ਨਵੀਂ ਦਿੱਲੀ, 16 ਜੂਨ
ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਵੱਲੋਂ ਕਾਂਗਰਸ ਦੇ ਸੀਨੀਅਰ ਆਗੂ ਰਾਹੁਲ ਗਾਂਧੀ ਤੋਂ ਮਨੀ ਲਾਂਡਰਿੰਗ ਮਾਮਲੇ ਵਿੱਚ ਸੋਮਵਾਰ ਨੂੰ ਪੁੱਛਗਿੱਛ ਕੀਤੀ ਜਾਵੇਗੀ। ਈਡੀ ਨੇ ਕਾਂਗਰਸੀ ਆਗੂ ਨੂੰ ਪਹਿਲਾਂ 17 ਜੂਨ ਨੂੰ ਪੇਸ਼ ਹੋਣ ਲਈ ਕਿਹਾ ਸੀ। ਰਾਹੁਲ ਨੇ ਨਿੱਜੀ ਕਾਰਨਾਂ ਦਾ ਹਵਾਲਾ ਦਿੰਦਿਆਂ ਪੁੱਛਗਿੱਛ 17 ਦੀ ਥਾਂ 20 ਜੂਨ ਤੱਕ ਟਾਲਣ ਦੀ ਬੇਨਤੀ ਕੀਤੀ ਸੀ, ਜਿਸ ਨੂੰ ਕੇਂਦਰੀ ਏਜੰਸੀ ਨੇ ਮਨਜ਼ੂਰ ਕਰ ਲਿਆ ਹੈ। ਈਡੀ ਅਧਿਕਾਰੀਆਂ ਨੇ ਅੱਜ ਇਹ ਜਾਣਕਾਰੀ।