ਰੇਲ ਮੰਤਰਾਲੇ ਨੇ ਐਕਸ ਨੂੰ ਦਿੱਲੀ ਭਗਦੜ ਦੀਆਂ ਤਸਵੀਰਾਂ ਹਟਾਉਣ ਲਈ ਕਿਹਾ: ਸੂਤਰ
Railway Ministry asks X to remove outrageous videos, pics of Delhi stampede: Sources
Advertisement
ਨਵੀਂ ਦਿੱਲੀ, 21 ਫਰਵਰੀ
ਰੇਲ ਮੰਤਰਾਲੇ ਨੇ ਸੋਸ਼ਲ ਮੀਡੀਆ ਪਲੈਟਫਾਰਮ ‘ਐਕਸ’ ਨੂੰ ਹਦਾਇਤ ਕੀਤੀ ਹੈ ਕਿ 15 ਫਰਵਰੀ ਨੂੰ ਵਾਪਰੇ ਦਿੱਲੀ ਰੇਲ ਹਾਦਸੇ ਦੀਆਂ ਤਸਵੀਰਾਂ ਸੋਸ਼ਲ ਮੀਡੀਆ ਤੋਂ ਹਟਾ ਦਿੱਤੀਆਂ ਜਾਣ। ਸੂਤਰਾਂ ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਹ ਹਦਾਇਤ ਇਸ ਲਈ ਜਾਰੀ ਕੀਤੀ ਗਈ ਹੈ ਕਿਉਂਕਿ ਭਗਦੜ ਦੀਆਂ ਤਸਵੀਰਾਂ ਅਤੇ ਵੀਡੀਓ ਮਹਿਲਾਵਾਂ ਦੇ ਮਾਣ-ਸਨਮਾਨ ਠੇਸ ਪਹੁੰਚਾਉਂਦੀਆਂ ਹਨ ਅਤੇ ਇਸ ਵਿੱਚ ਖ਼ੂਨ-ਖਰਾਬੇ ਵਾਲੀਆਂ ਤਸਵੀਰਾਂ ਅਤੇ ਵੀਡੀਓ ਵੀ ਸ਼ਾਮਲ ਹਨ।
Advertisement
ਦਿੱਲੀ ਰੇਲਵੇ ਸਟੇਸ਼ਨ ’ਤੇ ਮਹਾਕੁੰਭ ਲਈ ਯਾਤਰੀਆਂ ’ਚ ਭਗਦੜ ਮਚ ਗਈ ਸੀ, ਜਿਸ ਕਾਰਨ 18 ਯਾਤਰੀਆਂ ਦੀ ਜਾਨ ਚਲੀ ਗਈ ਅਤੇ ਕਈ ਹੋਰ ਜ਼ਖ਼ਮੀ ਹੋ ਗਏ ਸਨ।
ਸੂਤਰਾਂ ਅਨੁਸਾਰ ਇਹ ਫ਼ੈਸਲਾ ਭਗਦੜ ਤੋਂ ਪ੍ਰਭਾਵਿਤ ਕੁਝ ਪਰਿਵਾਰਕ ਮੈਂਬਰਾਂ ਵੱਲੋਂ ਮੰਤਰਾਲੇ ਨੂੰ ਪ੍ਰਕਿਰਿਆ ਸ਼ੁਰੂ ਕਰਨ ਦੀ ਬੇਨਤੀ ਕਰਨ ਤੋਂ ਬਾਅਦ ਲਿਆ ਗਿਆ ਕਿਉਂਕਿ ਤਸਵੀਰਾਂ ਅਤੇ ਵੀਡੀਓ ਮ੍ਰਿਤਕਾਂ ਦਾ ਅਪਮਾਨ ਕਰਨ ਵਾਲੇ ਹਨ ਅਤੇ ਬਚੇ ਲੋਕਾਂ ਅਤੇ ਉਨ੍ਹਾਂ ਦੇ ਰਿਸ਼ਤੇਦਾਰਾਂ ਲਈ ਬਹੁਤ ਪ੍ਰੇਸ਼ਾਨ ਕਰਨ ਵਾਲੇ ਅਤੇ ਦੁਖਦਾਈ ਹਨ। -ਪੀਟੀਆਈ
Advertisement