DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਖਮੇਨੇਈ ਹੱਤਿਆ ’ਤੇ ਮੋਦੀ ਸਰਕਾਰ ਦੀ ਚੁੱਪ ’ਤੇ ਚੁੱਕੇ ਸਵਾਲ

ਵਿਰੋਧੀ ਪਾਰਟੀਆਂ ਨੇ ਰੁਖ਼ ਸਪੱਸ਼ਟ ਕਰਨ ਲਈ ਕਿਹਾ

  • fb
  • twitter
  • whatsapp
  • whatsapp
featured-img featured-img
ਸੰਕੇਤਕ ਤਸਵੀਰ।
Advertisement

ਵਿਰੋਧੀ ਪਾਰਟੀਆਂ ਨੇ ਅੱਜ ਅਮਰੀਕਾ-ਇਜ਼ਰਾਈਲ ਦੇ ਹਮਲਿਆਂ ਵਿੱਚ ਇਰਾਨ ਦੇ ਸਰਵਉੱਚ ਨੇਤਾ ਆਇਤੁੱਲਾ ਅਲੀ ਖਮੇਨੇਈ ਦੀ ਹੱਤਿਆ ਦੀ ਸਖ਼ਤ ਨਿੰਦਾ ਕੀਤੀ ਅਤੇ ਕੇਂਦਰ ਸਰਕਾਰ ਦੀ ‘ਚੁੱਪ’ ’ਤੇ ਸਵਾਲ ਚੁੱਕੇ। ਕਾਂਗਰਸ ਆਗੂ ਪ੍ਰਿਯੰਕਾ ਗਾਂਧੀ ਵਾਡਰਾ ਨੇ ਇਸ ਹੱਤਿਆ ਨੂੰ ‘ਘਿਨਾਉਣਾ’ ਕਰਾਰ ਦਿੰਦਿਆਂ ਕਿਹਾ ਕਿ ਲੋਕਤੰਤਰੀ ਦੇਸ਼ਾਂ ਦੇ ਅਖੌਤੀ ਆਗੂਆਂ ਵੱਲੋਂ ਪ੍ਰਭੂਸੱਤਾ ਵਾਲੇ ਦੇਸ਼ ਦੀ ਲੀਡਰਸ਼ਿਪ ਨੂੰ ਨਿਸ਼ਾਨਾ ਬਣਾ ਕੇ ਮਾਰਨਾ ਅਤੇ ਬੇਗੁਨਾਹ ਲੋਕਾਂ ਦਾ ਕਤਲ ਕਰਨਾ ਨਿੰਦਣਯੋਗ ਹੈ। ਏ ਆਈ ਐੱਮ ਆਈ ਐੱਮ ਦੇ ਪ੍ਰਧਾਨ ਅਸਦੁੱਦੀਨ ਓਵਾਇਸੀ ਨੇ ਇਸ ਨੂੰ ‘ਅਨੈਤਿਕ ਅਤੇ ਗ਼ੈਰ-ਕਾਨੂੰਨੀ ਕਾਰਵਾਈ’ ਦੱਸਿਆ ਅਤੇ ਉਮੀਦ ਜਤਾਈ ਕਿ ਭਾਰਤ ਸਰਕਾਰ ਜੰਗ ਰੋਕਣ ਵਿੱਚ ਭੂਮਿਕਾ ਨਿਭਾਏਗੀ। ਕਾਂਗਰਸ ਆਗੂ ਪਵਨ ਖੇੜਾ ਨੇ ਕਿਹਾ ਕਿ ਮੋਦੀ ਸਰਕਾਰ ਦੀ ਚੁੱਪ ਭਾਰਤ ਦੇ ਕਮਜ਼ੋਰ ਹੋਣ ਦੀ ਨਿਸ਼ਾਨੀ ਹੈ ਅਤੇ ਇਹ ਉਨ੍ਹਾਂ ਸਾਰੇ ਸਿਧਾਂਤਾਂ ਨਾਲ ਧੋਖਾ ਹੈ ਜਿਨ੍ਹਾਂ ਲਈ ਭਾਰਤ ਹਮੇਸ਼ਾ ਖੜ੍ਹਾ ਰਿਹਾ ਹੈ। ਸੀ ਪੀ ਆਈ ਨੇਤਾ ਡੀ ਰਾਜਾ ਨੇ ਅਮਰੀਕਾ-ਇਜ਼ਰਾਈਲ ਗੱਠਜੋੜ ਨੂੰ ‘ਬੁਰਾਈ ਦਾ ਰੂਪ’ ਦੱਸਿਆ ਤੇ ਕਿਹਾ ਕਿ ਇਰਾਨ ਕਸ਼ਮੀਰ ਅਤੇ ਹੋਰ ਮੁੱਦਿਆਂ ’ਤੇ ਭਾਰਤ ਦਾ ਭਰੋਸੇਮੰਦ ਸਾਥੀ ਰਿਹਾ ਹੈ ਅਤੇ ਚਾਬਹਾਰ ਬੰਦਰਗਾਹ ਵਿੱਚ ਭਾਰਤ ਦਾ ਨਿਵੇਸ਼ ਹੁਣ ਖ਼ਤਰੇ ਵਿੱਚ ਹੈ। ਸਮਾਜਵਾਦੀ ਪਾਰਟੀ ਦੇ ਪ੍ਰਧਾਨ ਅਖਿਲੇਸ਼ ਯਾਦਵ ਨੇ ਮੰਗ ਕੀਤੀ ਕਿ ਸਰਕਾਰ ਇਸ ਕੌਮਾਂਤਰੀ ਮੁੱਦੇ ’ਤੇ ਆਪਣਾ ਰੁਖ਼ ਸਪੱਸ਼ਟ ਕਰੇ। ਸ਼ਿਵ ਸੈਨਾ (ਯੂ ਬੀ ਟੀ) ਦੀ ਆਗੂ ਪ੍ਰਿਯੰਕਾ ਚਤੁਰਵੇਦੀ ਅਤੇ ਸੰਜੈ ਰਾਊਤ ਨੇ ਵੀ ਇਰਾਨ ਨਾਲ ਲੰਬੇ ਸਮੇਂ ਦੇ ਸਬੰਧਾਂ ਦਾ ਹਵਾਲਾ ਦਿੰਦੇ ਹੋਏ ਸਰਕਾਰ ਦੀ ਚੁੱਪ ’ਤੇ ਸਵਾਲ ਚੁੱਕੇ। ‘ਆਪ’ ਆਗੂ ਸੰਜੈ ਸਿੰਘ ਨੇ ਪ੍ਰਧਾਨ ਮੰਤਰੀ ਨੂੰ ‘ਡਰਪੋਕ’ ਅਤੇ ਅਮਰੀਕਾ ਦੀ ‘ਕਠਪੁਤਲੀ’ ਕਰਾਰ ਦਿੱਤਾ। ਕਾਂਗਰਸ ਆਗੂ ਜੈਰਾਮ ਰਮੇਸ਼ ਨੇ ਕਿਹਾ ਕਿ ਪ੍ਰਧਾਨ ਮੰਤਰੀ ਦੀ ਇਜ਼ਰਾਈਲ ਯਾਤਰਾ ਤੋਂ ਤੁਰੰਤ ਬਾਅਦ ਹੋਏ ਇਸ ਹਮਲੇ ਨੇ ਭਾਰਤ ਦੀ ਵਿਦੇਸ਼ ਨੀਤੀ ਦੀ ‘ਨੈਤਿਕ ਕਮਜ਼ੋਰੀ’ ਨੂੰ ਜਗ-ਜ਼ਾਹਿਰ ਕਰ ਦਿੱਤਾ ਹੈ।

Advertisement
Advertisement
×