DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

ਸ਼ੁੱਧੀਕਰਨ ਵਿਵਾਦ: CONGRESS-BJP ਆਹਮੋ-ਸਾਹਮਣੇ

ਕਾਂਗਰਸ ਨੇ ਸ਼ਿਕਾਇਤਾਂ ਦਰਜ ਕਰਵਾਈਆਂ

  • fb
  • twitter
  • whatsapp
  • whatsapp
Advertisement

ਕਾਂਗਰਸ ਦੇ ਕੌਮੀ ਪ੍ਰਧਾਨ ਮਲਿਕਾਰਜੁਨ ਖੜਗੇ ਦੀ ਰੈਲੀ ਤੋਂ ਬਾਅਦ ਹਲਦਵਾਨੀ ਵਿੱਚ ਕਥਿਤ ਸ਼ੁੱਧੀਕਰਨ ਰਸਮ ਨੂੰ ਲੈ ਕੇ ਵਿਵਾਦ ਅੱਜ ਹੋਰ ਭਖ ਗਿਆ ਹੈ। ਸਾਰੇ ਉੱਤਰਾਖੰਡ ਵਿੱਚ ਕਾਂਗਰਸੀ ਵਰਕਰਾਂ ਨੇ ਸ਼ਿਕਾਇਤਾਂ ਦਰਜ ਕਰਵਾਈਆਂ ਹਨ, ਜਦੋਂ ਕਿ ਭਾਜਪਾ ਵਰਕਰਾਂ ਨੇ ਪ੍ਰਦਰਸ਼ਨ ਕਰਦਿਆਂ ਰਾਹੁਲ ਗਾਂਧੀ ਦੇ ਪੁਤਲੇ ਸਾੜੇ।

ਸੂਬੇ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਅੱਜ ਕਾਂਗਰਸੀ ਵਰਕਰਾਂ ਨੇ ਪੁਲੀਸ ਸਟੇਸ਼ਨਾਂ ਤੇ ਚੌਕੀਆਂ ਦਾ ਦੌਰਾ ਕੀਤਾ ਅਤੇ ਕਥਿਤ ਸ਼ੁੱਧੀਕਰਨ ਦੀ ਇਸ ਘਟਨਾ ਵਿੱਚ ਸ਼ਾਮਲ ਲੋਕਾਂ ਵਿਰੁੱਧ ਐੱਸ ਸੀ/ਐੱਸ ਟੀ ਐਕਟ ਤਹਿਤ ਕੇਸ ਦਰਜ ਕਰਨ ਦੀ ਮੰਗ ਨੂੰ ਲੈ ਕੇ ਸ਼ਿਕਾਇਤਾਂ ਸੌਂਪੀਆਂ। ਕਾਂਗਰਸ ਦੀ ਤਰਜਮਾਨ ਪ੍ਰਤਿਮਾ ਸਿੰਘ ਨੇ ਕਿਹਾ ਕਿ ਪਾਰਟੀ 9 ਅਗਸਤ ਤੋਂ ਹੀ ਇਸ ਕਥਿਤ ਸ਼ੁੱਧੀਕਰਨ ਲਈ ਜ਼ਿੰਮੇਵਾਰ ਲੋਕਾਂ ਖ਼ਿਲਾਫ਼ ਕਾਰਵਾਈ ਦੀ ਮੰਗ ਕਰ ਰਹੀ ਹੈ, ਪਰ ਹੁਣ ਤੱਕ ਕੋਈ ਐੱਫ ਆਈ ਆਰ ਦਰਜ ਨਹੀਂ ਕੀਤੀ ਗਈ ਹੈ। ਉਨ੍ਹਾਂ ਕਿਹਾ, ‘‘ਪੁਲੀਸ ਨੇ ਅਚਾਨਕ ਇੱਕ ਸ਼ਿਕਾਇਤ ਦੇ ਆਧਾਰ ’ਤੇ ਰਾਹੁਲ ਗਾਂਧੀ ਵਿਰੁੱਧ ਐੱਫ ਆਈ ਆਰ ਦਰਜ ਕਰ ਲਈ। ਅੱਜ ਸਾਡੇ ਵਰਕਰ ਸੂਬੇ ਦੇ ਹਰੇਕ ਜ਼ਿਲ੍ਹੇ ਦੇ ਪੁਲੀਸ ਸਟੇਸ਼ਨ ਵਿੱਚ ਸ਼ਿਕਾਇਤਾਂ ਦੇ ਰਹੇ ਹਨ।’’ ਉਨ੍ਹਾਂ ਹੋਰ ਕਿਹਾ, ‘‘ਜੇਕਰ ਸਾਡੀ ਐੱਫ ਆਈ ਆਰ ਦਰਜ ਨਹੀਂ ਕੀਤੀ ਗਈ ਤਾਂ ਕਾਂਗਰਸ ਸੜਕਾਂ ’ਤੇ ਉਤਰ ਕੇ ਵੱਡਾ ਪ੍ਰਦਰਸ਼ਨ ਕਰੇਗੀ, ਜਿਸ ’ਚ ਦਿੱਲੀ ਤੋਂ ਵੀ ਕਈ ਆਗੂ ਹਿੱਸਾ ਲੈ ਸਕਦੇ ਹਨ।’’ ਜ਼ਿਕਰਯੋਗ ਹੈ ਕਿ 8 ਅਗਸਤ ਨੂੰ ਖੜਗੇ ਵੱਲੋਂ ਹਲਦਵਾਨੀ ਦੇ ਰਾਮਲੀਲਾ ਮੈਦਾਨ ਵਿੱਚ ਕੀਤੀ ਗਈ ਜਨਤਕ ਮੀਟਿੰਗ ਤੋਂ ਬਾਅਦ 11 ਅਗਸਤ ਨੂੰ ਕੁਝ ਵਿਅਕਤੀਆਂ ਵੱਲੋਂ ਉੱਥੇ ਕਥਿਤ ਤੌਰ ’ਤੇ ਸ਼ੁੱਧੀਕਰਨ ਯੱਗ ਕੀਤਾ ਗਿਆ ਸੀ ਜਿਸ ਮਗਰੋਂ ਸਿਆਸੀ ਵਿਵਾਦ ਭਖ ਉੱਠਿਆ ਸੀ। ਦੂਜੇ ਪਾਸੇ, ਭਾਜਪਾ ਨੇ ਕਾਂਗਰਸ ਵੱਲੋਂ ਜਾਤੀ ਅਧਾਰਿਤ ਵਿਤਕਰੇ ਦੇ ਦੋਸ਼ਾਂ ਨੂੰ ਪੂਰੀ ਤਰ੍ਹਾਂ ਰੱਦ ਕਰ ਦਿੱਤਾ ਅਤੇ ਉੱਤਰਾਖੰਡ ਭਰ ਦੇ ਵੱਖ-ਵੱਖ ਜ਼ਿਲ੍ਹਾ ਹੈੱਡਕੁਆਰਟਰਾਂ ’ਤੇ ਰਾਹੁਲ ਗਾਂਧੀ ਵਿਰੁੱਧ ਪ੍ਰਦਰਸ਼ਨ ਕੀਤੇ। ਭਾਜਪਾ ਅਨੁਸੂਚਿਤ ਜਾਤੀ ਮੋਰਚਾ ਨੇ ਰਾਹੁਲ ਗਾਂਧੀ ਦੇ ਪੁਤਲੇ ਸਾੜੇ ਅਤੇ ਉਨ੍ਹਾਂ ਵਿਰੁੱਧ ਕਾਰਵਾਈ ਦੀ ਮੰਗ ਕੀਤੀ।

