ਨਵੀਂ ਦਿੱਲੀ: ਸੀਨੀਅਰ ਵਕੀਲ ਆਰ. ਵੈਂਕਟਰਮਨੀ ਨੂੰ ਅੱਜ ਤਿੰਨ ਸਾਲਾਂ ਲਈ ਅਟਾਰਨੀ ਜਨਰਲ ਨਿਯੁਕਤ ਕੀਤਾ ਗਿਆ ਹੈ। ਕੇਂਦਰ ਸਰਕਾਰ ਵੱਲੋਂ ਜਾਰੀ ਇੱਕ ਨੋਟੀਫਿਕੇਸ਼ਨ ਵਿੱਚ ਇਹ ਜਾਣਕਾਰੀ ਦਿੱਤੀ ਗਈ ਹੈ। ਉਹ ਕੇ.ਕੇ. ਵੈਣੂਗੋਪਾਲ (91) ਦੀ ਥਾਂ ਲੈਣਗੇ, ਜਿਨ੍ਹਾਂ ਦਾ ਕਾਰਜਕਾਲ 30 ਸਤੰਬਰ ਨੂੰ ਸਮਾਪਤ ਹੋ ਰਿਹਾ ਹੈ। ਵੈਣੂਗੋਪਾਲ ਨੂੰ ਜੁਲਾਈ 2017 ਵਿੱਚ ਅਟਾਰਨੀ ਜਨਰਲ ਨਿਯੁਕਤ ਕੀਤਾ ਗਿਆ ਸੀ। -ਪੀਟੀਆਈ