Advertisement
ਟ੍ਰਿਬਿਊਨ ਨਿਊਜ਼ ਸਰਵਿਸ
ਨਵੀਂ ਦਿੱਲੀ, 15 ਸਤੰਬਰ
Advertisement
ਕੇਂਦਰੀ ਮੰਤਰੀ ਅਤੇ ਭਾਜਪਾ ਆਗੂੁ ਰਵਨੀਤ ਸਿੰਘ ਬਿੱਟੂ ਨੇ ਅੱਜ ਕਾਂਗਰਸ ਦੇ ਸੰਸਦ ਮੈਂਬਰ ਅਤੇ ਲੋਕ ਸਭਾ ’ਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਨੂੰ ‘ਦੇਸ਼ ਨੰਬਰ ਇੱਕ ਅਤਿਵਾਦੀ’ ਕਰਾਰ ਦਿੰਦਿਆਂ ਨਵਾਂ ਵਿਵਾਦ ਛੇੜ ਦਿੱਤਾ ਹੈ। ਬਿੱਟੂ ਨੇ ਇਹ ਟਿੱਪਣੀ ਰਾਹੁਲ ਵੱਲੋਂ ਅਮਰੀਕਾ ’ਚ ਪਿਛਲੇ ਹਫ਼ਤੇ ਸਿੱਖ ਭਾਈਚਾਰੇ ਸਬੰਧੀ ਦਿੱਤੇ ਬਿਆਨ ’ਤੇ ਪ੍ਰਤੀਕਿਰਿਆ ਦਿੰਦਿਆਂ ਕੀਤੀ। ਭਾਗਲਪੁਰ ’ਚ ਰੇਲ ਰਾਜ ਮੰਤਰੀ ਰਵਨੀਤ ਬਿੱਟੂ ਨੇ ਰਾਹੁਲ ਗਾਂਧੀ ਨੂੰ ‘ਦੇਸ਼ ਦਾ ਨੰਬਰ ਇੱਕ ਅਤਿਵਾਦੀ’ ਕਰਾਰ ਦਿੱਤਾ ਅਤੇ ਕਿਹਾ ਕਿ ‘ਉਹ ਭਾਰਤੀ ਨਹੀਂ ਹੈ।’’ ਦੂਜੇ ਪਾਸੇ ਕਾਂਗਰਸ ਨੇ ਬਿੱਟੂ ਦੀ ਟਿੱਪਣੀ ਦੀ ਨਿਖੇਧੀ ਕੀਤੀ ਹੈ। ਕਾਂਗਰਸ ਦੇ ਸੀਨੀਅਰ ਆਗੂ ਤੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਆਖਿਆ ਕਿ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਵੱਲੋਂ ਰਾਹੁਲ ਗਾਂਧੀ ਖ਼ਿਲਾਫ਼ ਕੀਤੀ ਟਿੱਪਣੀ ‘ਅਪਮਾਨਜਨਕ, ਗ਼ੈਰਸੰਵਿਧਾਨਕ, ਜਮਹੂਰੀਅਤ ਦਾ ਅਪਮਾਨ ਹੈ।’’
Advertisement

Advertisement
×

