ਰਾਹੁਲ ਨੇ ਪੈਂਗੌਂਗ ਝੀਲ ਉਤੇ ਪੁਲ ਦੇ ਮਾਮਲੇ ’ਤੇ ਮੋਦੀ ਨੂੰ ਘੇਰਿਆ

‘ਪੁਲ ਦਾ ਉਦਘਾਟਨ ਕਰਨ ਲਈ ਉਥੇ ਜਾ ਸਕਦੇ ਨੇ ਪ੍ਰਧਾਨ ਮੰਤਰੀ’

ਰਾਹੁਲ ਨੇ ਪੈਂਗੌਂਗ ਝੀਲ ਉਤੇ ਪੁਲ ਦੇ ਮਾਮਲੇ ’ਤੇ ਮੋਦੀ ਨੂੰ ਘੇਰਿਆ

ਨਵੀਂ ਦਿੱਲੀ: ਕਾਂਗਰਸ ਆਗੂ ਰਾਹੁਲ ਗਾਂਧੀ ਨੇ ਅੱਜ ਦੋਸ਼ ਲਾਇਆ ਹੈ ਕਿ ਚੀਨ ਵੱਲੋਂ ਲੱਦਾਖ ’ਚ ਪੈਂਗੌਂਗ ਝੀਲ ’ਤੇ ਰਣਨੀਤਕ ਪੁਲ ਦੀ ਉਸਾਰੀ ਕੀਤੀ ਜਾ ਰਹੀ ਹੈ। ਉਨ੍ਹਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਘੇਰਦਿਆਂ ਕਿਹਾ ਕਿ ਉਹ ਤਾਂ ਇਸ ਪੁਲ ਦਾ ਉਦਘਾਟਨ ਕਰਨ ਲਈ ਉਥੇ ਵੀ ਜਾ ਸਕਦੇ ਹਨ। ਰਾਹੁਲ ਨੇ ਟਵੀਟ ਕਰਕੇ ਪ੍ਰਧਾਨ ਮੰਤਰੀ ਦੀ ਇਸ ਮੁੱਦੇ ’ਤੇ ਖਾਮੋਸੀ ਉਪਰ ਵੀ ਸਵਾਲ ਉਠਾਏ ਅਤੇ ਕਿਹਾ ਕਿ ਇਸ ਨਾਲ ਚੀਨੀ ਫ਼ੌਜ ਨੂੰ ਹੱਲਾਸ਼ੇਰੀ ਮਿਲ ਰਹੀ ਹੈ। ਕਾਂਗਰਸ ਆਗੂ ਨੇ ਉੱਤਰੀ ਕੰਢੇ ਨੂੰ ਦੱਖਣੀ ਕੰਢੇ ਨਾਲ ਜੋੜਨ ਵਾਲੇ ਪੁਲ ਦੀਆਂ ਸੈਟੇਲਾਈਟ ਤਸਵੀਰਾਂ ਵੀ ਸਾਂਝੀਆਂ ਕੀਤੀਆਂ ਹਨ। ਪੂਰਬੀ ਲੱਦਾਖ ’ਚ ਸਰਹੱਦੀ ਵਿਵਾਦ ਨਾਲ ਸਿੱਝਣ ਦੇ ਮਾਮਲੇ ’ਚ ਰਾਹੁਲ ਵੱਲੋਂ ਪ੍ਰਧਾਨ ਮੰਤਰੀ ਅਤੇ ਸਰਕਾਰ ’ਤੇ ਲਗਾਤਾਰ ਹਮਲੇ ਕੀਤੇ ਜਾ ਰਹੇ ਹਨ। ਸਰਕਾਰ ਨੇ ਇਸ ਮਹੀਨੇ ਦੇ ਸ਼ੁਰੂ ’ਚ ਕਿਹਾ ਸੀ ਕਿ ਪੈਂਗੌਂਗ ਝੀਲ ’ਤੇ ਚੀਨ ਵੱਲੋਂ ਬਣਾਏ ਜਾ ਰਹੇ ਪੁਲ ਵਾਲੀ ਥਾਂ ਭਾਰਤ ਦੀ ਹੈ ਜਿਸ ’ਤੇ ਕਰੀਬ 60 ਸਾਲਾਂ ਤੋਂ ਚੀਨ ਨੇ ਗ਼ੈਰਕਾਨੂੰਨੀ ਕਬਜ਼ਾ ਕੀਤਾ ਹੋਇਆ ਹੈ। ਸਰਕਾਰ ਨੇ ਇਹ ਵੀ ਕਿਹਾ ਸੀ ਕਿ ਉਹ ਦੇਸ਼ ਦੇ ਸੁਰੱਖਿਆ ਹਿੱਤਾਂ ਦੀ ਰਾਖੀ ਲਈ ਸਾਰੇ ਕਦਮ ਯਕੀਨੀ ਬਣਾ ਰਹੀ ਹੈ।

