ਨਵੀਂ ਦਿੱਲੀ, 8 ਅਗਸਤ
ਰਾਜਸਥਾਨ ਵਿੱਚ ਸਿਆਸੀ ਸੰਕਟ ਦੇ ਮੱਦੇਨਜ਼ਰ ਸਾਬਕਾ ਮੁੱਖ ਮੰਤਰੀ ਅਤੇ ਭਾਜਪਾ ਆਗੂ ਵਸੁੰਧਰਾ ਰਾਜੇ ਨੇ ਅੱਜ ਸੀਨੀਅਰ ਪਾਰਟੀ ਆਗੂ ਅਤੇ ਕੇਂਦਰੀ ਰੱਖਿਆ ਮੰਤਰੀ ਰਾਜਨਾਥ ਸਿੰਘ ਨਾਲ ਮੁਲਾਕਾਤ ਕੀਤੀ।
ਉਨ੍ਹਾਂ ਸੂਬੇ ਦੀ ਸਿਆਸੀ ਸਥਿਤੀ ਬਾਰੇ ਚਰਚਾ ਕੀਤੀ। ਕੁੱਝ ਦਿਨਾਂ ਤੋਂ ਕੌਮੀ ਰਾਜਧਾਨੀ ਵਿੱਚ ਮੌਜੂਦ ਰਾਜੇ ਭਾਜਪਾ ਦੇ ਕੌਮੀ ਪ੍ਰਧਾਨ ਜੇਪੀ ਨੱਢਾ ਅਤੇ ਜਨਰਲ ਸਕੱਤਰ ਬੀਐੱਲ ਸੰਤੋਸ਼ ਨੂੰ ਵੀ ਮਿਲ ਚੁੱਕੀ ਹੈ। ਪਿਛਲੇ ਮਹੀਨੇ ਸੂਬੇ ਦੀ ਕਾਂਗਰਸ ਸਰਕਾਰ ਵਿੱਚ ਕੁੱਝ ਵਿਧਾਇਕਾਂ ਨੇ ਮੁੱਖ ਮੰਤਰੀ ਅਸ਼ੋਕ ਗਹਿਲੋਤ ਖ਼ਿਲਾਫ਼ ਬਗ਼ਾਵਤ ਕਰ ਦਿੱਤੀ ਸੀ, ਜਿਸ ਮਗਰੋਂ ਸਚਿਨ ਪਾਇਲਟ ਨੂੰ ਉਪ ਮੁੱਖ ਮੰਤਰੀ ਦੇ ਅਹੁਦੇ ਤੋਂ ਲਾਹ ਦਿੱਤਾ ਸੀ। ਹਾਲਾਂਕਿ ਭਾਜਪਾ ਦੀ ਇੱਕ ਧਿਰ ਕਾਂਗਰਸ ਬਾਗ਼ੀਆਂ ਦੀ ਮਦਦ ਨਾਲ ਗਹਿਲੋਤ ਸਰਕਾਰ ਨੂੰ ਡੇਗਣ ਦੇ ਹੱਕ ਵਿੱਚ ਹੈ, ਪਰ ਸੂਤਰਾਂ ਦਾ ਮੰਨਣਾ ਹੈ ਕਿ ਰਾਜੇ ਨੇ ਇਸ ਵਿੱਚ ਜ਼ਿਆਦਾ ਦਿਲਚਸਪੀ ਨਹੀਂ ਵਿਖਾਈ। -ਪੀਟੀਆਈ