DT
PT
About The Punjabi Tribune Code Of Ethics Download App Advertise with us Classifieds
search-icon-img
search-icon-img
Advertisement

‘ਰਾਹੁਲ ਗਾਂਧੀ ਚੋਣ ਕਮਿਸ਼ਨ ਨੂੰ ਸਿੱਧਾ ਪੱਤਰ ਲਿਖਣ’

ਕਮਿਸ਼ਨ ਦੇ ਸੁੂਤਰਾਂ ਨੇ ਪੱਤਰ ਦਾ ਜਵਾਬ ਦੇਣ ਦੀ ਹਾਮੀ ਭਰੀ; ਕਾਂਗਰਸ ਆਗੂ ਨੇ ਮਹਾਰਾਸ਼ਟਰ ਵਿਧਾਨ ਸਭਾ ਚੋਣਾਂ ’ਚ ਧਾਂਦਲੀ ਹੋਣ ਦੇ ਲਾਏ ਸੀ ਦੋਸ਼
  • fb
  • twitter
  • whatsapp
  • whatsapp
Advertisement
ਨਵੀਂ ਦਿੱਲੀ, 8 ਜੂਨਕਾਂਗਰਸ ਆਗੂ ਰਾਹੁਲ ਗਾਂਧੀ ਵੱਲੋਂ ਮਹਾਰਾਸ਼ਟਰ ਵਿਧਾਨ ਸਭਾ ਚੋਣਾਂ ’ਚ ਧਾਂਦਲੀ ਦਾ ਦੋਸ਼ ਲਾਉਣ ਵਾਲੇ ਆਪਣੇ ਲੇਖ ’ਤੇ ਚੋਣ ਕਮਿਸ਼ਨ ਤੋਂ ਜਵਾਬ ਮੰਗੇ ਜਾਣ ਤੋਂ ਇੱਕ ਦਿਨ ਬਾਅਦ ਕਮਿਸ਼ਨ ਦੇ ਸੂਤਰਾਂ ਨੇ ਅੱਜ ਕਿਹਾ ਕਿ ਚੋਣ ਕਮਿਸ਼ਨ ਤਾਂ ਹੀ ਜਵਾਬ ਦੇਵੇਗਾ ਜਦੋਂ ਵਿਰੋਧੀ ਧਿਰ ਦੇ ਨੇਤਾ ਉਸ ਨੂੰ ਸਿੱਧਾ ਪੱਤਰ ਲਿਖਣਗੇ। ਸੂਤਰਾਂ ਨੇ ਨਾਲ ਹੀ ਕਿਹਾ ਕਿ ਆਪਣੀ ਸੰਪਰਕ ਮੁਹਿੰਮ ਤਹਿਤ ਚੋਣ ਕਮਿਸ਼ਨ ਨੇ ਸਾਰੀਆਂ ਛੇ ਕੌਮੀ ਪਾਰਟੀਆਂ ਨਾਲ ਵੱਖ ਵੱਖ ਗੱਲਬਾਤ ਲਈ ਉਨ੍ਹਾਂ ਨੂੰ ਸੱਦਾ ਦਿੱਤਾ ਸੀ ਜਦਕਿ ਪੰਜ ਹੋਰ ਪਾਰਟੀਆਂ ਨੇ ਕਮਿਸ਼ਨ ਦੇ ਸਿਖਰਲੇ ਅਧਿਕਾਰੀਆਂ ਨਾਲ ਮੁਲਾਕਾਤ ਕੀਤੀ ਸੀ ਪਰ ਕਾਂਗਰਸ ਨੇ 15 ਮਈ ਦੀ ਮੀਟਿੰਗ ਰੱਦ ਕਰ ਦਿੱਤੀ ਸੀ।

