ਰਾਜਸਥਾਨ ਹਾਈ ਕੋਰਟ ਨੇ ਆਸਾਰਾਮ ਦੀ ਅੰਤਰਿਮ ਜ਼ਮਾਨਤ 29 ਤੱਕ ਵਧਾਈ
ਰਾਜਸਥਾਨ ਹਾਈ ਕੋਰਟ ਦੇ ਜੋਧਪੁਰ ਬੈਂਚ ਨੇ ਅੱਜ ਜੇਲ੍ਹ ਵਿੱਚ ਬੰਦ ਅਖੌਤੀ ਸਾਧ ਆਸਾਰਾਮ ਦੀ ਅੰਤਰਿਮ ਜ਼ਮਾਨਤ 29 ਅਗਸਤ ਤੱਕ ਵਧਾ ਦਿੱਤੀ ਹੈ। ਆਸਾਰਾਮ ਆਪਣੇ ਗੁਰੂਕੁਲ ਦੀ ਨਾਬਾਲਗ ਲੜਕੀ ਨਾਲ ਜਬਰ-ਜਨਾਹ ਦੇ ਦੋਸ਼ ਹੇਠ ਉਮਰ ਕੈਦ ਦੀ ਸਜ਼ਾ ਕੱਟ ਰਿਹਾ...
Advertisement
ਰਾਜਸਥਾਨ ਹਾਈ ਕੋਰਟ ਦੇ ਜੋਧਪੁਰ ਬੈਂਚ ਨੇ ਅੱਜ ਜੇਲ੍ਹ ਵਿੱਚ ਬੰਦ ਅਖੌਤੀ ਸਾਧ ਆਸਾਰਾਮ ਦੀ ਅੰਤਰਿਮ ਜ਼ਮਾਨਤ 29 ਅਗਸਤ ਤੱਕ ਵਧਾ ਦਿੱਤੀ ਹੈ। ਆਸਾਰਾਮ ਆਪਣੇ ਗੁਰੂਕੁਲ ਦੀ ਨਾਬਾਲਗ ਲੜਕੀ ਨਾਲ ਜਬਰ-ਜਨਾਹ ਦੇ ਦੋਸ਼ ਹੇਠ ਉਮਰ ਕੈਦ ਦੀ ਸਜ਼ਾ ਕੱਟ ਰਿਹਾ ਹੈ। ਉਸ ਦੀ ਜ਼ਮਾਨਤ ਦੀ ਮਿਆਦ 12 ਅਗਸਤ ਨੂੰ ਖਤਮ ਹੋਣ ਵਾਲੀ ਸੀ।
ਜਸਟਿਸ ਦਿਨੇਸ਼ ਮਹਿਤਾ ਅਤੇ ਜਸਟਿਸ ਵਿਨੀਤ ਕੁਮਾਰ ਮਾਥੁਰ ਦੇ ਡਿਵੀਜ਼ਨ ਬੈਂਚ ਨੇ ਆਸਾਰਾਮ ਦੀ ਮੈਡੀਕਲ ਰਿਪੋਰਟ ਦੇਖਣ ਤੋਂ ਬਾਅਦ ਜ਼ਮਾਨਤ ਦੀ ਮਿਆਦ ਵਧਾਉਣ ਦੀ ਇਜਾਜ਼ਤ ਦਿੱਤੀ ਹੈ। ਹਾਲ ਹੀ ਵਿੱਚ ਗੁਜਰਾਤ ਹਾਈ ਕੋਰਟ ਨੇ ਇੱਕ ਮਾਮਲੇ ਵਿੱਚ ਆਸਾਰਾਮ ਦੀ ਅੰਤਰਿਮ ਜ਼ਮਾਨਤ ਦੀ ਮਿਆਦ 21 ਅਗਸਤ ਤੱਕ ਵਧਾ ਦਿੱਤੀ ਸੀ, ਜਿਸ ਤੋਂ ਬਾਅਦ ਉਸ ਨੂੰ ਇਹ ਰਾਹਤ ਮਿਲੀ ਹੈ।
Advertisement
Advertisement
×