Rain, snow likely in Himachal: ਹਿਮਾਚਲ ਦੇ ਕੁਝ ਹਿੱਸਿਆਂ ਵਿੱਚ ਤਿੰਨ ਅਪਰੈਲ ਨੂੰ ਮੀਂਹ ਅਤੇ ਬਰਫ਼ਬਾਰੀ ਦੀ ਪੇਸ਼ੀਨਗੋਈ
ਸ਼ਿਮਲਾ, 1 ਅਪਰੈਲ ਮੌਸਮ ਵਿਭਾਗ ਨੇ ਕਿਹਾ ਹੈ ਕਿ ਹਿਮਾਚਲ ਪ੍ਰਦੇਸ਼ ਵਿੱਚ 3 ਅਪਰੈਲ ਨੂੰ ਕੁਝ ਥਾਵਾਂ ’ਤੇ ਹਲਕਾ ਮੀਂਹ ਅਤੇ ਬਰਫ਼ਬਾਰੀ ਦੀ ਸੰਭਾਵਨਾ ਹੈ। ਮੌਸਮ ਵਿਭਾਗ ਨੇ ਅਪਰੈਲ ਮਹੀਨੇ ਵਿੱਚ ਸੂਬੇ ਦੇ ਜ਼ਿਆਦਾਤਰ ਹਿੱਸਿਆਂ ਵਿੱਚ ਆਮ ਨਾਲੋਂ ਘੱਟ ਮੀਂਹ...
Advertisement
ਸ਼ਿਮਲਾ, 1 ਅਪਰੈਲ
ਮੌਸਮ ਵਿਭਾਗ ਨੇ ਕਿਹਾ ਹੈ ਕਿ ਹਿਮਾਚਲ ਪ੍ਰਦੇਸ਼ ਵਿੱਚ 3 ਅਪਰੈਲ ਨੂੰ ਕੁਝ ਥਾਵਾਂ ’ਤੇ ਹਲਕਾ ਮੀਂਹ ਅਤੇ ਬਰਫ਼ਬਾਰੀ ਦੀ ਸੰਭਾਵਨਾ ਹੈ। ਮੌਸਮ ਵਿਭਾਗ ਨੇ ਅਪਰੈਲ ਮਹੀਨੇ ਵਿੱਚ ਸੂਬੇ ਦੇ ਜ਼ਿਆਦਾਤਰ ਹਿੱਸਿਆਂ ਵਿੱਚ ਆਮ ਨਾਲੋਂ ਘੱਟ ਮੀਂਹ ਪੈਣ ਦੀ ਪੇਸ਼ੀਨਗੋਈ ਕੀਤੀ ਹੈ।
Advertisement
ਮੌਸਮ ਵਿਭਾਗ ਦੇ ਅਧਿਕਾਰੀਆਂ ਨੇ ਕਿਹਾ ਕਿ ਮਾਰਚ ਮਹੀਨੇ ਵਿੱਚ ਔਸਤਨ 113.4 ਮਿਲੀਮੀਟਰ ਦੇ ਮੁਕਾਬਲੇ ਰਾਜ ਵਿੱਚ 75.5 ਮਿਲੀਮੀਟਰ ਬਾਰਿਸ਼ ਹੋਈ ਜੋ 33 ਫੀਸਦੀ ਘੱਟ ਹੈ। ਮੌਸਮ ਵਿਭਾਗ ਅਨੁਸਾਰ 1901 ਤੋਂ ਬਾਅਦ 2022 ਵਿੱਚ ਸਭ ਤੋਂ ਘੱਟ 5.4 ਮਿਲੀਮੀਟਰ ਮੀਂਹ ਪਿਆ।
ਮੌਸਮ ਵਿਭਾਗ ਨੇ ਕਿਹਾ ਹੈ ਕਿ ਸ਼ਿਮਲਾ ਜ਼ਿਲ੍ਹੇ ਦੇ ਖਦਰਾਲਾ ਵਿੱਚ ਪਹਿਲੀ ਮਾਰਚ ਨੂੰ ਭਾਰੀ ਬਰਫ਼ਬਾਰੀ ਹੋਈ ਜਦੋਂ ਕਿ ਕੁੱਲੂ ਜ਼ਿਲ੍ਹੇ ਦੇ ਭੁੰਤਰ ਵਿੱਚ 112.2 ਮਿਲੀਮੀਟਰ ਮੀਂਹ ਪਿਆ।
Advertisement
×