ਕਾਂਗਰਸ ਆਗੂ ਰਾਹੁਲ ਗਾਂਧੀ ਨੇ ਮਹਾਰਾਸ਼ਟਰ ’ਚ ਪਿਛਲੇ ਸਾਲ ਹੋਈਆਂ ਵਿਧਾਨ ਸਭਾ ਚੋਣਾਂ ’ਚ ਧਾਂਦਲੀ ਦੇ ਦੋਸ਼ਾਂ ਨੂੰ ਚੋਣ ਕਮਿਸ਼ਨ ਦੇ ਸੂਤਰਾਂ ਵੱਲੋਂ ਖਾਰਜ ਕੀਤੇ ਜਾਣ ਮਗਰੋਂ ਉਸ ’ਤੇ ਜਵਾਬੀ ਹਮਲਾ ਕਰਦਿਆਂ ਬੀਤੇ ਦਿਨ ਕਿਹਾ ਸੀ ਕਿ ਉਸ ਦੀ ਭਰੋਸੇਯੋਗਤਾ ਗੱਲ ਲੁਕਾਉਣ ਨਾਲ ਨਹੀਂ ਬਲਕਿ ਸੱਚ ਬੋਲਣ ਨਾਲ ਬਚੇਗੀ। ਲੋਕ ਸਭਾ ’ਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਨੇ ਬੀਤੇ ਦਿਨ ਦੋ ਅਖ਼ਬਾਰਾਂ ’ਚ ਲੇਖ ਲਿਖ ਕੇ ਦੋਸ਼ ਲਾਇਆ ਸੀ ਕਿ 2024 ਦੀਆਂ ਮਹਾਰਾਸ਼ਟਰ ਵਿਧਾਨ ਸਭਾ ਚੋਣਾਂ ‘ਲੋਕਤੰਤਰ ’ਚ ਧਾਂਦਲੀ ਦਾ ਬਲੂ ਪ੍ਰਿੰਟ’ ਸਨ। ਉਨ੍ਹਾਂ ਕਿਹਾ ਸੀ ਕਿ ਇਹ ‘ਮੈਚ ਫਿਕਸਿੰਗ’ ਹੁਣ ਬਿਹਾਰ ’ਚ ਵੀ ਦੁਹਰਾਈ ਜਾਵੇਗੀ ਅਤੇ ਫਿਰ ਉਨ੍ਹਾਂ ਥਾਵਾਂ ’ਤੇ ਵੀ ਅਜਿਹਾ ਕੀਤਾ ਜਾਵੇਗਾ ਜਿੱਥੇ-ਜਿੱਥੇ ਭਾਜਪਾ ਹਾਰ ਰਹੀ ਹੋਵੇਗੀ। ਗਾਂਧੀ ਵੱਲੋਂ ਮਹਾਰਾਸ਼ਟਰ ਦੇ ਵੋਟਿੰਗ ਕੇਂਦਰਾਂ ਦੀ ਸੀਸੀਟੀਵੀ ਫੁਟੇਜ ਮੰਗੇ ਜਾਣ ਸਬੰਧੀ ਇੱਕ ਸਵਾਲ ਦੇ ਜਵਾਬ ’ਚ ਸੂਤਰਾਂ ਨੇ ਕਿਹਾ ਕਿ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਚੋਣ ਪਟੀਸ਼ਨ ਦਾਇਰ ਹੋਣ ’ਤੇ ਵੋਟਿੰਗ ਕੇਂਦਰਾਂ ਦੀ ਫੁਟੇਜ ਦੀ ਜਾਂਚ ਸਮਰੱਥ ਹਾਈ ਕੋਰਟ ਹੀ ਕਰ ਸਕਦਾ ਹੈ। -ਪੀਟੀਆਈ

Advertisement

ਰਾਹੁਲ ਨੂੰ ਆਪਣੀ ਗੱਲ ਕਹਿਣ ਦਾ ਪੂਰਾ ਹੱਕ: ਸੂਲੇ

ਬਾਰਾਮਤੀ: ਐੱਨਸੀਪੀ (ਐੱਸਪੀ) ਸੰਸਦ ਮੈਂਬਰ ਸੁਪ੍ਰਿਆ ਸੂਲੇ ਨੇ ਰਾਹੁਲ ਗਾਂਧੀ ਵੱਲੋਂ ਚੋਣ ਕਮਿਸ਼ਨ ਖ਼ਿਲਾਫ਼ ਲਾਏ ਗਏ ਦੋਸ਼ਾਂ ਦਾ ਪੱਖ ਪੂਰਿਆ ਹੈ। ਉਨ੍ਹਾਂ ਕਿਹਾ ਕਿ ਲੋਕਤੰਤਰ ’ਚ ਸਾਰਿਆਂ ਨੂੰ ਆਪਣੀ ਗੱਲ ਕਹਿਣ ਦਾ ਪੂਰਾ ਹੱਕ ਹੈ।

ਉਨ੍ਹਾਂ ਕਿਹਾ ਕਿ ਰਾਹੁਲ ਗਾਂਧੀ ਤੋਂ ਬਾਅਦ ਹੁਣ ਮਹਾਰਾਸ਼ਟਰ ਦੇ ਮੁੱਖ ਮੰਤਰੀ ਦੇਵੇਂਦਰ ਫੜਨਵੀਸ ਨੇ ਵੀ ਅਖ਼ਬਾਰ ’ਚ ਲੰਮਾ ਲੇਖ ਲਿਖਿਆ ਹੈ ਤੇ ਜੇ ਉਹ ਆਪਣੇ ਵਿਚਾਰ ਪ੍ਰਗਟ ਕਰ ਸਕਦੇ ਹਨ ਤਾਂ ਰਾਹੁਲ ਨੂੰ ਵੀ ਆਪਣੀ ਗੱਲ ਕਹਿਣ ਦਾ ਪੂਰਾ ਹੱਕ ਹੈ। ਸੂਲੇ ਨੇ ਕਿਹਾ ਕਿ ਚੋਣ ਕਮਿਸ਼ਨ ਤੋਂ ਪੱਤਰਾਂ ਦਾ ਜਵਾਬ ਨਾ ਮਿਲਣ ਕਰਕੇ ਰਾਹੁਲ ਗਾਂਧੀ ਨੂੰ ਇਹ ਲੇਖ ਲਿਖਣ ਲਈ ਮਜਬੂਰ ਹੋਣ ਪਿਆ ਹੈ। ਉੱਧਰ ਸ਼ਿਵ ਸੈਨਾ (ਯੂਬੀਟੀ) ਆਗੂ ਸੰਜੈ ਰਾਊਤ ਨੇ ਦਾਅਵਾ ਕੀਤਾ ਕਿ ਰਾਹੁਲ ਗਾਂਧੀ ਦੇ ਲੇਖ ਨੇ ਭਾਜਪਾ ਨੂੰ ਬੇਨਕਾਬ ਕਰ ਦਿੱਤਾ ਹੈ। -ਏਐੱਨਆਈ

Advertisement
×