DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਕਾਂਗਰਸ ਦੇ ਸਿਖਲਾਈ ਪ੍ਰੋਗਰਾਮ ’ਚ ਸ਼ਾਮਲ ਹੋਏ ਰਾਹੁਲ

ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਅੱਜ ਵਿਕਾਰਾਬਾਦ ਜ਼ਿਲ੍ਹੇ ਵਿੱਚ ਜ਼ਿਲ੍ਹਾ ਕਾਂਗਰਸ ਕਮੇਟੀ (ਡੀ ਸੀ ਸੀ) ਪ੍ਰਧਾਨਾਂ ਲਈ ਕਰਵਾਏ ਗਏ ਸਿਖਲਾਈ ਪ੍ਰੋਗਰਾਮ ਦੇ ਸਮਾਪਤੀ ਸੈਸ਼ਨ ਵਿੱਚ ਹਿੱਸਾ ਲਿਆ। ਉਨ੍ਹਾਂ ਤਿਲੰਗਾਨਾ ਅਤੇ ਆਂਧਰਾ ਪ੍ਰਦੇਸ਼ ਕਾਂਗਰਸ ਇਕਾਈਆਂ ਦੀਆਂ ਸਿਆਸੀ ਮਾਮਲਿਆਂ ਬਾਰੇ ਕਮੇਟੀਆਂ ਦੀ...

  • fb
  • twitter
  • whatsapp
  • whatsapp
featured-img featured-img
ਤਿਲੰਗਾਨਾ ਦੇ ਮੁੱਖ ਮੰਤਰੀ ਰੇਵੰਤ ਰੈੱਡੀ ਤੇ ਹੋਰ ਕਾਂਗਰਸੀ ਆਗੂ ਵਿਕਾਰਾਬਾਦ ਪੁੱਜੇ ਰਾਹੁਲ ਗਾਂਧੀ ਦਾ ਸਵਾਗਤ ਕਰਦੇ ਹੋਏ। ਫੋਟੋ: ਪੀਟੀਆਈ
Advertisement
ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਅੱਜ ਵਿਕਾਰਾਬਾਦ ਜ਼ਿਲ੍ਹੇ ਵਿੱਚ ਜ਼ਿਲ੍ਹਾ ਕਾਂਗਰਸ ਕਮੇਟੀ (ਡੀ ਸੀ ਸੀ) ਪ੍ਰਧਾਨਾਂ ਲਈ ਕਰਵਾਏ ਗਏ ਸਿਖਲਾਈ ਪ੍ਰੋਗਰਾਮ ਦੇ ਸਮਾਪਤੀ ਸੈਸ਼ਨ ਵਿੱਚ ਹਿੱਸਾ ਲਿਆ। ਉਨ੍ਹਾਂ ਤਿਲੰਗਾਨਾ ਅਤੇ ਆਂਧਰਾ ਪ੍ਰਦੇਸ਼ ਕਾਂਗਰਸ ਇਕਾਈਆਂ ਦੀਆਂ ਸਿਆਸੀ ਮਾਮਲਿਆਂ ਬਾਰੇ ਕਮੇਟੀਆਂ ਦੀ ਇੱਕ ਸਾਂਝੀ ਮੀਟਿੰਗ ਵਿੱਚ ਵੀ ਸ਼ਿਰਕਤ ਕੀਤੀ। ਇਸ ਮੌਕੇ ਤਿਲੰਗਾਨਾ ਦੇ ਮੁੱਖ ਮੰਤਰੀ ਏ ਰੇਵੰਤ ਰੈਡੀ, ਏ ਆਈ ਸੀ ਸੀ ਜਨਰਲ ਸਕੱਤਰ (ਸੰਗਠਨ) ਕੇ ਸੀ ਵੇਣੂਗੋਪਾਲ, ਤਿਲੰਗਾਨਾ ਕਾਂਗਰਸ ਪ੍ਰਧਾਨ ਬੀ ਮਹੇਸ਼ ਕੁਮਾਰ ਗੌੜ, ਉਨ੍ਹਾਂ ਦੀ ਆਂਧਰਾ ਪ੍ਰਦੇਸ਼ ਹਮਰੁਤਬਾ ਵਾਈ ਐੱਸ ਸ਼ਰਮੀਲਾ ਅਤੇ ਕਾਂਗਰਸ ਦੇ ਕਈ ਹੋਰ ਆਗੂ ਮੌਜੂਦ ਸਨ। ਮੀਡੀਆ ਨੂੰ ਸਮਾਗਮ ਲਈ ਸੱਦਾ ਨਹੀਂ ਦਿੱਤਾ ਗਿਆ ਸੀ। 10 ਦਿਨਾਂ ਦਾ ‘ਸੰਗਤਨ ਸ੍ਰਿਜਨ ਅਭਿਆਨ’ 21 ਫਰਵਰੀ ਨੂੰ ਸ਼ੁਰੂ ਹੋਇਆ ਸੀ ਅਤੇ ਤਿਲੰਗਾਨਾ ਤੇ ਆਂਧਰਾ ਪ੍ਰਦੇਸ਼ ਦੇ ਡੀ ਸੀ ਸੀ ਪ੍ਰਧਾਨਾਂ ਨੇ ਇਸ ਵਿੱਚ ਹਿੱਸਾ ਲਿਆ।

Advertisement
Advertisement
×