ਨਵੀਂ ਦਿੱਲੀ, 23 ਅਗਸਤ
ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ ਨੇ ਅਫ਼ਗਾਨਿਸਤਾਨ ਸੰਕਟ ਦੇ ਹਵਾਲੇ ਨਾਲ ਨਾਗਰਿਕਤਾ ਸੋਧ ਕਾਨੂੰਨ (ਸੀਏਏ) ਦੀ ਹਮਾਇਤ ਕੀਤੀ ਹੈ। ਉਨ੍ਹਾਂ ਕਿਹਾ ਕਿ ਅਜਿਹੇ ਹਾਲਾਤ ਦੀਆਂ ਸੰਭਾਵਨਾਵਾਂ ਦੇ ਮੱਦੇਨਜ਼ਰ ਹੀ ਇਹ ਕਾਨੂੰਨ ਲਿਆਉਣਾ ਜ਼ਰੂਰੀ ਸੀ। ਭਾਜਪਾ ਦੇ ਸੀਨੀਅਰ ਆਗੂ ਨੇ ਇੱਕ ਟਵੀਟ ਵਿੱਚ ਕਿਹਾ, ‘‘ਸਾਡੇ ਗੁਆਂਢੀ ਦੇਸ਼ ਵਿੱਚ ਹਾਲ ਹੀ ਵਿੱਚ ਵਾਪਰੇ ਘਟਨਾਕ੍ਰਮ ਅਤੇ ਜਿਸ ਤਰ੍ਹਾਂ ਉਥੇ ਸਿੱਖ ਤੇ ਹਿੰਦੂ ਬੁਰੇ ਦੌਰ ਵਿੱਚੋਂ ਲੰਘ ਰਹੇ ਹਨ, ਅਜਿਹੇ ਹਾਲਾਤ ਦੀਆਂ ਸੰਭਾਵਨਾਵਾਂ ਦੇ ਮੱਦੇਨਜ਼ਰ ਹੀ ਨਾਗਰਿਕਤਾ ਸੋਧ ਕਾਨੂੰਨ ਲਿਆਂਦਾ ਗਿਆ ਸੀ।’’ ਜ਼ਿਕਰਯੋਗ ਹੈ ਕਿ ਨਾਗਰਿਕਤਾ ਸੋਧ ਐਕਟ 2019, ਦਾ ਵੱਡੇ ਪੱਧਰ ’ਤੇ ਵਿਰੋਧ ਹੋਣ ਦੇ ਬਾਵਜੂਦ 10 ਜਨਵਰੀ 2020 ਤੋਂ ਅਮਲ ਵਿੱਚ ਆ ਗਿਆ ਸੀ। -ਪੀਟੀਆਈ