ਜੈਪੁਰ: ਭਾਜਪਾ ਦੇ ਕੌਮੀ ਪ੍ਰਧਾਨ ਜੇਪੀ ਨੱਢਾ ਨੇ ਅੱਜ ਰਾਜਸਥਾਨ ਵਿੱਚ ਸੱਤਾ ਤਬਦੀਲੀ ਦਾ ਸੱਦਾ ਦਿੰਦਿਆਂ ਕਿਹਾ ਕਿ ਸੂਬੇ ਨੂੰ ਡਬਲ ਇੰਜਣ ਸਰਕਾਰ ਦੀ ਲੋੜ ਹੈ। ਨੱਢਾ ਨੇ ਦਾਅਵਾ ਕੀਤਾ ਕਿ ਰਾਜਸਥਾਨ ਵਿੱਚ ਮੌਜੂਦਾ ਕਾਂਗਰਸ ਸਰਕਾਰ ਲੋਕ ਵਿਰੋਧੀ ਹੈ ਅਤੇ ਇਸ ਨੂੰ ਸੱਤਾ ਵਿੱਚ ਰਹਿਣ ਦਾ ਕੋਈ ਹੱਕ ਨਹੀਂ। ਉਹ ਹਨੂਮਾਨਗੜ੍ਹ ਵਿੱਚ ਭਾਜਪਾ ਦੇ ਜ਼ਿਲ੍ਹਾ ਦਫ਼ਤਰ ਦੇ ਉਦਘਾਟਨ ਸਮਾਰੋਹ ਮੌਕੇ ਸੰਬੋਧਨ ਕਰ ਰਹੇ ਸਨ। ਔਰਤਾਂ ਅਤੇ ਦਲਿਤਾਂ ’ਤੇ ਤਸ਼ੱਦਦ ਦੀਆਂ ਘਟਨਾਵਾਂ ਦਾ ਜ਼ਿਕਰ ਕਰਦਿਆਂ ਭਾਜਪਾ ਆਗੂ ਨੇ ਕਿਹਾ ਕਿ ਰਾਜਸਥਾਨ ਸਭਿਆਚਾਰ, ਵਿਕਾਸ ਅਤੇ ਸ਼ਾਂਤੀ ਲਈ ਜਾਣਿਆ ਜਾਂਦਾ ਹੈ, ਪਰ ਮੌਜੂਦਾ ਅਸ਼ੋਕ ਗਹਿਲੋਤ ਸਰਕਾਰ ਨੇ ਸੂਬੇ ਦੇ ਮਾਣ-ਸਨਮਾਨ ਨੂੰ ਨੁਕਸਾਨ ਪਹੁੰਚਾਇਆ ਹੈ। -ਪੀਟੀਆਈ