ਚੀਨ ਵੱਲੋਂ ਪੈਂਗੌਂਗ ਝੀਲ ’ਤੇ ਉਸਾਰੇ ਜਾ ਰਹੇ ਪੁਲ ਦੀ ਸੈਟੇਲਾਈਟ ਤਸਵੀਰ। 

ਸੈਟੇਲਾਈਟ ਤੋਂ 16 ਜਨਵਰੀ ਨੂੰ ਮਿਲੀਆਂ ਤਸਵੀਰਾਂ ’ਚ ਦਿਖਾਇਆ ਗਿਆ ਹੈ ਕਿ ਪੈਂਗੌਂਗ ਝੀਲ ’ਤੇ ਚੀਨ ਵੱਲੋਂ 400 ਮੀਟਰ ਲੰਬਾ ਪੁਲ ਬਣਾਇਆ ਜਾ ਰਿਹਾ ਹੈ ਅਤੇ ਮੁਕੰਮਲ ਹੋਣ ’ਤੇ ਚੀਨ ਨੂੰ ਇਸ ਦਾ ਲਾਹਾ ਮਿਲੇਗਾ। ਪੁਲ ਬਣ ਜਾਣ ਮਗਰੋਂ ਚੀਨੀ ਫ਼ੌਜ ਨੂੰ ਉੱਤਰੀ ਅਤੇ ਦੱਖਣੀ ਕੰਢੇ ’ਤੇ ਜੁੜਨ ’ਚ ਬਹੁਤ ਘੱਟ ਸਮਾਂ ਲੱਗੇਗਾ। ਤਸਵੀਰਾਂ ’ਚ ਚੀਨੀ ਮਜ਼ਦੂਰ ਭਾਰੀ ਕਰੇਨ ਦੀ ਸਹਾਇਤਾ ਨਾਲ ਪੁਲ ਦੇ ਥੰਮ੍ਹਾਂ ਨੂੰ ਕੰਕਰੀਟ ਸਲੈਬਾਂ ਨਾਲ ਜੋੜਨ ਦੀ ਕੋਸ਼ਿਸ ਕਰ ਰਹੇ ਹਨ। ਪੁਲ ਦੀ ਉਸਾਰੀ ਦਾ ਕੰਮ ਜਿੰਨੀ ਰਫ਼ਤਾਰ ਨਾਲ ਜਾਰੀ ਹੈ, ਉਸ ਤੋਂ ਜਾਪਦਾ ਹੈ ਕਿ ਇਹ ਕੁਝ ਮਹੀਨਿਆਂ ’ਚ ਬਣ ਕੇ ਤਿਆਰ ਹੋ ਜਾਵੇਗਾ। ਹਾਲਾਂਕਿ ਖ਼ਿੱਤੇ ’ਚ ਰੁਟੋਗ ਸੜਕ ਮਾਰਗ ਤੱਕ ਪਹੁੰਚ ਲਈ ਲੰਬੀ ਉਡੀਕ ਕਰਨੀ ਪੈ ਸਕਦੀ ਹੈ।
-ਪੀਟੀਆਈ

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਸਨਅਤੀ ਨਿਕਾਸ ਅਤੇ ਭੋਜਨ ਦੀ ਗੁਣਵੱਤਾ

