DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

2029 ਦੀਆਂ ਚੋਣਾਂ ਲਈ ਰਾਹੁਲ ਨੂੰ ਆਗੂ ਵਜੋਂ ਉਭਾਰੋ: Ramesh Chennithala

ਕੇਰਲਾ ਦੇ ਗ੍ਰਹਿ ਮੰਤਰੀ ਨੇ ਵਿਰੋਧੀ ਧਿਰ ਨੂੰ ਮਸ਼ਵਰਾ ਦਿੱਤਾ

  • fb
  • twitter
  • whatsapp
  • whatsapp
Advertisement

ਕੇਰਲਾ ਦੇ ਗ੍ਰਹਿ ਮੰਤਰੀ ਰਮੇਸ਼ ਚੈਨੀਥਲਾ ਨੇ ਅੱਜ ਕਿਹਾ ਕਿ ਵਿਰੋਧੀ ਧਿਰ ਦਾ ਗੱਠਜੋੜ 2029 ਦੀਆਂ ਲੋਕ ਸਭਾ ਚੋਣਾਂ ਉਦੋਂ ਹੀ ਜਿੱਤ ਸਕਦਾ ਹੈ, ਜਦੋਂ ਉਹ ਰਾਹੁਲ ਗਾਂਧੀ ਨੂੰ ਆਪਣੇ ਨੇਤਾ ਵਜੋਂ ਪੇਸ਼ ਕਰ ਕੇ ਆਪਣੀ ਮੁਹਿੰਮ ਚਲਾਏ। ਨਵੀਂ ਦਿੱਲੀ ਵਿੱਚ ਵਿਸ਼ੇਸ਼ ਇੰਟਰਵਿਊ ਦੌਰਾਨ ਕੇਰਲਾ ਜਾਣ ਤੋਂ ਪਹਿਲਾਂ ਕੌਮੀ ਪੱਧਰ ’ਤੇ ਕਾਂਗਰਸ ਦੀ ਜਥੇਬੰਦਕ ਰਾਜਨੀਤੀ ਵਿੱਚ ਅਹਿਮ ਭੂਮਿਕਾ ਨਿਭਾਉਣ ਵਾਲੇ ਚੈਨੀਥਲਾ ਨੇ ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਨੂੰ ਦੂਰਅੰਦੇਸ਼ੀ ਨੇਤਾ ਦੱਸਿਆ ਜੋ ਕਿ ਦੇਸ਼ ਨੂੰ ਨਵੀਂ ਦਿਸ਼ਾ ਦੇ ਸਕਦੇ ਹਨ।

ਉਨ੍ਹਾਂ ਕਿਹਾ, ‘‘ਵਿਰੋਧੀ ਧਿਰ ਨੂੰ ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਨੂੰ ਆਪਣੇ ਨੇਤਾ ਵਜੋਂ ਪੇਸ਼ ਕਰ ਕੇ 2029 ਦੀਆਂ ਲੋਕ ਸਭਾ ਚੋਣਾਂ ਲਈ ਪ੍ਰਚਾਰ ਸ਼ੁਰੂ ਕਰਨਾ ਚਾਹੀਦਾ ਹੈ, ਤਾਂ ਹੀ ਅਸੀਂ ਜਿੱਤ ਸਕਦੇ ਹਾਂ। ਉਹ ਅਜਿਹੇ ਨੇਤਾ ਹਨ ਜਿਨ੍ਹਾਂ ਕੋਲ ਦੂਰਅੰਦੇਸ਼ੀ ਹੈ। ਉਹ ਅਜਿਹੇ ਸ਼ਖ਼ਸ ਹਨ ਜੋ ਭਾਰਤ ਦੇ ਲੋਕਾਂ ਨਾਲ ਜੁੜੇ ਹੋਏ ਹਨ।’’ 2023 ਵਿੱਚ ਕੰਨਿਆਕੁਮਾਰੀ ਤੋਂ ਸ੍ਰੀਨਗਰ ਤੱਕ ਰਾਹੁਲ ਗਾਂਧੀ ਦੀ ਅਗਵਾਈ ਵਿੱਚ ਕੱਢੀ ਗਈ ‘ਭਾਰਤ ਜੋੜੋ ਯਾਤਰਾ’ ਦਾ ਹਵਾਲਾ ਦਿੰਦੇ ਹੋਏ ਕਾਂਗਰਸ ਦੀ ਕਾਰਜਕਾਰਨੀ ਦੇ ਮੈਂਬਰ ਨੇ ਕਿਹਾ, ‘‘ਉਨ੍ਹਾਂ ਇਸ ਦੇਸ਼ ਦੇ ਕਰੋੜਾਂ ਲੋਕਾਂ ਵਿੱਚ ਉਤਸ਼ਾਹ ਭਰਿਆ ਹੈ। ਇਸ ਲਈ ਯਕੀਨਨ, ਉਨ੍ਹਾਂ ਦੀ ਅਗਵਾਈ ਦੇਸ਼ ਨੂੰ ਨਵੀਂ ਦਿਸ਼ਾ ਦੇਵੇਗੀ।’’

