ਨਵੀਂ ਦਿੱਲੀ, 6 ਜੂਨ
ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਮੰਗਲਵਾਰ ਨੂੰ ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪਿੰਡ ਜਾ ਕੇ ਉਨ੍ਹਾਂ ਦੇ ਪਰਿਵਾਰ ਨਾਲ ਮੁਲਾਕਾਤ ਕਰ ਸਕਦੇ ਹਨ। ਪਾਰਟੀ ਸੂਤਰਾਂ ਨੇ ਅੱਜ ਇਹ ਜਾਣਕਾਰੀ ਦਿੱਤੀ। ਸੂਤਰਾਂ ਨੇ ਦੱਸਿਆ ਕਿ ਰਾਹੁਲ ਗਾਂਧੀ ਮਾਨਸਾ ਜਾ ਕੇ ਕਾਂਗਰਸ ਦੇ ਮਰਹੂਮ ਆਗੂ ਮੂਸੇਵਾਲਾ ਦੇ ਪਰਿਵਾਰ ਨਾਲ ਮੁਲਾਕਾਤ ਕਰ ਸਕਦੇ ਹਨ। -ਪੀਟੀਆਈ