ਜੈਪੁਰ, 14 ਅਗਸਤ
ਰਾਜਸਥਾਨ ਦੀ ਅਸ਼ੋਕ ਗਹਿਲੋਤ ਸਰਕਾਰ ਨੇ ਸ਼ੁੱਕਰਵਾਰ ਨੂੰ ਰਾਜ ਵਿਧਾਨ ਸਭਾ ਵਿਚ ਪੇਸ਼ ਕੀਤਾ ਭਰੋਸੇ ਦਾ ਵੋਟ ਜਿੱਤ ਲਿਆ। ਮਤੇ ਦੇ ਹੱਕ ਵਿੱਚ 125 ਤੇ ਵਿਰੋਧ ਵਿੱਚ 75 ਵੋਟਾਂ ਪਈਆਂ। ਇਸ ਤੋਂ ਬਾਅਦ ਵਿਧਾਨ ਸਭਾ ਕਾਰਵਾਈ 21 ਅਗਸਤ ਤੱਕ ਮੁਲਤਵੀ ਕਰ ਦਿੱਤੀ ਗਈ ਹੈ। ਇਸ ਤੋਂ ਪਹਿਲਾਂ ਸੰਸਦੀ ਮਾਮਲਿਆਂ ਬਾਰੇ ਮੰਤਰੀ ਸ਼ਾਂਤੀ ਧਾਰੀਵਾਲ ਨੇ ਮਤਾ ਪੇਸ਼ ਕੀਤਾ। ਮਤੇ ’ਤੇ ਬਹਿਸ ਸ਼ੁਰੂ ਕਰਦਿਆਂ ਸ੍ਰੀ ਧਾਰੀਵਾਲ ਨੇ ਕਿਹਾ ਕਿ ਕੇਂਦਰ ਸਰਕਾਰ ਦੇ ਇਸ਼ਾਰੇ’ ਤੇ ਮੱਧ ਪ੍ਰਦੇਸ਼ ਅਤੇ ਗੋਆ ਵਿਚ ਚੁਣੀਆਂ ਕਾਂਗਰਸ ਦੀਆਂ ਸਰਕਾਰਾਂ ਨੂੰ ਡੇਗਿਆ ਜਾ ਚੁੱਕਿਆ ਹੈ। ਪੈਸੇ ਦੀ ਤਾਕਤ ਅਤੇ ਸੱਤਾ ਸ਼ਕਤੀ ਨਾਲ ਸਰਕਾਰਾਂ ਡੇਗਣ ਦੀ ਸਾਜ਼ਿਸ਼ ਰਾਜਸਥਾਨ ਵਿੱਚ ਸਫਲ ਨਹੀਂ ਹੋਈ।