ਟਰੈਂਡਿੰਗਦੇਸ਼ਵਿਦੇਸ਼ਖੇਡਾਂਚੰਡੀਗੜ੍ਹਦਿੱਲੀਪੰਜਾਬਪਟਿਆਲਾਮਾਲਵਾਮਾਝਾਦੋਆਬਾਸਾਹਿਤਫ਼ੀਚਰਸਤਰੰਗਖੇਤੀਬਾੜੀ
Advertisement

ਮਾਣਹਾਨੀ ਮਾਮਲੇ ਵਿੱਚ ਅੱਜ ਯੂਪੀ ਦੀ ਅਦਾਲਤ ’ਚ ਪੇਸ਼ ਹੋਣਗੇ ਰਾਹੁਲ ਗਾਂਧੀ

ਸੁਲਤਾਨਪੁਰ (ਉੱਤਰ ਪ੍ਰਦੇਸ਼): ਕਾਂਗਰਸੀ ਆਗੂ ਰਾਹੁਲ ਗਾਂਧੀ ਮਾਣਹਾਨੀ ਦੇ ਇਕ ਮਾਮਲੇ ਦੀ ਸੁਣਵਾਈ ਲਈ ਸ਼ੁੱਕਰਵਾਰ ਨੂੰ ਇੱਥੇ ਐੱਮਪੀ-ਐੱਮਐੱਲਏ ਅਦਾਲਤ ਸਾਹਮਣੇ ਪੇਸ਼ ਹੋਣਗੇ। ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਅਭਿਸ਼ੇਕ ਸਿੰਘ ਰਾਣਾ ਨੇ ਦੱਸਿਆ ਕਿ ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਰਾਹੁਲ...
Advertisement

ਸੁਲਤਾਨਪੁਰ (ਉੱਤਰ ਪ੍ਰਦੇਸ਼):

ਕਾਂਗਰਸੀ ਆਗੂ ਰਾਹੁਲ ਗਾਂਧੀ ਮਾਣਹਾਨੀ ਦੇ ਇਕ ਮਾਮਲੇ ਦੀ ਸੁਣਵਾਈ ਲਈ ਸ਼ੁੱਕਰਵਾਰ ਨੂੰ ਇੱਥੇ ਐੱਮਪੀ-ਐੱਮਐੱਲਏ ਅਦਾਲਤ ਸਾਹਮਣੇ ਪੇਸ਼ ਹੋਣਗੇ। ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਅਭਿਸ਼ੇਕ ਸਿੰਘ ਰਾਣਾ ਨੇ ਦੱਸਿਆ ਕਿ ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਸ਼ੁੱਕਰਵਾਰ ਨੂੰ ਸਵੇਰੇ 9 ਵਜੇ ਲਖਨਊ ਹਵਾਈ ਅੱਡੇ ’ਤੇ ਪਹੁੰਚਣਗੇ ਅਤੇ ਉਸ ਤੋਂ ਬਾਅਦ ਸੁਲਤਾਨਪੁਰ ਲਈ ਰਵਾਨਾ ਹੋਣਗੇ। ਭਾਰਤੀ ਜਨਤਾ ਪਾਰਟੀ ਦੇ ਸਥਾਨਕ ਆਗੂ ਵਿਜੈ ਮਿਸ਼ਰਾ ਨੇ 4 ਅਗਸਤ 2018 ਨੂੰ ਗਾਂਧੀ ਖ਼ਿਲਾਫ਼ ਮਾਣਹਾਨੀ ਦਾ ਇਕ ਮੁਕੱਦਮਾ ਦਾਇਰ ਕੀਤਾ ਸੀ। ਉਨ੍ਹਾਂ ਦੋਸ਼ ਲਗਾਇਆ ਸੀ ਕਿ ਕਾਂਗਰਸੀ ਆਗੂ ਨੇ ਤਤਕਾਲੀ ਭਾਜਪਾ ਪ੍ਰਧਾਨ ਅਤੇ 2018 ਵਿੱਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਖ਼ਿਲਾਫ਼ ਇਤਰਾਜ਼ਯੋਗ ਟਿੱਪਣੀਆਂ ਕੀਤੀਆਂ ਸਨ। ਅਦਾਲਤ ਨੇ ਗਾਂਧੀ ਨੂੰ ਇਸ ਮਾਮਲੇ ਵਿੱਚ 20 ਫਰਵਰੀ ਨੂੰ ਜ਼ਮਾਨਤ ਦੇ ਦਿੱਤੀ ਸੀ। ਵਿਸ਼ੇਸ਼ ਮੈਜਿਸਟਰੇਟ ਸ਼ੁਭਮ ਵਰਮਾ ਨੇ ਗਾਂਧੀ ਨੂੰ ਉਨ੍ਹਾਂ ਦੇ ਬਿਆਨ ਦਰਜ ਕਰਨ ਲਈ 26 ਜੁਲਾਈ ਨੂੰ ਸੱਦਿਆ ਹੈ। -ਪੀਟੀਆਈ

Advertisement

Advertisement
Tags :
court of UPdefamation casePunjabi NewsRahul Gandhi