ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਰਾਹੁਲ ਗਾਂਧੀ ਦਾ ਵੱਡਾ ਦਾਅਵਾ, ਸਾਡੇ ਕੋਲ ‘ਐਟਮ ਬੰਬ’ ਵਾਂਗ ਪੱਕੇ ਸਬੂਤ... ਚੋਣ ਕਮਿਸ਼ਨ ‘ਵੋਟ ਚੋਰੀ’ ਵਿਚ ਸ਼ਾਮਲ

ਕਾਂਗਰਸ ਆਗੂ ਰਾਹੁਲ ਗਾਂਧੀ ਨੇ ਸ਼ੁੱਕਰਵਾਰ ਨੂੰ ਦਾਅਵਾ ਕੀਤਾ ਕਿ ਚੋਣ ਕਮਿਸ਼ਨ ਭਾਜਪਾ ਲਈ ‘ਵੋਟ ਚੋਰੀ’ ਵਿਚ ਸ਼ਾਮਲ ਹੈ ਤੇ ਉਨ੍ਹਾਂ ਦੀ ਪਾਰਟੀ ਕੋਲ ਇਸ ਬਾਰੇ ‘ਐਟਮ ਬੰਬ’ ਵਾਂਗ ਪੱਕੇ ਸਬੂਤ ਹਨ। ਗਾਂਧੀ ਨੇ ਕਿਹਾ ਕਿ ‘ਜਿਸ ਦਿਨ ਇਹ ਬੰਬ...
ਰਾਹੁਲ ਗਾਂਧੀ ਸੰਸਦੀ ਕੰਪਲੈਕਸ ਵਿਚ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ। ਫੋਟੋ: ਪੀਟੀਆਈ
Advertisement

ਕਾਂਗਰਸ ਆਗੂ ਰਾਹੁਲ ਗਾਂਧੀ ਨੇ ਸ਼ੁੱਕਰਵਾਰ ਨੂੰ ਦਾਅਵਾ ਕੀਤਾ ਕਿ ਚੋਣ ਕਮਿਸ਼ਨ ਭਾਜਪਾ ਲਈ ‘ਵੋਟ ਚੋਰੀ’ ਵਿਚ ਸ਼ਾਮਲ ਹੈ ਤੇ ਉਨ੍ਹਾਂ ਦੀ ਪਾਰਟੀ ਕੋਲ ਇਸ ਬਾਰੇ ‘ਐਟਮ ਬੰਬ’ ਵਾਂਗ ਪੱਕੇ ਸਬੂਤ ਹਨ। ਗਾਂਧੀ ਨੇ ਕਿਹਾ ਕਿ ‘ਜਿਸ ਦਿਨ ਇਹ ਬੰਬ ਫਟਿਆ’ ਉਸ ਦਿਨ ਚੋਣ ਕਮਿਸ਼ਨ ਨੂੰ ਮੂੰਹ ਲੁਕਾਉਣ ਲਈ ਕੋਈ ਥਾਂ ਨਹੀਂ ਲੱਭਣੀ।

ਲੋਕ ਸਭਾ ਵਿਚ ਵਿਰੋਧੀ ਧਿਰ ਦੇ ਆਗੂ ਨੇ ਇਥੇ ਸੰਸਦੀ ਕੰਪਲੈਕਸ ਵਿਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ, ‘‘ਮੈਂ ਕਿਹਾ ਸੀ ਕਿ ‘ਵੋਟ ਚੋਰੀ’ ਹੋ ਰਹੀ ਹੈ ਤੇ ਹੁਣ ਸਾਡੇ ਕੋਲ ਇਸ ਬਾਰੇ ਪੱਕੇ ਸਬੂਤ ਹਨ ਕਿ ਚੋਣ ਕਮਿਸ਼ਨ ‘ਵੋੋਟ ਚੋਰੀ’ ਵਿਚ ਸ਼ਾਮਲ ਹੈ। ਉਨ੍ਹਾਂ ਕਿਹਾ, ‘‘ਮੈਂ ਇਹ ਮਜ਼ਾਕ ਵਿਚ ਨਹੀਂ ਕਹਿ ਰਿਹਾ। ਮੈਂ 100 ਫੀਸਦ ਸਬੂਤ ਨਾਲ ਇਹ ਗੱਲ ਕਹਿ ਰਿਹਾ ਹਾਂ। ਜਿਵੇਂ ਹੀ ਅਸੀਂ ਇਹ ਸਬੂਤ ਨਸ਼ਰ ਕੀਤੇ, ਪੂਰੇ ਦੇਸ਼ ਨੂੰ ਪਤਾ ਲੱਗ ਜਾਵੇਗਾ ਕਿ ਚੋਣ ਕਮਿਸ਼ਨ ‘ਵੋਟ ਚੋਰੀ’ ਵਿਚ ਸ਼ਾਮਲ ਹੈ। ਉਹ ਭਾਜਪਾ ਲਈ ਇਹ ਕਰ ਰਿਹਾ ਹੈ।’’