ਸਨਅਤੀ ਨਿਕਾਸ ਅਤੇ ਭੋਜਨ ਦੀ ਗੁਣਵੱਤਾ

ਪਾਕਿਸਤਾਨ ਲਈ ਕੋਈ ਸੌਖਾ ਰਾਹ ਨਹੀਂ

ਪਾਕਿਸਤਾਨ ਲਈ ਕੋਈ ਸੌਖਾ ਰਾਹ ਨਹੀਂ

ਵਕਤੋਂ ਖੁੰਝ ਗਈ ਆਰਬੀਆਈ

ਵਕਤੋਂ ਖੁੰਝ ਗਈ ਆਰਬੀਆਈ

ਨਵ-ਉਦਾਰਵਾਦੀ ਦੌਰ ਅਤੇ ਕਿਰਤ ਦੀ ਬੇਕਦਰੀ

ਨਵ-ਉਦਾਰਵਾਦੀ ਦੌਰ ਅਤੇ ਕਿਰਤ ਦੀ ਬੇਕਦਰੀ

ਮੁੱਖ ਖ਼ਬਰਾਂ

ਉਤਰੀ ਭਾਰਤ ਵਿਚ ਮੀਂਹ ਕਾਰਨ ਪਾਰਾ 11 ਡਿਗਰੀ ਹੇਠਾਂ ਡਿੱਗਿਆ

ਉਤਰੀ ਭਾਰਤ ਵਿਚ ਮੀਂਹ ਕਾਰਨ ਪਾਰਾ 11 ਡਿਗਰੀ ਹੇਠਾਂ ਡਿੱਗਿਆ

ਦਿੱਲੀ ਵਿਚ ਹਨੇਰੀ ਚੱਲਣ ਤੋਂ ਬਾਅਦ ਭਾਰੀ ਮੀਂਹ; ਰਾਜਸਥਾਨ, ਬਿਹਾਰ ਸਣੇ ...

ਦਿੱਲੀ ਵਿੱਚ ਭਾਰੀ ਮੀਂਹ ਕਾਰਨ 20 ਉਡਾਣਾਂ ਪ੍ਰਭਾਵਿਤ; ਕੇਦਾਰਨਾਥ ਵਿੱਚ ਬਰਫਬਾਰੀ

ਦਿੱਲੀ ਵਿੱਚ ਭਾਰੀ ਮੀਂਹ ਕਾਰਨ 20 ਉਡਾਣਾਂ ਪ੍ਰਭਾਵਿਤ; ਕੇਦਾਰਨਾਥ ਵਿੱਚ ਬਰਫਬਾਰੀ

ਘੱਟੋ ਘੱਟ ਤਾਪਮਾਨ 17.2 ਡਿਗਰੀ ’ਤੇ ਪੁੱਜਿਆ; ਦਹਾਕਿਆਂ ਦਾ ਰਿਕਾਰਡ ਟੁੱ...

ਯੂਪੀ: ਰੌਲੇ ਰੱਪੇ ਕਾਰਨ ਵਿਧਾਨ ਸਭਾ ਦੀ ਕਾਰਵਾਈ ਭਲਕ ਤਕ ਮੁਲਤਵੀ

ਯੂਪੀ: ਰੌਲੇ ਰੱਪੇ ਕਾਰਨ ਵਿਧਾਨ ਸਭਾ ਦੀ ਕਾਰਵਾਈ ਭਲਕ ਤਕ ਮੁਲਤਵੀ

ਸਮਾਜਵਾਦੀ ਪਾਰਟੀ ਦੇ ਵਿਧਾਇਕਾਂ ਵੱਲੋਂ ਕੀਤੀ ਗਈ ਸੀ ਨਾਅਰੇਬਾਜ਼ੀ

ਪੰਜਾਬ ਸਰਕਾਰ ਵੱਲੋਂ 28 ਪੁਲੀਸ ਅਧਿਕਾਰੀਆਂ ਦੇ ਤਬਾਦਲੇ

ਪੰਜਾਬ ਸਰਕਾਰ ਵੱਲੋਂ 28 ਪੁਲੀਸ ਅਧਿਕਾਰੀਆਂ ਦੇ ਤਬਾਦਲੇ

ਏਡੀਜੀਪੀ ਨਰੇਸ਼ ਕੁਮਾਰ ਦਾ ਵੀ ਤਬਾਦਲਾ ਕੀਤਾ

ਸ਼ਹਿਰ

View All