ਜੈਪੁਰ, 5 ਦਸੰਬਰ
ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਰਾਜਸਥਾਨ ਸਰਕਾਰ ਉੱਤੇ ਅੱਜ ਨਿਸ਼ਾਨਾ ਸੇਧਦਿਆਂ ਕਿਹਾ ਕਿ ਇਹ ਸਰਕਾਰ ਭ੍ਰਿਸ਼ਟ ਤੇ ਨਿਕੰਮੀ ਹੈ ਅਤੇ ਕੇਂਦਰ ਸਰਕਾਰ ਦੀਆਂ ਯੋਜਨਾਵਾਂ ਵਿੱਚ ਅੜਿਕੇ ਡਾਹ ਰਹੀ ਹੈ। ਸਰਕਾਰ ਨੂੰ ਅਸਥਿਰ ਬਣਾਉਣ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ ਵੱਲੋਂ ਲਗਾਏ ਜਾ ਰਹੇ ਦੋਸ਼ਾਂ ਬਾਰੇ ਅਮਿਤ ਸ਼ਾਹ ਨੇ ਕਿਹਾ ਕਿ ਭਾਜਪਾ ਰਾਜਸਥਾਨ ਸਰਕਾਰ ਨੂੰ ਨਹੀਂ ਡੇਗੇਗੀ ਸਗੋਂ 2023 ਵਿੱਚ ਪੂਰਨ ਬਹੁਮਤ ਨਾਲ ਸਰਕਾਰ ਬਣਾਏਗੀ। ਸ੍ਰੀ ਸ਼ਾਹ ਰਾਜਸਥਾਨ ਦੇ ਇਕ-ਰੋਜ਼ਾ ਦੌਰਾ ਦੌਰਾਨ ਭਾਜਪਾ ਜਨਪ੍ਰਤੀਨਿਧੀਆਂ ਨੂੰ ਸੰਬੋਧਨ ਕਰ ਰਹੇ ਸਨ। -ਪੀਟੀਆਈ