Advertisement

ਗਾਂਧੀ ਨੇ ਕਿਹਾ ਕਿ ਉਨ੍ਹਾਂ ਦੀ ਪਾਰਟੀ ਨੂੰ ਪਿਛਲੇ ਸਾਲ ਮੱਧ ਪ੍ਰਦੇਸ਼ ਅਸੈਂਬਲੀ ਚੋਣਾਂ ਵਿਚ ਚੋਣ ਬੇਨਿਯਮੀਆਂ ਦਾ ਸ਼ੱਕ ਹੋਇਆ ਸੀ, ਫਿਰ ਲੋਕ ਸਭਾ ਚੋਣਾਂ ਤੇ ਮਹਾਰਾਸ਼ਟਰ ਚੋਣਾਂ ਵਿਚ ਇਹ ਹੋਰ ਵਧ ਗਿਆ।

ਗਾਂਧੀ ਨੇ ਕਿਹਾ, ‘‘ਸਾਡਾ ਮੰਨਣਾ ਹੈ ਕਿ ਵੋਟ ਚੋਰੀ ਸੂਬਾਈ ਪੱਧਰ ’ਤੇ (ਮਹਾਰਾਸ਼ਟਰ ਵਿੱਚ) ਹੋਈ ਹੈ। ਵੋਟਰਾਂ ਦੀ ਸੋਧ ਹੋਈ ਸੀ ਅਤੇ ਕਰੋੜਾਂ ਵੋਟਰ ਸ਼ਾਮਲ ਕੀਤੇ ਗਏ ਸਨ। ਚੋਣ ਕਮਿਸ਼ਨ ਨੇ ਕੋਈ ਹੱਥ ਪੱਲਾ ਨਹੀਂ ਫੜਾਇਆ ਤਾਂ ਅਸੀਂ ਆਪਣੇ ਪੱਧਰ ’ਤੇ ਜਾਂਚ ਕੀਤੀ ਤੇ ਇਸ ਦੀ ਹੋਰ ਡੂੰਘਾਈ ਨਾਲ ਜਾਂਚ ਕਰਨ ਦਾ ਫੈਸਲਾ ਕੀਤਾ।’’

ਉਨ੍ਹਾਂ ਕਿਹਾ, ‘‘ਅਸੀਂ ਆਪਣੀ ਜਾਂਚ ਖੁਦ ਕਰਵਾਈ, ਇਸ ਵਿੱਚ ਛੇ ਮਹੀਨੇ ਲੱਗੇ ਅਤੇ ਜੋ ਸਾਨੂੰ ਮਿਲਿਆ ਹੈ ਉਹ ਇੱਕ ਐਟਮ ਬੰਬ ਹੈ। ਜਦੋਂ ਇਹ ਫਟਿਆ ਤਾਂ ਚੋਣ ਕਮਿਸ਼ਨ ਕੋਲ ਦੇਸ਼ ਵਿੱਚ ਸਿਰ ਲੁਕਾਉਣ ਲਈ ਕੋਈ ਥਾਂ ਨਹੀਂ ਹੋਵੇਗੀ।’’ ਕਾਂਗਰਸ ਆਗੂ ਨੇ ਚੇਤਾਵਨੀ ਦਿੱਤੀ ਕਿ ਚੋਣ ਕਮਿਸ਼ਨ ਦੇ ਉਪਰ ਤੋਂ ਲੈ ਕੇ ਹੇਠਾਂ ਤੱਕ ਜਿਹੜੇ ਵੀ ਲੋਕ ਇਸ ਵਿੱਚ ਸ਼ਾਮਲ ਹਨ, ਉਨ੍ਹਾਂ ਨੂੰ ਯਾਦ ਰੱਖਣਾ ਚਾਹੀਦਾ ਹੈ ਕਿ ਉਨ੍ਹਾਂ ਨੂੰ ਬਖਸ਼ਿਆ ਨਹੀਂ ਜਾਵੇਗਾ ਕਿਉਂਕਿ ਉਹ ‘ਭਾਰਤ ਵਿਰੁੱਧ ਕੰਮ ਕਰ ਰਹੇ ਹਨ।’ ਗਾਂਧੀ ਨੇ ਕਿਹਾ, ‘‘ਇਹ ਦੇਸ਼ਧ੍ਰੋਹ ਹੈ, ਇਸ ਤੋਂ ਘੱਟ ਕੁਝ ਨਹੀਂ। ਤੁਸੀਂ ਸੇਵਾਮੁਕਤ ਹੋ ਸਕਦੇ ਹੋ, ਤੁਸੀਂ ਕਿਤੇ ਵੀ ਹੋ ਸਕਦੇ ਹੋ, ਅਸੀਂ ਤੁਹਾਨੂੰ ਲੱਭ ਲਵਾਂਗੇ।’’

