ਟਰੈਂਡਿੰਗਦੇਸ਼ਵਿਦੇਸ਼ਖੇਡਾਂਚੰਡੀਗੜ੍ਹਦਿੱਲੀਪੰਜਾਬਪਟਿਆਲਾਮਾਲਵਾਮਾਝਾਦੋਆਬਾਸਾਹਿਤਫ਼ੀਚਰਸਤਰੰਗਖੇਤੀਬਾੜੀ
Advertisement

ਰਾਹੁਲ ਰਾਏਬਰੇਲੀ ਤੋਂ ਲੜਨਗੇ ਚੋਣ, ਗਾਂਧੀ ਪਰਿਵਾਰ ਦੇ ਨਜ਼ਦੀਕੀ ਕਿਸ਼ੋਰੀ ਲਾਲ ਸ਼ਰਮਾ ਨੂੰ ਅਮੇਠੀ ਤੋਂ ਮੈਦਾਨ ’ਚ ਉਤਾਰਿਆ

ਅਮੇਠੀ (ਯੂਪੀ), 3 ਮਈ ਰਾਏਬਰੇਲੀ ਲੋਕ ਸਭਾ ਹਲਕੇ ਤੋਂ ਕਾਂਗਰਸ ਦੇ ਉਮੀਦਵਾਰ ਰਾਹੁਲ ਗਾਂਧੀ ਨੇ ਅੱਜ ਆਪਣੇ ਕਾਗਜ਼ ਦਾਖਲ ਕਰ ਦਿੱਤੇ। ਇਸ ਮੌਕੇ ਉਨ੍ਹਾਂ ਦੀ ਮਾਂ ਸੋਨੀਆ ਗਾਂਧੀ, ਭੈਣ ਪ੍ਰਿਯੰਕਾ ਗਾਂਧੀ ਵਾਡਰਾ ਤੇ ਪਾਰਟੀ ਪ੍ਰਧਾਨ ਮਲਿਕਾਰੁਜਨ ਖਗੜੇ ਹਾਜ਼ਰ ਸਨ। ਇਸ...
Advertisement

ਅਮੇਠੀ (ਯੂਪੀ), 3 ਮਈ

ਰਾਏਬਰੇਲੀ ਲੋਕ ਸਭਾ ਹਲਕੇ ਤੋਂ ਕਾਂਗਰਸ ਦੇ ਉਮੀਦਵਾਰ ਰਾਹੁਲ ਗਾਂਧੀ ਨੇ ਅੱਜ ਆਪਣੇ ਕਾਗਜ਼ ਦਾਖਲ ਕਰ ਦਿੱਤੇ। ਇਸ ਮੌਕੇ ਉਨ੍ਹਾਂ ਦੀ ਮਾਂ ਸੋਨੀਆ ਗਾਂਧੀ, ਭੈਣ ਪ੍ਰਿਯੰਕਾ ਗਾਂਧੀ ਵਾਡਰਾ ਤੇ ਪਾਰਟੀ ਪ੍ਰਧਾਨ ਮਲਿਕਾਰੁਜਨ ਖਗੜੇ ਹਾਜ਼ਰ ਸਨ। ਇਸ ਤੋਂ ਪਹਿਲਾਂ ਨਾਮਜ਼ਦਗੀ ਲਈ ਆਪਣੀ ਮਾਂ ਸੋਨੀਆ ਗਾਂਧੀ ਅਤੇ ਭੈਣ ਪ੍ਰਿਯੰਕਾ ਗਾਂਧੀ ਵਾਡਰਾ ਨਾਲ ਅੱਜ ਇੱਥੇ ਪੁੱਜੇ। ਰਾਹੁਲ ਆਪਣੀ ਮਾਂ ਸੋਨੀਆ ਗਾਂਧੀ, ਭੈਣ ਪ੍ਰਿਯੰਕਾ ਗਾਂਧੀ ਵਾਡਰਾ, ਰਾਜਸਥਾਨ ਦੇ ਸਾਬਕਾ ਮੁੱਖ ਮੰਤਰੀ ਅਸ਼ੋਕ ਗਹਿਲੋਤ ਅਤੇ ਹੋਰਾਂ ਨਾਲ ਇੱਥੇ ਫੁਰਸਤਗੰਜ ਹਵਾਈ ਅੱਡੇ 'ਤੇ ਜਹਾਜ਼ ਤੋਂ ਉਤਰੇ। ਪਾਰਟੀ ਨੇ ਕਿਸ਼ੋਰੀ ਲਾਲ ਸ਼ਰਮਾ ਨੂੰ ਅਮੇਠੀ ਤੋਂ ਮੈਦਾਨ ਵਿੱਚ ਉਤਾਰਿਆ ਹੈ ਤੇ ਸ੍ਰੀ ਸ਼ਰਮਾ ਨੇ ਵੀ ਕਾਗਜ਼ ਦਾਖਲ ਕਰ ਦਿੱਤੇ ਹਨ। ਪਾਰਟੀ ਨੇ ਸਵੇਰੇ ਐਲਾਨ ਕੀਤਾ ਕਿ ਰਾਹੁਲ ਗਾਂਧੀ ਰਾਏਬਰੇਲੀ ਸੀਟ ਤੋਂ ਲੋਕ ਸਭਾ ਚੋਣ ਲੜਨਗੇ, ਜੋ ਪਹਿਲਾਂ ਉਨ੍ਹਾਂ ਦੀ ਮਾਂ ਸੋਨੀਆ ਗਾਂਧੀ ਦਾ ਚੋਣ ਖੇਤਰ ਸੀ। ਪਾਰਟੀ ਨੇ ਬਿਆਨ 'ਚ ਕਿਹਾ ਕਿ ਗਾਂਧੀ ਪਰਿਵਾਰ ਦੇ ਕਰੀਬੀ ਸਾਥੀ ਕਿਸ਼ੋਰੀ ਲਾਲ ਸ਼ਰਮਾ ਨੂੰ ਅਮੇਠੀ ਲੋਕ ਸਭਾ ਸੀਟ ਤੋਂ ਚੋਣ ਮੈਦਾਨ 'ਚ ਉਤਾਰਿਆ ਹੈ।

Advertisement

ਅਮੇਠੀ ਤੋਂ ਕਾਂਗਰਸ ਦੇ ਉਮੀਦਵਾਰ ਕਿਸ਼ੋਰੀ ਲਾਲ ਸ਼ਰਮਾ ਆਪਣੇ ਸਮਰਥਕਾਂ ਨਾਲ।
Advertisement