ਨਵੀਂ ਦਿੱਲੀ, 21 ਜੂਨਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਕੋਵਿਡ-19 ਮਹਾਮਾਰੀ ਦੌਰਾਨ ਜਾਨ ਗੁਆਉਣ ਵਾਲੇ ਲੋਕਾਂ ਦੇ ਪਰਿਵਾਰਾਂ ਨੂੰ ਚਾਰ-ਚਾਰ ਲੱਖ ਰੁਪਏ ਦਾ ਮੁਆਵਾਜ਼ਾ ਦੇਣ ਵਿੱਚ ਕੇਂਦਰ ਵੱਲੋਂ ਅਸਮਰੱਥਾ ਜਤਾਉਣ ’ਤੇ ਸੋਮਵਾਰ ਨੂੰ ਨਰਿੰਦਰ ਮੋਦੀ ਸਰਕਾਰ ’ਤੇ ਨਿਸ਼ਾਨਾ ਸੇਧਿਆ ਅਤੇ ਦੋਸ਼ ਲਾਇਆ ਕਿ ਇਹ ਸਰਕਾਰ ਦੀ ਕਰੂਰਤਾ ਹੈ। ਉਨ੍ਹਾਂ ਟਵੀਟ ਕੀਤਾ, ‘‘ਜ਼ਿੰਦਗੀ ਦੀ ਕੀਮਤ ਲਾਉਣਾ ਅਸੰਭਵ ਹੈ-ਸਰਕਾਰੀ ਮੁਆਵਜ਼ਾ ਸਿਰਫ ਇਕ ਛੋਟੀ ਜਿਹੀ ਮਦਦ ਹੁੰਦੀ ਹੈ ਪਰ ਸਰਕਾਰ ਇਹ ਵੀ ਕਰਨ ਨੂੰ ਤਿਆਰ ਨਹੀਂ। ’’ ਕਾਂਗਰਸੀ ਆਗੂ ਨੇ ਦੋਸ਼ ਲਗਾਇਆ, ‘ਕੋਵਿਡ ਮਹਾਮਾਰੀ ਦੌਰਾਨ ਪਹਿਲਾਂ ਇਲਾਜ ਦੀ ਘਾਟ, ਫਿਰ ਝੂਠੇ ਅੰਕੜੇ ਅਤੇ ਹੁਣ ਸਰਕਾਰ ਦੀ ਇਹ ਕਰੂਰਤਾ……।’’ ਕਾਬਿਲੇਗੌਰ ਨੇ ਕਿਹਾ ਕਿ ਕੇਂਦਰ ਨੇ ਸੁਪਰੀਮ ਕੋਰਟ ਵਿੱਚ ਕਿਹਾ ਹੈ ਕਿ ਕੋਵਿਡ-19 ਦੌਰਾਨ ਫੌਤ ਹੋਣ ਵਾਲੇ ਲੋਕਾਂ ਦੇ ਪਰਿਵਾਰਾਂ ਨੂੰ ਚਾਰ ਚਾਰ ਲੱਖ ਰੁਪਏ ਦਾ ਮੁਆਵਜ਼ਾ ਨਹੀਂ ਦਿੱਤਾ ਜਾ ਸਕਦਾ ਕਿਉਂਕਿ ਇਹ ਵਿੱਤੀ ਬੋਝ ਝੱਲਣਾ ਸੰਭਵ ਨਹੀ ਅਤੇ ਕੇਂਦਰ ਅਤੇ ਸੂਬਾ ਸਰਕਾਰਾਂ ਦੀ ਆਰਥਿਕ ਹਾਲਤ ਠੀਕ ਨਹੀਂ ਹੈ। -ਏਜੰਸੀ