ਟਰੈਂਡਿੰਗਦੇਸ਼ਵਿਦੇਸ਼ਖੇਡਾਂਚੰਡੀਗੜ੍ਹਦਿੱਲੀਪੰਜਾਬਪਟਿਆਲਾਮਾਲਵਾਮਾਝਾਦੋਆਬਾਸਾਹਿਤਫ਼ੀਚਰਸਤਰੰਗਖੇਤੀਬਾੜੀ
Advertisement

Rahul Gandhi ਸਾਵਰਕਰ ਟਿੱਪਣੀ ਮਾਮਲੇ ਵਿਚ ਰਾਹੁਲ ਗਾਂਧੀ ਨੂੰ ਮਿਲੀ ਜ਼ਮਾਨਤ

ਪੁਣੇ ਦੀ ਅਦਾਲਤ ਨੇ 25 ਹਜ਼ਾਰ ਰੁਪਏ ਦੇ ਬਾਂਡ ’ਤੇ ਦਿੱਤੀ ਜ਼ਮਾਨਤ
Advertisement

ਪੁਣੇ, 10 ਜਨਵਰੀ

ਪੁਣੇ ਦੀ ਵਿਸ਼ੇਸ਼ ਅਦਾਲਤ ਨੇ ਹਿੰਦੂ ਵਿਚਾਰਧਾਰਕ ਵੀਡੀ ਸਾਵਰਕਰ ਬਾਰੇ ਕਥਿਤ ਇਤਰਾਜ਼ਯੋਗ ਟਿੱਪਣੀ ਨਾਲ ਜੁੜੇ ਮਾਣਹਾਨੀ ਮਾਮਲੇ ਵਿਚ ਅੱਜ ਕਾਂਗਰਸ ਆਗੂ ਰਾਹੁਲ ਗਾਂਧੀ ਨੂੰ ਜ਼ਮਾਨਤ ਦੇ ਦਿੱਤੀ ਹੈ। ਸੰਸਦ ਮੈਂਬਰਾਂ ਤੇ ਵਿਧਾਇਕਾਂ ਬਾਰੇ ਵਿਸ਼ੇਸ਼ ਅਦਾਲਤ ਨੇ ਲੋਕ ਸਭਾ ਵਿਚ ਵਿਰੋਧੀ ਧਿਰ ਦੇ ਆਗੂ ਨੂੰ ਵੀਡੀਓ ਕਾਨਫਰੰਸਿੰਗ ਜ਼ਰੀਏ ਅਦਾਲਤ ਵਿਚ ਪੇਸ਼ ਹੋਣ ਮਗਰੋਂ 25 ਹਜ਼ਾਰ ਰੁਪਏ ਦੇ ਜ਼ਮਾਨਤੀ ਬਾਂਡ ਉੱਤੇ ਜ਼ਮਾਨਤ ਦੇ ਦਿੱਤੀ। ਸੀਨੀਅਰ ਕਾਂਗਰਸ ਆਗੁੂ ਮੋਹਨ ਜੋਸ਼ੀ ਅਦਾਲਤ ਵਿਚ ਜ਼ਮਾਨਤਦਾਰ ਵਜੋਂ ਪੇਸ਼ ਹੋਏ। ਗਾਂਧੀ ਵੱਲੋਂ ਪੇਸ਼ ਵਕੀਲ ਮਿਲਿੰਦ ਪਵਾਰ ਨੇ ਕਿਹਾ ਕਿ ਅਦਾਲਤ ਨੇ ਕਾਂਗਰਸ ਆਗੂ ਨੂੰ ਨਿੱਜੀ ਪੇਸ਼ੀ ਤੋਂ ਛੋਟ ਦਿੱਤੀ ਹੈ। ਪਵਾਰ ਨੇ ਕਿਹਾ ਕਿ ਮਾਮਲੇ ਦੀ ਅਗਲੀ ਸੁਣਵਾਈ 18 ਫਰਵਰੀ ਨੂੰ ਹੋਵੇਗੀ। ਇਹ ਮਾਮਲਾ ਸਾਵਰਕਰ ਦੇ ਪੋਤਰੇ ਦੀ ਸ਼ਿਕਾਇਤ ਉੱਤੇ ਦਰਜ ਕੀਤਾ ਗਿਆ ਸੀ ਤੇ ਮਾਰਚ 2023 ਵਿਚ ਲੰਡਨ ਵਿਚ ਗਾਂਧੀ ਵੱਲੋਂ ਦਿੱਤੇ ਭਾਸ਼ਣ ਨਾਲ ਸਬੰਧਤ ਸੀ। ਗਾਂਧੀ ਨੇ ਆਪਣੀ ਤਕਰੀਰ ਵਿਚ ਆਜ਼ਾਦੀ ਘੁਲਾਟੀਏ ਵੱਲੋਂ ਲਿਖੀ ਕਿਤਾਬ ਦੇ ਹਵਾਲੇ ਨਾਲ ਸਾਵਰਕਰ ਬਾਰੇ ਟਿੱਪਣੀਆਂ ਕੀਤੀਆਂ ਸਨ। -ਪੀਟੀਆਈ

Advertisement

Advertisement
Tags :
Rahul Gandhi