ਨਵੀਂ ਦਿੱਲੀ, 14 ਸਤੰਬਰ
ਮੁੱਖ ਚੋਣ ਕਮਿਸ਼ਨਰ ਰਾਜੀਵ ਕੁਮਾਰ ਨੇ ਅੱਜ ਕਿਹਾ ਕਿ ਚੋਣ ਕਮਿਸ਼ਨ ਵੱਲੋਂ ਸੀਨੀਅਰ ਸਿਟੀਜ਼ਨਜ਼, ਵਿਸ਼ੇਸ਼ ਲੋੜਾਂ ਵਾਲੇ ਵਿਅਕਤੀਆਂ ਅਤੇ ਕਿੰਨਰਾਂ ਨੂੰ ਬਣਦਾ ਮਾਣ ਦੇਣ ਲਈ ਉਨ੍ਹਾਂ ਨੂੰ ਚੋਣ ਪ੍ਰਕਿਰਿਆ ਵਿੱਚ ਸ਼ਾਮਲ ਕਰਨ ਲਈ ਠੋਸ ਉਪਰਾਲੇ ਕਰੇਗਾ। ਮੁੱਖ ਚੋਣ ਕਮਿਸ਼ਨਰ ਨੇ ਵੀਡੀਓ ਕਾਨਫਰੰਸਿੰਗ ਰਾਹੀਂ ਦੇਸ਼ ਭਰ ਦੇ ਬੂਥ ਪੱਧਰ ਦੇ ਅਧਿਕਾਰੀਆਂ (ਬੀਐੱਲਓਜ਼) ਨੂੰ ਸੰਬੋਧਨ ਕਰਦਿਆਂ ਇਹ ਗੱਲ ਕਹੀ। -ਪੀਟੀਆਈ