ਨਵੀਂ ਦਿੱਲੀ: ਕਾਂਗਰਸ ਆਗੂ ਰਾਹੁਲ ਗਾਂਧੀ ਨੇ ਕਿਹਾ ਹੈ ਕਿ ਸਾਰੇ ਲੋਕਾਂ ਨੂੰ ਮੁਫ਼ਤ ’ਚ ਕੋਵਿਡ ਵੈਕਸੀਨ ਮਿਲਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਮੁਲਕ ਨੂੰ ‘ਭਾਜਪਾ ਦੇ ਸਿਸਟਮ ਦਾ ਸ਼ਿਕਾਰ’ ਨਹੀਂ ਬਣਾਇਆ ਜਾਣਾ ਚਾਹੀਦਾ ਹੈ। ਉਨ੍ਹਾਂ ਟਵੀਟ ਕਰਕੇ ਕਿਹਾ,‘‘ਚਰਚਾ ਬਹੁਤ ਹੋ ਚੁੱਕੀ। ਦੇਸ਼ਵਾਸੀਆਂ ਨੂੰ ਵੈਕਸੀਨ ਮੁਫ਼ਤ ਮਿਲਣੀ ਚਾਹੀਦੀ ਹੈ-ਬੱਸ ਗੱਲ ਖ਼ਤਮ। ਨਾ ਬਣਾਉ ਭਾਰਤ ਨੂੰ ਭਾਜਪਾ ਸਿਸਟਮ ਦਾ ਸ਼ਿਕਾਰ।’’ ਰਾਹੁਲ ਗਾਂਧੀ ਅਤੇ ਕਾਂਗਰਸ ਪਿਛਲੇ ਕਈ ਹਫ਼ਤਿਆਂ ਤੋਂ ਇਹ ਮੰਗ ਕਰ ਰਹੇ ਹਨ ਕਿ ਸਾਰੇ ਨਾਗਰਿਕਾਂ ਨੂੰ ਮੁਫ਼ਤ ’ਚ ਕਰੋਨਾ ਤੋਂ ਬਚਾਅ ਦੇ ਟੀਕੇ ਲਗਾਏ ਜਾਣ। -ਪੀਟੀਆਈ