DT
PT
About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਰਾਧਾਕ੍ਰਿਸ਼ਨਨ ਅੱਜ ਲੈਣਗੇ ਉਪ ਰਾਸ਼ਟਰਪਤੀ ਦੇ ਅਹੁਦੇ ਦਾ ਹਲਫ਼

ਰਾਸ਼ਟਰਪਤੀ ਦਰੋਪਦੀ ਮੁਰਮੂ ਨਵੇਂ ਚੁਣੇ ਗਏ ਉਪ ਰਾਸ਼ਟਰਪਤੀ ਸੀ ਪੀ ਰਾਧਾਕ੍ਰਿਸ਼ਨਨ ਨੂੰ ਸ਼ੁੱਕਰਵਾਰ ਨੂੰ ਅਹੁਦੇ ਦਾ ਹਲਫ਼ ਦਿਵਾਉਣਗੇ। ਇਹ ਜਾਣਕਾਰੀ ਅਧਿਕਾਰੀਆਂ ਨੇ ਦਿੱਤੀ। ਉਨ੍ਹਾਂ ਦੱਸਿਆ ਕਿ ਮਹਾਰਾਸ਼ਟਰ ਦੇ ਸਾਬਕਾ ਰਾਜਪਾਲ ਰਾਧਾਕ੍ਰਿਸ਼ਨਨ ਸਵੇਰੇ 10 ਵਜੇ ਰਾਸ਼ਟਰਪਤੀ ਭਵਨ ਵਿੱਚ ਹੋਣ ਵਾਲੇ ਇਕ...
  • fb
  • twitter
  • whatsapp
  • whatsapp
featured-img featured-img
**EDS: FILE PHOTO** In this Aug 22, 2025 file photo, Maharashtra Governor and NDA's vice presidential candidate C.P. Radhakrishnan. Vice-Presidential elections to be held at the New Parliament Building, in New Delhi, Tuesday, Sept. 9, 2025. (@KanganaTeam/X via PTI Photo)(PTI09_09_2025_000009B) *** Local Caption ***
Advertisement

ਰਾਸ਼ਟਰਪਤੀ ਦਰੋਪਦੀ ਮੁਰਮੂ ਨਵੇਂ ਚੁਣੇ ਗਏ ਉਪ ਰਾਸ਼ਟਰਪਤੀ ਸੀ ਪੀ ਰਾਧਾਕ੍ਰਿਸ਼ਨਨ ਨੂੰ ਸ਼ੁੱਕਰਵਾਰ ਨੂੰ ਅਹੁਦੇ ਦਾ ਹਲਫ਼ ਦਿਵਾਉਣਗੇ। ਇਹ ਜਾਣਕਾਰੀ ਅਧਿਕਾਰੀਆਂ ਨੇ ਦਿੱਤੀ। ਉਨ੍ਹਾਂ ਦੱਸਿਆ ਕਿ ਮਹਾਰਾਸ਼ਟਰ ਦੇ ਸਾਬਕਾ ਰਾਜਪਾਲ ਰਾਧਾਕ੍ਰਿਸ਼ਨਨ ਸਵੇਰੇ 10 ਵਜੇ ਰਾਸ਼ਟਰਪਤੀ ਭਵਨ ਵਿੱਚ ਹੋਣ ਵਾਲੇ ਇਕ ਸਮਾਰੋਹ ਵਿੱਚ ਉਪ ਰਾਸ਼ਟਰਪਤੀ ਦੇ ਅਹੁਦੇ ਦੀ ਸਹੁੰ ਚੁੱਕਣਗੇ। ਰਾਧਾਕ੍ਰਿਸ਼ਨਨ (67) ਨੇ ਮੰਗਲਵਾਰ ਨੂੰ ਉਪ ਰਾਸ਼ਟਰਪਤੀ ਦੇ ਅਹੁਦੇ ਲਈ ਹੋਈ ਚੋਣ ਵਿੱਚ ਵਿਰੋਧੀ ਪਾਰਟੀਆਂ ਦੇ ਸਾਂਝੇ ਉਮੀਦਵਾਰ ਬੀ ਸੁਦਰਸ਼ਨ ਰੈੱਡੀ ਨੂੰ 152 ਵੋਟਾਂ ਤੋਂ ਹਰਾਇਆ ਸੀ। ਉਪ ਰਾਸ਼ਟਰਪਤੀ ਚੁਣੇ ਜਾਣ ਤੋਂ ਬਾਅਦ, ਰਾਧਾਕ੍ਰਿਸ਼ਨਨ ਨੇ ਅੱਜ ਮਹਾਰਾਸ਼ਟਰ ਦੇ ਰਾਜਪਾਲ ਦਾ ਅਹੁਦਾ ਛੱਡ ਦਿੱਤਾ। ਰਾਸ਼ਟਰਪਤੀ ਦਫ਼ਤਰ ਵੱਲੋਂ ਜਾਰੀ ਇਕ ਬਿਆਨ ਵਿੱਚ ਕਿਹਾ ਗਿਆ ਹੈ ਕਿ ਰਾਸ਼ਟਰਪਤੀ ਮੁਰਮੂ ਨੇ ਗੁਜਰਾਤ ਦੇ ਰਾਜਪਾਲ ਆਚਾਰੀਆ ਦੇਵਵ੍ਰਤ ਨੂੰ ਮਹਾਰਾਸ਼ਟਰ ਦੇ ਰਾਜਪਾਲ ਦੀ ਵਾਧੂ ਜ਼ਿੰਮੇਵਾਰੀ ਸੌਂਪੀ ਹੈ। -ਪੀਟੀਆਈ

Advertisement
Advertisement
×