ਰਾਹੁਲ ਦਾ ਦੋ ਰੋਜ਼ਾ ਰਾਏਬਰੇਲੀ ਦੌਰਾ ਅੱਜ ਤੋਂ
ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਅਤੇ ਕਾਂਗਰਸ ਸੰਸਦ ਮੈਂਬਰ ਰਾਹੁਲ ਗਾਂਧੀ ਭਲਕੇ ਬੁੱਧਵਾਰ ਨੂੰ ਆਪਣੇ ਸੰਸਦੀ ਹਲਕੇ ਦੇ ਦੋ ਰੋਜ਼ਾ ਦੌਰੇ ’ਤੇ ਰਾਏਬਰੇਲੀ ਪਹੁੰਚਣਗੇ। ਇਸ ਦੌਰਾਨ ਉਹ ਕਈ ਪ੍ਰੋਗਰਾਮਾਂ ਵਿੱਚ ਸ਼ਾਮਲ ਹੋਣਗੇ ਅਤੇ ਵਿਕਾਸ ਕਾਰਜਾਂ ਦਾ ਜਾਇਜ਼ਾ ਲੈਣਗੇ।...
Advertisement
ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਅਤੇ ਕਾਂਗਰਸ ਸੰਸਦ ਮੈਂਬਰ ਰਾਹੁਲ ਗਾਂਧੀ ਭਲਕੇ ਬੁੱਧਵਾਰ ਨੂੰ ਆਪਣੇ ਸੰਸਦੀ ਹਲਕੇ ਦੇ ਦੋ ਰੋਜ਼ਾ ਦੌਰੇ ’ਤੇ ਰਾਏਬਰੇਲੀ ਪਹੁੰਚਣਗੇ। ਇਸ ਦੌਰਾਨ ਉਹ ਕਈ ਪ੍ਰੋਗਰਾਮਾਂ ਵਿੱਚ ਸ਼ਾਮਲ ਹੋਣਗੇ ਅਤੇ ਵਿਕਾਸ ਕਾਰਜਾਂ ਦਾ ਜਾਇਜ਼ਾ ਲੈਣਗੇ। ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਪੰਕਜ ਤਿਵਾੜੀ ਨੇ ਕਿਹਾ ਕਿ ਆਪਣੀ ਰਾਏਬਰੇਲੀ ਫੇਰੀ ਦੇ ਪਹਿਲੇ ਦਿਨ ਰਾਹੁਲ ਪਹਿਲਾਂ ਹਰਚਾਂਦਪੁਰ ਵਿੱਚ ਪਾਰਟੀ ਦੇ ਸਾਬਕਾ ਅਹੁਦੇਦਾਰਾਂ ਨਾਲ ਮੀਟਿੰਗ ਕਰਨਗੇ। ਇਸ ਮਗਰੋਂ ਉਹ ਗੌਰਾ ਬਾਜ਼ਾਰ ਚੌਕ ’ਤੇ ਅਸ਼ੋਕ ਸਤੰਭ ਦਾ ਉਦਘਾਟਨ ਕਰਨ ਤੋਂ ਪਹਿਲਾਂ ਸ਼ਹਿਰ ਦੇ ਹੋਟਲ ਵਿੱਚ ਪ੍ਰਜਾਪਤੀ ਭਾਈਚਾਰੇ ਦੇ ਮੈਂਬਰਾਂ ਨਾਲ ਗੱਲਬਾਤ ਕਰਨਗੇ। ਤਿਵਾੜੀ ਨੇ ਕਿਹਾ ਕਿ ਸੰਸਦ ਮੈਂਬਰ ਰਾਤ ਨੂੰ ਊਂਚਾਹਾਰ ਸਥਿਤ ਐੱਨ ਟੀ ਪੀ ਸੀ ਗੈਸਟ ਹਾਊਸ ਵਿੱਚ ਠਹਿਰਨਗੇ। ਉਨ੍ਹਾਂ ਕਿਹਾ ਕਿ ਰਾਹੁਲ ਗਾਂਧੀ ਆਪਣੇ ਦੌਰੇ ਦੇ ਦੂਜੇ ਦਿਨ ਵੀਰਵਾਰ ਨੂੰ ਪਾਰਟੀ ਆਗੂਆਂ ਅਤੇ ਵੱਖ-ਵੱਖ ਸੰਗਠਨਾਂ ਦੇ ਨੁਮਾਇੰਦਿਆਂ ਨਾਲ ਮੁਲਾਕਾਤ ਕਰਨਗੇ। ਇਸ ਤੋਂ ਬਾਅਦ ਉਹ ਕੁਲੈਕਟਰੇਟ ਦੇ ਬੱਚਤ ਭਵਨ ਵਿੱਚ ਜ਼ਿਲ੍ਹਾ ਵਿਜੀਲੈਂਸ ਤੇ ਨਿਗਰਾਨੀ ਕਮੇਟੀ ਦੀ ਮੀਟਿੰਗ ਵਿੱਚ ਸ਼ਾਮਲ ਹੋਣਗੇ।
Advertisement
Advertisement