ਮਾਸਕੋ, 18 ਮਾਰਚ
71 ਸਾਲਾ ਰਾਸ਼ਟਰਪਤੀ ਵਲਾਦੀਮੀਰ ਪੂਤਿਨ ਰੂਸ ਦੀਆਂ ਰਾਸ਼ਟਰਪਤੀ ਚੋਣਾਂ ਦੇ ਸ਼ੁਰੂਆਤੀ ਨਤੀਜਿਆਂ ਵਿੱਚ ਜਿੱਤ ਵੱਲ ਵਧ ਰਹੇ ਹਨ। ਇਸ ਤੋਂ ਸਾਫ਼ ਝਲਕਦਾ ਹੈ ਕਿ ਦੇਸ਼ ਦੀ ਰਾਜਨੀਤਿਕ ਪ੍ਰਣਾਲੀ ਉੱਤੇ ਉਨ੍ਹਾਂ ਦਾ ਪੂਰਾ ਕੰਟਰੋਲ ਹੈ। ਇਹ ਉਨ੍ਹਾਂ ਦਾ ਪੰਜਵਾਂ ਕਾਰਜਕਾਲ ਹੋਵੇਗਾ। ਉਨ੍ਹਾਂ ਨੂੰ ਚੋਣਾਂ ਵਿੱਚ ਮਾਮੂਲੀ ਚੁਣੌਤੀ ਦਾ ਸਾਹਮਣਾ ਕਰਨਾ ਪਿਆ ਅਤੇ ਦੋਸ਼ ਹਨ ਕਿ ਉਨ੍ਹਾਂ ਨੇ ਵਿਰੋਧੀ ਨੇਤਾਵਾਂ ਨੂੰ ਬੇਰਹਿਮੀ ਨਾਲ ਦਬਾਇਆ। ਰੂਸ ਦੇ ਕੇਂਦਰੀ ਚੋਣ ਕਮਿਸ਼ਨ ਨੇ ਕਿਹਾ ਕਿ ਹੁਣ ਤੱਕ ਹੋਈ ਵੋਟਾਂ ਦੀ ਗਿਣਤੀ ਮੁਤਾਬਕ ਪੂਤਿਨ ਨੂੰ 87.29 ਫੀਸਦੀ ਵੋਟਾਂ ਮਿਲੀਆਂ ਹਨ।