ਨਵੀਂ ਦਿੱਲੀ, 12 ਨਵੰਬਰ
ਰਾਜਸਥਾਨ ਵਿੱਚ ਕਾਂਗਰਸ ਦੀ ਖਾਨਾਜੰਗੀ ਮੁੜ ਦਿੱਲੀ ਦਰਬਾਰ ਵਿੱਚ ਪੁੱਜੀ ਹੋਈ ਹੈ। ਰਾਜ ਦੇ ਸਾਬਕਾ ਉਪ ਮੁੱਖ ਮੰਤਰੀ ਸਚਿਨ ਪਾਇਲਟ ਨੇ ਅੱਜ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨਾਲ ਮੁਲਾਕਾਤ ਕੀਤੀ। ਇਹ ਬੈਠਕ ਰਾਜਸਥਾਨ ਦੇ ਮੰਤਰੀ ਮੰਡਲ ‘ਚ ਜਲਦ ਹੀ ਫੇਰਬਦਲ ਅਤੇ ਸਿਆਸੀ ਨਿਯੁਕਤੀਆਂ ਦੀ ਸੰਭਾਵਨਾ ਦੇ ਵਿਚਕਾਰ ਹੋਈ ਹੈ। ਮੁੱਖ ਮੰਤਰੀ ਅਸ਼ੋਕ ਗਹਿਲੋਤ ਦੇ ਵਿਰੋਧੀ ਮੰਨੇ ਜਾਂਦੇ ਪਾਇਲਟ ਨੇ ਬੁੱਧਵਾਰ ਨੂੰ ਕਾਂਗਰਸ ਦੇ ਜਨਰਲ ਸਕੱਤਰ ਕੇਸੀ ਵੇਣੂਗੋਪਾਲ ਨਾਲ ਮੁਲਾਕਾਤ ਕੀਤੀ। ਦੂਜੇ ਪਾਸੇ ਅਸ਼ੋਕ ਗਹਿਲੋਤ ਨੇ ਵੀ ਵੀਰਵਾਰ ਨੂੰ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨਾਲ ਮੁਲਾਕਾਤ ਕੀਤੀ ਅਤੇ ਕਿਹਾ ਕਿ ਉਨ੍ਹਾਂ ਨੇ ਮੰਤਰੀ ਮੰਡਲ ਦੇ ਫੇਰਬਦਲ ਦਾ ਫੈਸਲਾ ਹਾਈਕਮਾਂਡ ‘ਤੇ ਛੱਡ ਦਿੱਤਾ ਹੈ।