ਰਾਹੁਲ ਦੀ ਭਾਰਤ ਜੋੜੋ ਯਾਤਰਾ ਨੇ ਸਿਆਸਤ ਦਾ ਰੁਖ਼ ਬਦਲਿਆ: ਕਾਂਗਰਸ
ਕਾਂਗਰਸ ਨੇ ਪਾਰਟੀ ਆਗੂ ਰਾਹੁਲ ਗਾਂਧੀ ਦੀ ਭਾਰਤ ਜੋੜੋ ਯਾਤਰਾ ਦੀ ਤੀਜੀ ਵਰ੍ਹੇਗੰਢ ’ਤੇ ਐਤਵਾਰ ਨੂੰ ਕਿਹਾ ਕਿ ਇਸ ਨੇ ਦੇਸ਼ ਦੀ ਸਿਆਸਤ ’ਚ ਵੱਡਾ ਬਦਲਾਅ ਲਿਆਂਦਾ ਅਤੇ ਉਸ ਦਾ ਅਸਰ ਹਾਲੇ ਤੱਕ ਹੈ। ਕਾਂਗਰਸ ਜਨਰਲ ਸਕੱਤਰ ਜੈਰਾਮ ਰਮੇਸ਼ ਨੇ...
Advertisement
ਕਾਂਗਰਸ ਨੇ ਪਾਰਟੀ ਆਗੂ ਰਾਹੁਲ ਗਾਂਧੀ ਦੀ ਭਾਰਤ ਜੋੜੋ ਯਾਤਰਾ ਦੀ ਤੀਜੀ ਵਰ੍ਹੇਗੰਢ ’ਤੇ ਐਤਵਾਰ ਨੂੰ ਕਿਹਾ ਕਿ ਇਸ ਨੇ ਦੇਸ਼ ਦੀ ਸਿਆਸਤ ’ਚ ਵੱਡਾ ਬਦਲਾਅ ਲਿਆਂਦਾ ਅਤੇ ਉਸ ਦਾ ਅਸਰ ਹਾਲੇ ਤੱਕ ਹੈ। ਕਾਂਗਰਸ ਜਨਰਲ ਸਕੱਤਰ ਜੈਰਾਮ ਰਮੇਸ਼ ਨੇ ਕਿਹਾ ਕਿ ਭਾਰਤ ਜੋੜੋ ਯਾਤਰਾ ਤਿੰਨ ਸਾਲ ਪਹਿਲਾਂ ਅੱਜ ਹੀ ਦੇ ਦਿਨ ਕੰਨਿਆਕੁਮਾਰੀ ’ਚ ਸਵਾਮੀ ਵਿਵੇਕਾਨੰਦ ਯਾਦਗਾਰ ਤੋਂ ਸ਼ੁਰੂ ਹੋਈ ਸੀ। ਉਨ੍ਹਾਂ ਕਿਹਾ ਕਿ ਇਹ ਯਾਤਰਾ ਤਿੰਨ ਜਨਤਕ ਮੁੱਦਿਆਂ, ਵਧਦੀ ਆਰਥਿਕ ਨਾਬਰਾਬਰੀ, ਡੂੰਘਾ ਹੁੰਦਾ ਸਮਾਜਿਕ ਧਰੁਵੀਕਰਨ ਅਤੇ ਵਧਦੀ ਸਿਆਸੀ ਤਾਨਾਸ਼ਾਹੀ ਨੂੰ ਉਜਾਗਰ ਕਰਨ ਲਈ ਕੀਤੀ ਗਈ ਸੀ। ਉਨ੍ਹਾਂ ਕਿਹਾ ਕਿ 145 ਦਿਨਾਂ ਤੋਂ ਵੱਧ ਸਮੇਂ ਤੱਕ ਚੱਲੀ ਯਾਤਰਾ 12 ਸੂਬਿਆਂ ਅਤੇ ਦੋ ਕੇਂਦਰ ਸ਼ਾਸਿਤ ਪ੍ਰਦੇਸ਼ਾਂ ’ਚੋਂ ਗੁਜ਼ਰੀ ਸੀ।
Advertisement
Advertisement
×