ਰਾਜਸਥਾਨ: ਕਾਂਗਰਸ ਦੇ ਪ੍ਰਮੋਦ ਜੈਨ ਭਇਆ ਨੇ ਜ਼ਿਮਨੀ ਚੋਣ ਜਿੱਤੀ
ਚੋਣ ਕਮਿਸ਼ਨ ਨੇ ਦੱਸਿਆ ਕਿ ਕਾਂਗਰਸ ਉਮੀਦਵਾਰ ਪ੍ਰਮੋਦ ਜੈਨ ਭਇਆ ਨੇ ਰਾਜਸਥਾਨ ਦੇ ਬਾਰਨ ਜ਼ਿਲ੍ਹੇ ਵਿੱਚ ਅੰਤਾ ਵਿਧਾਨ ਸਭਾ ਜ਼ਿਮਨੀ ਚੋਣ ਜਿੱਤ ਲਈ ਹੈ। ਉਨ੍ਹਾਂ ਨੇ 69,571 ਵੋਟਾਂ ਹਾਸਲ ਕੀਤੀਆਂ ਤੇ ਆਪਣੇ ਨਜ਼ਦੀਕੀ ਵਿਰੋਧੀ ਅਤੇ ਭਾਜਪਾ ਉਮੀਦਵਾਰ ਮੋਰਪਾਲ ਸੁਮਨ...
Advertisement
ਚੋਣ ਕਮਿਸ਼ਨ ਨੇ ਦੱਸਿਆ ਕਿ ਕਾਂਗਰਸ ਉਮੀਦਵਾਰ ਪ੍ਰਮੋਦ ਜੈਨ ਭਇਆ ਨੇ ਰਾਜਸਥਾਨ ਦੇ ਬਾਰਨ ਜ਼ਿਲ੍ਹੇ ਵਿੱਚ ਅੰਤਾ ਵਿਧਾਨ ਸਭਾ ਜ਼ਿਮਨੀ ਚੋਣ ਜਿੱਤ ਲਈ ਹੈ। ਉਨ੍ਹਾਂ ਨੇ 69,571 ਵੋਟਾਂ ਹਾਸਲ ਕੀਤੀਆਂ ਤੇ ਆਪਣੇ ਨਜ਼ਦੀਕੀ ਵਿਰੋਧੀ ਅਤੇ ਭਾਜਪਾ ਉਮੀਦਵਾਰ ਮੋਰਪਾਲ ਸੁਮਨ ਨੂੰ 15,612 ਵੋਟਾਂ ਦੇ ਫਰਕ ਨਾਲ ਹਰਾਇਆ। ਸੁਮਨ ਨੂੰ 53,959 ਵੋਟਾਂ ਮਿਲੀਆਂ। ਇਸ ਚੋਣ ਵਿਚ ਕੁੱਲ 15 ਉਮੀਦਵਾਰ ਚੋਣ ਮੈਦਾਨ ਵਿੱਚ ਸਨ।
Advertisement
ਜ਼ਿਕਰਯੋਗ ਹੈ ਕਿ ਭਾਜਪਾ ਵਿਧਾਇਕ ਕੰਵਰ ਲਾਲ ਮੀਨਾ ਨੂੰ ਇੱਕ ਅਪਰਾਧਿਕ ਮਾਮਲੇ ਵਿੱਚ ਦੋਸ਼ੀ ਠਹਿਰਾਏ ਜਾਣ ਤੋਂ ਬਾਅਦ ਅਯੋਗ ਕਰਾਰ ਦਿੱਤਾ ਗਿਆ ਸੀ ਜਿਸ ਤੋਂ ਬਾਅਦ ਜ਼ਿਮਨੀ ਚੋਣ ਜ਼ਰੂਰੀ ਹੋ ਗਈ ਸੀ। ਕੰਵਰ ਲਾਲ ਮੀਣਾ ਨੇ 2023 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਅਸ਼ੋਕ ਗਹਿਲੋਤ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਵਿੱਚ ਤਤਕਾਲੀ ਮੰਤਰੀ ਭਇਆ ਨੂੰ ਹਰਾਇਆ ਸੀ।
Advertisement