Advertisement

ਵਿਦਿਆਰਥੀ ਹੁਣ ਆਪਣੇ ਵਿਚਾਰ ਪ੍ਰਗਟਾਉਣ ਲਈ ਅੱਗੇ ਆ ਰਹੇ ਨੇ: ਰਾਹੁਲ

ਨਵੀਂ ਦਿੱਲੀ: ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਅੱਜ ਕਿਹਾ ਕਿ ਵਿਦਿਆਰਥੀ ਹੁਣ ਆਪਣੇ ਵਿਚਾਰ ਪ੍ਰਗਟਾਉਣ ਲਈ ਅੱਗੇ ਆ ਰਹੇ ਹਨ ਅਤੇ ਇਸ ਨੂੰ ਰੋਕਿਆ ਨਹੀਂ ਜਾ ਸਕਦਾ। ਇਸ ਦੇ ਨਾਲ ਹੀ ਉਨ੍ਹਾਂ ਵਿਦਿਆਰਥੀਆਂ ਨੂੰ ਇਸ ਊਰਜਾ ਦੀ ਵਰਤੋਂ ਦੇਸ਼ ਦੇ ਨੌਜਵਾਨਾਂ ਲਈ ਬੁਨਿਆਦੀ ਤਬਦੀਲੀ ਲਿਆਉਣ ਵਾਸਤੇ ਕਰਨ ਦੀ ਅਪੀਲ ਕੀਤੀ।

Advertisement

ਆਪਣੇ ਪਿਤਾ ਅਤੇ ਸਾਬਕਾ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਦੇ ਜਨਮ ਦਿਨ ਮੌਕੇ ਸਮਾਗਮ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਮਹਾਤਮਾ ਗਾਂਧੀ ਦੇ ਭਾਰਤ ਦੇ ਉਸ ਦ੍ਰਿਸ਼ਟੀਕੋਣ ਨੂੰ ਜਿਸ ਵਿੱਚ ਹਰ ਕਿਸੇ ਨੂੰ ਸਵਰਾਜ ਦੇ ਰਾਹ ’ਤੇ ਚੱਲਣ ਦੇ ਸਮਰੱਥ ਬਣਾਇਆ ਜਾ ਸਕੇ, ਉਦੋਂ ਹੀ ਹਾਸਲ ਕੀਤਾ ਜਾ ਸਕਦਾ ਹੈ ਜੇ ਸਰਕਾਰ ਨੌਜਵਾਨਾਂ ਲਈ ਦਰਵਾਜ਼ੇ ਖੋਲ੍ਹੇ ਅਤੇ ਦੇਸ਼ ਉਨ੍ਹਾਂ ਨੂੰ ਉਸ ਰਾਹ ’ਤੇ ਚੱਲਣ ਵਿੱਚ ਮਦਦ ਕਰੇ। -ਪੀਟੀਆਈ

Advertisement
×