ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਪੁਤਿਨ ਦਾ ਰਾਸ਼ਟਰਪਤੀ ਭਵਨ ਵਿਖੇ ਰਸਮੀ ਸਵਾਗਤ

ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਦਾ ਇੱਥੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਸਿਖਰ ਵਾਰਤਾ ਤੋਂ ਪਹਿਲਾਂ ਸ਼ੁੱਕਰਵਾਰ ਨੂੰ ਰਾਸ਼ਟਰਪਤੀ ਭਵਨ ਦੇ ਫੋਰਕੋਰਟ ਵਿਖੇ ਰਸਮੀ ਸਵਾਗਤ ਕੀਤਾ ਗਿਆ। ਪ੍ਰਧਾਨ ਮੰਤਰੀ ਮੋਦੀ ਨੇ ਵੀਰਵਾਰ ਨੂੰ ਪਾਲਮ ਹਵਾਈ ਅੱਡੇ 'ਤੇ ਪੁਤਿਨ ਦਾ...
Advertisement

ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਦਾ ਇੱਥੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਸਿਖਰ ਵਾਰਤਾ ਤੋਂ ਪਹਿਲਾਂ ਸ਼ੁੱਕਰਵਾਰ ਨੂੰ ਰਾਸ਼ਟਰਪਤੀ ਭਵਨ ਦੇ ਫੋਰਕੋਰਟ ਵਿਖੇ ਰਸਮੀ ਸਵਾਗਤ ਕੀਤਾ ਗਿਆ। ਪ੍ਰਧਾਨ ਮੰਤਰੀ ਮੋਦੀ ਨੇ ਵੀਰਵਾਰ ਨੂੰ ਪਾਲਮ ਹਵਾਈ ਅੱਡੇ 'ਤੇ ਪੁਤਿਨ ਦਾ ਰਵਾਇਤੀ ਨਾਚ ਕਰ ਰਹੇ ਕਲਾਕਾਰਾਂ ਦੇ ਸਮੂਹ ਵਿਚਕਾਰ ਗਲੇ ਮਿਲ ਕੇ ਸਵਾਗਤ ਕੀਤਾ ਸੀ।

Advertisement

ਹਵਾਈ ਅੱਡੇ ਤੋਂ ਦੋਵੇਂ ਨੇਤਾ ਇੱਕ ਨਿੱਜੀ ਡਿਨਰ ਲਈ ਮੋਦੀ ਦੀ ਸਰਕਾਰੀ ਰਿਹਾਇਸ਼ ਤੱਕ ਉਨ੍ਹਾਂ ਦੀ ਕਾਰ ਵਿੱਚ ਸਫ਼ਰ ਕੀਤਾ। ਦੋਵਾਂ ਨੇਤਾਵਾਂ ਵਿਚਾਲੇ ਹੋਣ ਵਾਲੀ ਇਸ ਸਿਖਰ ਵਾਰਤਾ ਦਾ ਮੁੱਖ ਕੇਂਦਰ ਰੱਖਿਆ ਸਬੰਧਾਂ ਨੂੰ ਮਜ਼ਬੂਤ ​​ਕਰਨਾ, ਭਾਰਤ-ਰੂਸ ਵਪਾਰ ਨੂੰ ਬਾਹਰੀ ਦਬਾਅ ਤੋਂ ਬਚਾਉਣਾ ਅਤੇ ਛੋਟੇ ਮਾਡਿਊਲਰ ਰਿਐਕਟਰਾਂ ਵਿੱਚ ਸਹਿਯੋਗ ਦੀ ਤਲਾਸ਼ ਕਰਨਾ ਹੋਵੇਗਾ, ਜਿਸ 'ਤੇ ਪੱਛਮੀ ਰਾਜਧਾਨੀਆਂ ਦੀ ਨਜ਼ਰ ਰਹਿਣ ਦੀ ਉਮੀਦ ਹੈ।

ਰੂਸੀ ਨੇਤਾ ਦੀ ਨਵੀਂ ਦਿੱਲੀ ਫੇਰੀ ਇਸ ਲਈ ਵੀ ਵਧੇਰੇ ਮਹੱਤਵਪੂਰਨ ਹੋ ਗਈ ਹੈ ਕਿਉਂਕਿ ਇਹ ਭਾਰਤ-ਅਮਰੀਕਾ ਸਬੰਧਾਂ ਵਿੱਚ ਤੇਜ਼ੀ ਨਾਲ ਆਈ ਗਿਰਾਵਟ ਦੇ ਪਿਛੋਕੜ ਵਿੱਚ ਹੋ ਰਹੀ ਹੈ।

Advertisement
Show comments