ਨਵੀਂ ਦਿੱਲੀ, 3 ਮਾਰਚ
ਯੂਕਰੇਨ ਸੰਕਟ ਨੂੰ ਲੈ ਕੇ ਕੁਆਡ ਮੁਲਕਾਂ ਦੀ ਅੱਜ ਵਰਚੂਅਲ ਮੀਟਿੰਗ ਹੋਈ, ਜਿਸ ਵਿੱਚ ਯੂਕਰੇਨ ਦੇ ਤਾਜ਼ਾ ਹਾਲਾਤ ਤੇ ਉਸ ਦੇ ਮਨੁੱਖਤਾ ’ਤੇ ਪੈਣ ਵਾਲੇ ਅਸਰ ’ਤੇ ਚਰਚਾ ਕੀਤੀ ਗਈ। ਪ੍ਰਧਾਨ ਮੰਤਰੀ ਮੋਦੀ ਨੇ ਕੁਆਡ ਨੂੰ ਭਾਰਤ-ਪ੍ਰਸ਼ਾਂਤ ਖੇਤਰ ਵਿੱਚ ਸ਼ਾਂਤੀ, ਸਥਿਰਤਾ ਅਤੇ ਖੁਸ਼ਹਾਲੀ ਨੂੰ ਉਤਸ਼ਾਹਿਤ ਕਰਨ ਦੇ ਮੁੱਖ ਉਦੇਸ਼ ‘ਤੇ ਧਿਆਨ ਕੇਂਦਰਿਤ ਕਰਨ ’ਤੇ ਜ਼ੋਰ ਦਿੱਤਾ। ਇਸ ਮੀਟਿੰਗ ਵਿੱਚ ਅਮਰੀਕਾ ਦੇ ਰਾਸ਼ਟਰਪਤੀ ਜੋਅ ਬਾਇਡਨ ਦੇ ਨਾਲ ਹੀ ਆਸਟਰੇਲੀਆ ਅਤੇ ਜਾਪਾਨ ਦੇ ਪ੍ਰਧਾਨ ਮੰਤਰੀਆਂ ਨੇ ਵੀ ਸ਼ਮੂਲੀਅਤ ਕੀਤੀ। ਮੀਟਿੰਗ ਵਿੱਚ ਕੁਆਡ ਆਗੂਆਂ ਨੇ ਇਸ ਵਰ੍ਹੇ ਜਾਪਾਨ ਵਿੱਚ ਹੋਣ ਵਾਲੇ ਸਿਖਰ ਸੰਮੇਨਲ ਵਿੱਚ ਠੋਸ ਨਤੀਜੇ ਹਾਸਲ ਕਰਨ ਲਈ ਸਹਿਯੋਗ ਤੇਜ਼ ਕਰਨ ’ਤੇ ਸਹਿਮਤੀ ਜਤਾਈ।