ਪੁਤਿਨ ਦਾ ਰਾਸ਼ਟਰਪਤੀ ਭਵਨ ਵਿਖੇ ਰਸਮੀ ਸਵਾਗਤ
ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਦਾ ਇੱਥੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਸਿਖਰ ਵਾਰਤਾ ਤੋਂ ਪਹਿਲਾਂ ਸ਼ੁੱਕਰਵਾਰ ਨੂੰ ਰਾਸ਼ਟਰਪਤੀ ਭਵਨ ਦੇ ਫੋਰਕੋਰਟ ਵਿਖੇ ਰਸਮੀ ਸਵਾਗਤ ਕੀਤਾ ਗਿਆ। ਪ੍ਰਧਾਨ ਮੰਤਰੀ ਮੋਦੀ ਨੇ ਵੀਰਵਾਰ ਨੂੰ ਪਾਲਮ ਹਵਾਈ ਅੱਡੇ 'ਤੇ ਪੁਤਿਨ ਦਾ...
ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਦਾ ਇੱਥੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਸਿਖਰ ਵਾਰਤਾ ਤੋਂ ਪਹਿਲਾਂ ਸ਼ੁੱਕਰਵਾਰ ਨੂੰ ਰਾਸ਼ਟਰਪਤੀ ਭਵਨ ਦੇ ਫੋਰਕੋਰਟ ਵਿਖੇ ਰਸਮੀ ਸਵਾਗਤ ਕੀਤਾ ਗਿਆ। ਪ੍ਰਧਾਨ ਮੰਤਰੀ ਮੋਦੀ ਨੇ ਵੀਰਵਾਰ ਨੂੰ ਪਾਲਮ ਹਵਾਈ ਅੱਡੇ 'ਤੇ ਪੁਤਿਨ ਦਾ ਰਵਾਇਤੀ ਨਾਚ ਕਰ ਰਹੇ ਕਲਾਕਾਰਾਂ ਦੇ ਸਮੂਹ ਵਿਚਕਾਰ ਗਲੇ ਮਿਲ ਕੇ ਸਵਾਗਤ ਕੀਤਾ ਸੀ।
ਹਵਾਈ ਅੱਡੇ ਤੋਂ ਦੋਵੇਂ ਨੇਤਾ ਇੱਕ ਨਿੱਜੀ ਡਿਨਰ ਲਈ ਮੋਦੀ ਦੀ ਸਰਕਾਰੀ ਰਿਹਾਇਸ਼ ਤੱਕ ਉਨ੍ਹਾਂ ਦੀ ਕਾਰ ਵਿੱਚ ਸਫ਼ਰ ਕੀਤਾ। ਦੋਵਾਂ ਨੇਤਾਵਾਂ ਵਿਚਾਲੇ ਹੋਣ ਵਾਲੀ ਇਸ ਸਿਖਰ ਵਾਰਤਾ ਦਾ ਮੁੱਖ ਕੇਂਦਰ ਰੱਖਿਆ ਸਬੰਧਾਂ ਨੂੰ ਮਜ਼ਬੂਤ ਕਰਨਾ, ਭਾਰਤ-ਰੂਸ ਵਪਾਰ ਨੂੰ ਬਾਹਰੀ ਦਬਾਅ ਤੋਂ ਬਚਾਉਣਾ ਅਤੇ ਛੋਟੇ ਮਾਡਿਊਲਰ ਰਿਐਕਟਰਾਂ ਵਿੱਚ ਸਹਿਯੋਗ ਦੀ ਤਲਾਸ਼ ਕਰਨਾ ਹੋਵੇਗਾ, ਜਿਸ 'ਤੇ ਪੱਛਮੀ ਰਾਜਧਾਨੀਆਂ ਦੀ ਨਜ਼ਰ ਰਹਿਣ ਦੀ ਉਮੀਦ ਹੈ।
ਰੂਸੀ ਨੇਤਾ ਦੀ ਨਵੀਂ ਦਿੱਲੀ ਫੇਰੀ ਇਸ ਲਈ ਵੀ ਵਧੇਰੇ ਮਹੱਤਵਪੂਰਨ ਹੋ ਗਈ ਹੈ ਕਿਉਂਕਿ ਇਹ ਭਾਰਤ-ਅਮਰੀਕਾ ਸਬੰਧਾਂ ਵਿੱਚ ਤੇਜ਼ੀ ਨਾਲ ਆਈ ਗਿਰਾਵਟ ਦੇ ਪਿਛੋਕੜ ਵਿੱਚ ਹੋ ਰਹੀ ਹੈ।

