ਰਾਏਪੁਰ: ਛੱਤੀਸਗੜ੍ਹ ਦੇ ਮੁੱਖ ਮੰਤਰੀ ਭੁਪੇਸ਼ ਬਘੇਲ ਨੇ ਰਾਹੁਲ ਗਾਂਧੀ ਨੂੰ ਕਾਂਗਰਸ ਪ੍ਰਧਾਨ ਬਣਾਏ ਜਾਣ ਦੀ ਵਕਾਲਤ ਕੀਤੀ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਕਾਂਗਰਸ ਜਮਹੂਰੀ ਪ੍ਰਕਿਰਿਆ ਦਾ ਪਾਲਣ ਕਰਦੀ ਹੈ ਅਤੇ ਇਸ ਅਹੁਦੇ ਲਈ ਕੋਈ ਵੀ ਇੱਛੁਕ ਵਿਅਕਤੀ ਚੋਣ ਲੜਨ ਲਈ ਆਜ਼ਾਦ ਹੈ। ਰਾਹੁਲ ਨੇ 2019 ਲੋਕ ਸਭਾ ਚੋਣਾਂ ਵਿੱਚ ਪਾਰਟੀ ਦੀ ਲਗਾਤਾਰ ਦੂਜੀ ਵਾਰ ਹਾਰ ਮਗਰੋਂ ਪ੍ਰਧਾਨਗੀ ਤੋਂ ਅਸਤੀਫ਼ਾ ਦੇ ਦਿੱਤਾ ਸੀ। ਇਸ ਤੋਂ ਬਾਅਦ ਸੋਨੀਆ ਗਾਂਧੀ ਨੂੰ ਕਾਂਗਰਸ ਦਾ ਅੰਤਰਿਮ ਪ੍ਰਧਾਨ ਬਣਾਇਆ ਗਿਆ ਸੀ। ਬਘੇਲ ਨੇ ਇੱਕ ਇੰਟਰਵਿਊ ਵਿੱਚ ਕਿਹਾ, ‘‘ਕਾਂਗਰਸ ਦੀਆਂ ਸੰਸਥਾਗਤ ਚੋਣਾਂ ਲਈ ਤਰੀਕਾਂ ਐਲਾਨ ਦਿੱਤੀਆਂ ਗਈਆਂ ਹਨ ਅਤੇ ਜੋ ਚੋਣ ਲੜਨਾ ਚਾਹੁੰਦੇ ਹਨ, ਉਹ ਨਾਮਜ਼ਦਗੀ ਪੱਤਰ ਦਾਖ਼ਲ ਕਰਨ ਲਈ ਆਜ਼ਾਦ ਹਨ। ਮੇਰਾ ਮੰਨਣਾ ਹੈ ਕਿ ਰਾਹੁਲ ਗਾਂਧੀ ਨੂੰ ਕਾਂਗਰਸ ਦੇ ਪ੍ਰਧਾਨ ਵਜੋਂ ਅਹੁਦਾ ਸੰਭਾਲ ਲੈਣਾ ਚਾਹੀਦਾ ਹੈ।’’ -ਪੀਟੀਆਈ