ਜੈਪੁਰ, 14 ਨਵੰਬਰ
ਰਾਜਸਥਾਨ ਦੇ ਭੀਲਵਾੜਾ ਜ਼ਿਲ੍ਹੇ ਦੇ ਹਨੂਮਾਨਨਗਰ ਥਾਣਾ ਖੇਤਰ ਵਿੱਚ ਐਤਵਾਰ ਸ਼ਾਮ ਇਕ ਟਰਾਲਾ ਬੇਕਾਬੂ ਹੋ ਕੇ ਸੜਕ ਕਿਨਾਰੇ ਖੜ੍ਹੇ ਬਰਾਤੀਆਂ ’ਤੇ ਚੜ੍ਹ ਗਿਆ, ਜਿਸ ਕਾਰਨ ਚਾਰ ਵਿਅਕਤੀਆਂ ਦੀ ਮੌਤ ਹੋ ਗਈ ਤੇ ਤਿੰਨ ਹੋਰ ਜ਼ਖ਼ਮੀ ਹੋ ਗਏ। ਹਾਦਸੇ ਵਿੱਚ ਮਾਰੇ ਗਏ ਵਿਅਕਤੀਆਂ ਦੀ ਉਮਰ 14 ਤੋਂ 18 ਸਾਲ ਵਿਚਾਲੇ ਹੈ। ਪੁਲੀਸ ਨੇ ਘਟਨਾ ਦੀ ਜਾਂਚ ਆਰੰਭ ਦਿੱਤੀ ਹੈ। -ਏਜੰਸੀ