ਅਹਿਮਦਾਬਾਦ, 7 ਜੁਲਾਈ
ਗੁਜਰਾਤ ਹਾਈ ਕੋਰਟ ਅੱਜ ਕਾਂਗਰਸ ਨੇਤਾ ਰਾਹੁਲ ਗਾਂਧੀ ਦੀ ਮੋਦੀ ਗੋਤ ਬਾਰੇ ਟਿੱਪਣੀ ਸਬੰਧੀ ਅਪਰਾਧਿਕ ਮਾਣਹਾਨੀ ਦੇ ਮਾਮਲੇ ‘ਚ ਦੋਸ਼ੀ ਠਹਿਰਾਏ ਜਾਣ ‘ਤੇ ਰੋਕ ਲਗਾਉਣ ਦੀ ਮੰਗ ਵਾਲੀ ਪਟੀਸ਼ਨ ਖਾਰਜ ਕਰ ਦਿੱਤੀ। ਜਸਟਿਸ ਹੇਮੰਤ ਪ੍ਰਚਾਰਕ ਦੀ ਅਦਾਲਤ ਨੇ ਇਹ ਫੈਸਲਾ ਸੁਣਾਇਆ। ਜੇ ਸਜ਼ਾ ’ਤੇ ਰੋਕ ਲੱਗਦੀ ਤਾਂ ਸ੍ਰੀ ਗਾਂਧੀ ਦੀ ਸੰਸਦ ਮੈਂਬਰ ਵਜੋਂ ਬਹਾਲੀ ਦਾ ਰਾਹ ਖੁੱਲ੍ਹ ਜਾਂਦਾ। ਇਸ ਦੌਰਾਨ ਕਾਂਗਰਸ ਨੇ ਕਿਹਾ ਹੈ ਕਿ ਉਹ ਇਸ ਫੈਸਲੇ ਨੂੰ ਚੁਣੌਤੀ ਦੇਵੇਗੀ।