ਬੇਬੁਨਿਆਦ ਦੋਸ਼ਾਂ ਨੂੰ ਨਜ਼ਰਅੰਦਾਜ਼ ਕਰੋ: ਚੋਣ ਕਮਿਸ਼ਨ

ਚੋਣ ਕਮਿਸ਼ਨ ਨੇ ਕਾਂਗਰਸ ਆਗੂ ਰਾਹੁਲ ਗਾਂਧੀ ਵੱਲੋਂ ਲਾਏ ਦੋਸ਼ਾਂ ਨੂੰ ‘ਬੇਬੁਨਿਆਦ’ ਦੱਸ ਕੇ ਖਾਰਜ ਕਰ ਦਿੱਤਾ ਹੈ। ਕਮਿਸ਼ਨ ਨੇ ਆਪਣੇ ਅਧਿਕਾਰੀਆਂ ਨੂੰ ਅਜਿਹੀਆਂ ‘ਗੈਰਜ਼ਿੰਮੇਵਾਰਾਨਾ ਟਿੱਪਣੀਆਂ’ ਨੂੰ ਨਜ਼ਰਅੰਦਾਜ਼ ਕਰਨ ਲਈ ਕਿਹਾ ਹੈ। ਚੋਣ ਕਮਿਸ਼ਨ ਨੇ ਗਾਂਧੀ ਵੱਲੋਂ ਕੀਤੀਆਂ ਟਿੱਪਣੀਆਂ ਦੇ ਜਵਾਬ ਵਿਚ ਕਿਹਾ, ‘‘ਚੋਣ ਕਮਿਸ਼ਨ ਰੋਜ਼ਾਨਾ ਲਾਏ ਜਾਂਦੇ ਅਜਿਹੇ ਬੇਬੁਨਿਆਦ ਦੋਸ਼ਾਂ ਨੂੰ ਨਜ਼ਰਅੰਦਾਜ਼ ਕਰਦਾ ਹੈ, ਅਤੇ ਰੋਜ਼ਾਨਾ ਮਿਲ ਰਹੀਆਂ ਅਜਿਹੀਆਂ ਧਮਕੀਆਂ ਦੇ ਬਾਵਜੂਦ, ਸਾਰੇ ਚੋਣ ਅਧਿਕਾਰੀਆਂ ਨੂੰ ਅਜਿਹੇ ਗੈਰ-ਜ਼ਿੰਮੇਵਾਰਾਨਾ ਬਿਆਨਾਂ ਨੂੰ ਨਜ਼ਰਅੰਦਾਜ਼ ਕਰਨ ਅਤੇ ਨਿਰਪੱਖ ਅਤੇ ਪਾਰਦਰਸ਼ੀ ਢੰਗ ਨਾਲ ਕੰਮ ਜਾਰੀ ਰੱਖਣ ਲਈ ਆਖਦਾ ਹੈ।’’

Advertisement
Tags :
#ECControversy#OppositionParties#VoterListRevisionBiharElectionsBJPCongress Leader Rahul GandhiElectionCommissionIndianPoliticsPollIrregularitiesRahulGandhiVoteTheftAllegations
Show comments