Railways names two-member panel formed to probe: ਭਗਦੜ ਮਾਮਲਾ: ਜਾਂਚ ਲਈ ਰੇਲਵੇ ਵੱਲੋਂ ਦੋ ਮੈਂਬਰੀ ਪੈਨਲ ਦਾ ਗਠਨ
ਕਮੇਟੀ ਵੱਲੋਂ ਉੱਚ-ਪੱਧਰੀ ਜਾਂਚ ਸ਼ੁਰੂ; ਸੀਸੀਟੀਵੀ ਕੈਮਰਿਆਂ ਤੇ ਹੋਰ ਰਿਕਾਰਡ ਸੀਲ ਕੀਤਾ
Advertisement
ਨਵੀਂ ਦਿੱਲੀ, 16 ਫਰਵਰੀ
ਨਵੀਂ ਦਿੱਲੀ ਰੇਲਵੇ ਸਟੇਸ਼ਨ ’ਤੇ ਭਗਦੜ ਦੀ ਜਾਂਚ ਲਈ ਦੋ ਮੈਂਬਰੀ ਕਮੇਟੀ ਬਣਾਈ ਗਈ ਹੈ। ਇਸ ਹਾਦਸੇ ਵਿਚ 18 ਲੋਕਾਂ ਦੀ ਮੌਤ ਹੋ ਗਈ ਸੀ ਅਤੇ ਕਈ ਜ਼ਖਮੀ ਹੋ ਗਏ ਸਨ। ਰੇਲਵੇ ਨੇ ਅੱਜ ਕਿਹਾ ਕਿ ਇਸ ਕਮੇਟੀ ਵਿੱਚ ਉੱਤਰੀ ਰੇਲਵੇ ਦੇ ਪ੍ਰਿੰਸੀਪਲ ਮੁੱਖ ਕਮਰਸ਼ੀਅਲ ਮੈਨੇਜਰ ਨਰਸਿੰਘ ਦਿਓ ਅਤੇ ਪ੍ਰਿੰਸੀਪਲ ਮੁੱਖ ਸੁਰੱਖਿਆ ਕਮਿਸ਼ਨਰ ਪੰਕਜ ਗੰਗਵਾਰ ਸ਼ਾਮਲ ਹਨ। ਰੇਲਵੇ ਅਧਿਕਾਰੀਆਂ ਨੇ ਕਿਹਾ ਕਿ ਇਸ ਕਮੇਟੀ ਨੇ ਘਟਨਾ ਦੀ ਉੱਚ ਪੱਧਰੀ ਜਾਂਚ ਸ਼ੁਰੂ ਕਰ ਦਿੱਤੀ ਹੈ। ਜਾਂਚ ਦੇ ਹਿੱਸੇ ਵਜੋਂ ਕਮੇਟੀ ਨੇ ਰੇਲਵੇ ਸਟੇਸ਼ਨ ਤੋਂ ਸਾਰੇ ਵੀਡੀਓਜ਼ ਦੀ ਫੁਟੇਜ ਤੇ ਹੋਰ ਰਿਕਾਰਡ ਨੂੰ ਸੀਲ ਕਰ ਦਿੱਤਾ ਹੈ।
Advertisement
ਦੂਜੇ ਪਾਸੇ ਭਾਰਤੀ ਰੇਲਵੇ ਨੇ ਸ਼ਨਿਚਰਵਾਰ ਨੂੰ ਭਗਦੜ ਵਿੱਚ ਜਾਨਾਂ ਗੁਆਉਣ ਵਾਲੇ ਮ੍ਰਿਤਕਾਂ ਦੇ ਪਰਿਵਾਰਾਂ ਲਈ 10 ਲੱਖ ਰੁਪਏ ਮੁਆਵਜ਼ਾ ਦੇਣ ਦਾ ਐਲਾਨ ਕੀਤਾ ਹੈ। ਇਸ ਤੋਂ ਇਲਾਵਾ ਗੰਭੀਰ ਜ਼ਖਮੀਆਂ ਲਈ 2.5 ਲੱਖ ਰੁਪਏ ਅਤੇ ਮਾਮੂਲੀ ਜ਼ਖਮੀਆਂ ਲਈ 1 ਲੱਖ ਰੁਪਏ ਦੇ ਮੁਆਵਜ਼ੇ ਦਾ ਐਲਾਨ ਕੀਤਾ ਗਿਆ ਹੈ।
Advertisement
×