DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

Congress ਵਿੱਚ ਕਲੇਸ਼ ਦੌਰਾਨ ਪੰਜਾਬ ਆਉਣਗੇ Rahul Gandhi

ਪਾਰਟੀ ਦੀ ਕੇਂਦਰੀ ਟੀਮ ਨੇ ਰਾਜਾ ਵਡ਼ਿੰਗ ਨਾਲ ਮੁਲਾਕਾਤ ਕੀਤੀ

  • fb
  • twitter
  • whatsapp
  • whatsapp
featured-img featured-img
ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਾਂਗਰਸ ਦੇ ਕੌਮੀ ਮੀਡੀਆ ਇੰਚਾਰਜ ਹਰੀ ਸ਼ੰਕਰ ਗੁਪਤਾ।
Advertisement

ਪੰਜਾਬ ਵਿੱਚ ਵਿਧਾਨ ਸਭਾ ਚੋਣਾਂ ਨੇੜੇ ਆ ਗਈਆਂ ਹਨ, ਪਰ ਕਾਂਗਰਸ ਵਿੱਚ ਅੰਦਰੁੂਨੀ ਕਲੇਸ਼ ਖ਼ਤਮ ਹੋਣ ਦਾ ਨਾਮ ਨਹੀਂ ਲੈ ਰਿਹਾ। ਇਸੇ ਦੌਰਾਨ ਅਗਲੇ ਹਫ਼ਤੇ ਤੋਂ 10 ਦਿਨਾਂ ਵਿਚਕਾਰ ਰਾਹੁਲ ਗਾਂਧੀ ਪੰਜਾਬ ਦੌਰੇ ’ਤੇ ਆਉਣਗੇ। ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਆਲ ਇੰਡੀਆ ਕਾਂਗਰਸ ਕਮੇਟੀ ਦੇ ਕੌਮੀ ਮੀਡੀਆ ਇੰਚਾਰਜ ਹਰੀ ਸ਼ੰਕਰ ਗੁਪਤਾ ਨੇ ਕਿਹਾ ਕਿ ਰਾਹੁਲ ਗਾਂਧੀ ਦੇ ਪੰਜਾਬ ਦੌਰੇ ਲਈ ਸਮੁੱਚਾ ਪ੍ਰੋਗਰਾਮ ਤਿਆਰ ਕਰ ਲਿਆ ਗਿਆ ਹੈ। ਉਹ ਜਲਦ ਹੀ ਪੰਜਾਬ ਵਿੱਚ ਦੌਰੇ ’ਤੇ ਆਉਣਗੇ। ਇਸ ਤੋਂ ਬਾਅਦ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਅਤੇ ਪੰਜਾਬ ਕਾਂਗਰਸ ਦੇ ਇੰਚਾਰਜ ਭੁਪੇਸ਼ ਬਘੇਲ ਇੱਕੋ ਮੰਚ ਤੋਂ ਪੂਰੀ ਤਾਕਤ ਨਾਲ ਸਾਂਝੀ ਚੋਣ ਮੁਹਿੰਮ ਚਲਾਉਣਗੇ।

