ਰਾਜਸਥਾਨ ਦੇ ਦੌਸਾ ਜ਼ਿਲ੍ਹੇ ’ਚ ਬੁੱਧਵਾਰ ਤੜਕੇ ਇਕ ਪਿਕਅੱਪ ਵੈਨ ਦੇ ਖੜ੍ਹੇ ਟਰੱਕ ਨਾਲ ਟਕਰਾਉਣ ਕਾਰਨ ਉੱਤਰ ਪ੍ਰਦੇਸ਼ ਦੇ 11 ਵਿਅਕਤੀ ਮਾਰੇ ਗਏ। ਮ੍ਰਿਤਕਾਂ ’ਚ ਸੱਤ ਬੱਚੇ ਅਤੇ ਚਾਰ ਔਰਤਾਂ ਸ਼ਾਮਲ ਹਨ। ਹਾਦਸੇ ’ਚ ਅੱਠ ਹੋਰ ਵਿਅਕਤੀ ਜ਼ਖ਼ਮੀ ਹੋਏ ਹਨ। ਪੀੜਤ ਖਾਟੂ ਸ਼ਿਆਮ ਅਤੇ ਸਾਲਾਸਰ ਬਾਲਾਜੀ ਮੰਦਰ ਦੇ ਦਰਸ਼ਨਾਂ ਮਗਰੋਂ ਏਟਾ ’ਚ ਆਪਣੇ ਪਿੰਡ ਅਸਰੌਲੀ ਪਰਤ ਰਹੇ ਸਨ। ਰਾਸ਼ਟਰਪਤੀ ਦਰੋਪਦੀ ਮੁਰਮੂ, ਰਾਜਸਥਾਨ ਦੇ ਮੁੱਖ ਮੰਤਰੀ ਭਜਨਲਾਲ ਸ਼ਰਮਾ ਅਤੇ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਨੇ ਹਾਦਸੇ ’ਤੇ ਦੁੱਖ ਪ੍ਰਗਟਾਉਂਦਿਆਂ ਪਰਿਵਾਰਕ ਮੈਂਬਰਾਂ ਨਾਲ ਹਮਦਰਦੀ ਜਤਾਈ ਹੈ।