Advertisement

ਆਵਾਜ਼ ਦਬਾਉਣ ਦੀ ਕੋਸ਼ਿਸ਼: ਰਮੇਸ਼

ਕਾਂਗਰਸ ਦੇ ਜਨਰਲ ਸਕੱਤਰ ਇੰਚਾਰਜ ਜੈਰਾਮ ਰਮੇਸ਼ ਨੇ ਅੱਜ ਭਾਜਪਾ ’ਤੇ ਤਿੱਖਾ ਹਮਲਾ ਕਰਦਿਆਂ ਕਿਹਾ ਕਿ ਉੱਤਰਾਖੰਡ ਵਿੱਚ ਰਾਹੁਲ ਗਾਂਧੀ ਵਿਰੁੱਧ ਉਸ ਥਾਂ ’ਤੇ ਹੋਈ ਸ਼ੁੱਧੀਕਰਨ ਰਸਮ ਬਾਰੇ ਦਿੱਤੇ ਗਏ ਬਿਆਨਾਂ ਨੂੰ ਲੈ ਕੇ ਐੱਫ ਆਈ ਆਰ ਦਰਜ ਕੀਤੀ ਗਈ ਹੈ, ਜਿੱਥੇ ਪਾਰਟੀ ਮੁਖੀ ਮਲਿਕਾਰਜੁਨ ਖੜਗੇ ਨੇ ਇੱਕ ਰੈਲੀ ਨੂੰ ਸੰਬੋਧਨ ਕੀਤਾ ਸੀ। ਉਨ੍ਹਾਂ ਇਸ ਨੂੰ ਧਿਆਨ ਭਟਕਾਉਣ ਅਤੇ ਆਵਾਜ਼ਾਂ ਨੂੰ ਦਬਾਉਣ ਦੀ ਕੋਸ਼ਿਸ਼ ਕਰਾਰ ਦਿੱਤਾ ਹੈ। ਵਿਰੋਧੀ ਪਾਰਟੀ ਦੇ ਆਗੂ ਨੇ ਕਿਹਾ ਕਿ ਉਹ ਇਸ ਦਾ ਢੁਕਵਾਂ ਜਵਾਬ ਲੋਕਤੰਤਰੀ ਅਤੇ ਕਾਨੂੰਨੀ ਤਰੀਕਿਆਂ ਨਾਲ ਦੇਣਗੇ।

Advertisement

Advertisement
×