ਇਸ ਤੋਂ ਪਹਿਲਾਂ ਆਲ ਇੰਡੀਆ ਕਾਂਗਰਸ ਦੀ ਕੌਮੀ ਮੀਡੀਆ ਵਿਭਾਗ ਦੀ ਟੀਮ ਨੇ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨਾਲ ਮੁਲਾਕਾਤ ਕੀਤੀ ਅਤੇ ਜ਼ਮੀਨੀ ਪੱਧਰ ਦੀ ਯੋਜਨਾਬੰਦੀ ਨੂੰ ਸੁਚਾਰੂ ਬਣਾਉਣ ਬਾਰੇ ਵਿਚਾਰ-ਵਟਾਂਦਰਾ ਕੀਤਾ। ਵੜਿੰਗ ਨੇ ਕੇਂਦਰੀ ਟੀਮ ਦਾ ਸਵਾਗਤ ਕਰਦਿਆਂ ਸੂਬੇ ਦੇ ਹਰ ਵਿਧਾਨ ਸਭਾ ਹਲਕੇ ਵਿੱਚ ਪੂਰੀ ਤਰ੍ਹਾਂ ਨਾਲ ਜਥੇਬੰਦਕ ਤੇ ਜ਼ਮੀਨੀ ਪੱਧਰ ਦੀ ਸਹਾਇਤਾ ਯਕੀਨੀ ਬਣਾਉਣ ਦਾ ਭਰੋਸਾ ਦਿੱਤਾ। ਗੁਪਤਾ ਨੇ ਕਿਹਾ ਕਿ ਕਾਂਗਰਸ ਨੇ ਪੰਜਾਬ ਨੂੰ ਤਿੰਨ ਮੁੱਖ ਜ਼ੋਨਾਂ ਵਿੱਚ ਵੰਡਿਆ ਹੈ। ਇਸ ਦੌਰਾਨ ਵਿੰਗ ਕਮਾਂਡਰ ਅਨੁਮਾ ਆਚਾਰਿਆ ਨੂੰ ਮਾਝਾ ਖੇਤਰ, ਈਸ਼ਾਨ ਤਿਆਗੀ ਨੂੰ ਦੁਆਬਾ ਅਤੇ ਹਰਨਾਮ ਸਿੰਘ ਨੂੰ ਮਾਲਵਾ-1 ਅਤੇ ਵਿਕਰਮ ਲੋਹੀਆ ਨੂੰ ਮਾਲਵਾ-2 ਦੀ ਜ਼ਿੰਮੇਵਾਰੀ ਦਿੱਤੀ ਗਈ ਹੈ।

Advertisement

ਇਸ ਦੌਰਾਨ ਗੁਪਤਾ ਨੇ ‘ਆਪ’ ’ਤੇ ਹਮਲਾ ਕਰਦਿਆਂ ਕਿਹਾ ਕਿ ‘ਆਪ’ ਵੱਲੋਂ ਪਹਿਲਾਂ ਦਿੱਲੀ ਅਤੇ ਹੁਣ ਪੰਜਾਬ ਵਿੱਚ ਲੋਕਾਂ ਦੇ ਟੈਕਸ ਦੇ ਰੁਪਏ ਨੂੰ ਬਰਬਾਦ ਕੀਤਾ ਜਾ ਰਿਹਾ ਹੈ, ਜਦੋਂ ਕਿ ਸੂਬੇ ਦੇ ਸਕੂਲ, ਹਸਪਤਾਲ, ਬੁਨਿਆਦੀ ਢਾਂਚਾ, ਕਾਨੂੰਨ ਵਿਵਸਥਾ ਦੀ ਹਾਲਤ ਲਗਾਤਾਰ ਵਿਗੜਦੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ‘ਆਪ’ ਸਰਕਾਰ ਦੇ ਰਾਜ ਵਿੱਚ ਕੋਈ ਵੀ ਵਿਅਕਤੀ ਖੁਸ਼ ਨਹੀਂ ਹੈ। ਪੰਜਾਬ ਦੇ ਲੋਕ ਕਾਂਗਰਸ ਸਰਕਾਰ ਦੇ ਰਾਜ ਦੌਰਾਨ ਹੋਏ ਵਿਕਾਸ ਦੇ ਕੰਮਾਂ ਨੂੰ ਯਾਦ ਕਰ ਰਹੇ ਹਨ। ਇਸੇ ਲਈ ਪੰਜਾਬ ਦੇ ਲੋਕ ਆਗਾਮੀ ਵਿਭਾਗ ਸਭਾ ਚੋਣਾਂ ਵਿੱਚ ਮੁੜ ਤੋਂ ਕਾਂਗਰਸ ਪਾਰਟੀ ਨੂੰ ਵੋਟਾਂ ਪਾ ਕੇ ਕਾਮਯਾਬ ਕਰਨਗੇ।

Advertisement

Advertisement
×