ਰਾਜਸਥਾਨ: ਖਾਟੂ ਸ਼ਿਆਮ ਮੰਦਰ ਦੇ ਬਾਹਰ ਭਗਦੜ ’ਚ ਤਿੰਨ ਔਰਤਾਂ ਦੀ ਮੌਤ, ਚਾਰ ਜ਼ਖ਼ਮੀ : The Tribune India

ਰਾਜਸਥਾਨ: ਖਾਟੂ ਸ਼ਿਆਮ ਮੰਦਰ ਦੇ ਬਾਹਰ ਭਗਦੜ ’ਚ ਤਿੰਨ ਔਰਤਾਂ ਦੀ ਮੌਤ, ਚਾਰ ਜ਼ਖ਼ਮੀ

ਮੋਦੀ, ਰਾਹੁਲ ਤੇ ਗਹਿਲੋਤ ਨੇ ਘਟਨਾ ਉੱਤੇ ਦੁੱਖ ਜ਼ਾਹਿਰ ਕੀਤਾ

ਰਾਜਸਥਾਨ: ਖਾਟੂ ਸ਼ਿਆਮ ਮੰਦਰ ਦੇ ਬਾਹਰ ਭਗਦੜ ’ਚ ਤਿੰਨ ਔਰਤਾਂ ਦੀ ਮੌਤ, ਚਾਰ ਜ਼ਖ਼ਮੀ

ਸੀਕਰ, 8 ਅਗਸਤ

ਰਾਜਸਥਾਨ ਦੇ ਸੀਕਰ ਜ਼ਿਲ੍ਹੇ ਵਿੱਚ ਸੋਮਵਾਰ ਨੂੰ ਤੜਕੇ ਖਾਟੂ ਸ਼ਿਆਮ ਮੰਦਰ ਦੇ ਬਾਹਰ ਮਚੀ ਭਗਦੜ ਵਿੱਚ ਤਿੰਨ ਔਰਤਾਂ ਦੀ ਮੌਤ ਹੋ ਗਈ ਅਤੇ ਚਾਰ ਹੋਰ ਜਣੇ ਜ਼ਖ਼ਮੀ ਹੋ ਗਏ। ਪੁਲੀਸ ਨੇ ਇਹ ਜਾਣਕਾਰੀ ਦਿੱਤੀ। ਹਿੰਦੂ ਕੈਲੰਡਰ ਅਨੁਸਾਰ, ਪਵਿੱਤਰ ਦਿਨ ਮੰਨੇ ਜਾਣ ਵਾਲੇ ‘ਗਿਆਰਸ’ ਮੌਕੇ ਖਾਟੂ ਸ਼ਿਆਮ ਮੰਦਰ ਦੇ ਬਾਹਰ ਵੱਡੀ ਗਿਣਤੀ ਲੋਕ ਇਕੱਤਰ ਹੋਏ ਸਨ। ਮੰਦਰ ਰਾਤ ਨੂੰ ਬੰਦ ਸੀ ਅਤੇ ਸ਼ਰਧਾਲੂਆਂ ਨੇ ਕਤਾਰਾਂ ਲਾਉਣੀਆਂ ਸ਼ੁਰੂ ਕਰ ਦਿੱਤੀਆਂ ਤਾਂ ਜੋ ਮੰਦਰ ਖੁੱਲ੍ਹਦੇ ਹੀ ਉਹ ਦਰਸ਼ਨ ਕਰ ਸਕਣ। ਐੱਸਪੀ ਸੀਕਰ ਕੁੰਵਰ ਰਾਸ਼ਟਰਦੀਪ ਨੇ ਦੱਸਿਆ, ‘‘ਹਾਦਸਾ ਤੜਕੇ 4.30 ਵਜੇ ਉਸ ਵੇਲੇ ਵਾਪਰਿਆ ਜਦੋਂ ਮੰਦਰ ਖੁੱਲ੍ਹਿਆ। ਮੰਦਰ ਦੇ ਗੇਟ ਖੁੱਲ੍ਹਦੇ ਹੀ ਸ਼ਰਧਾਲੂਆਂ ਨੂੰ ਅੱਗੇ ਵਧਣ ਦੀ ਛੇਤੀ ਸੀ। ਇਸ ਦੌਰਾਨ ਇਕ 63 ਸਾਲਾ ਔਰਤ ਡਿੱਗ ਗਈ। ਉਸ ਨੂੰ ਦਿਲ ਦੀ ਬਿਮਾਰੀ ਸੀ। ਉਸ ਦੇ ਪਿੱਛੇ ਖੜ੍ਹੀਆਂ ਦੋ ਹੋਰ ਔਰਤਾਂ ਡਿੱਗ ਪਈਆਂ। ਭਗਦੜ ’ਚ ਉਨ੍ਹਾਂ ਦੀ ਮੌਤ ਹੋ ਗਈ।’’ ਇਸ ਦੌਰਾਨ ਚਾਰ ਹੋਰ ਜਣੇ ਜ਼ਖ਼ਮੀ ਹੋ ਗਏ। ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਕਾਂਗਰਸੀ ਆਗੂ ਰਾਹੁਲ ਗਾਂਧੀ ਅਤੇ ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ ਨੇ ਘਟਨਾ ’ਤੇ ਦੁੱਖ ਜ਼ਾਹਿਰ ਕਰਦਿਆਂ ਪੀੜਤ ਪਰਿਵਾਰਾਂ ਨਾਲ ਹਮਦਰਦੀ ਦਾ ਇਜ਼ਹਾਰ ਕੀਤਾ ਅਤੇ ਜ਼ਖ਼ਮੀਆਂ ਦੀ ਸਿਹਤਯਾਬੀ ਦੀ ਕਾਮਨਾ ਕੀਤੀ ਹੈ। -ਪੀਟੀਆਈ

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਗੁਜਰਾਤ ਵਿਚ ਚੋਣ ਪਿੜ ਭਖਿਆ

ਗੁਜਰਾਤ ਵਿਚ ਚੋਣ ਪਿੜ ਭਖਿਆ

ਮੁਲਕ ਨਾਲ ਕਦਮ ਤਾਲ ਦਾ ਤਰੱਦਦ

ਮੁਲਕ ਨਾਲ ਕਦਮ ਤਾਲ ਦਾ ਤਰੱਦਦ

ਅਵੱਲੜੇ ਦਰਦ ਲਿਬਾਸ ਦੇ

ਅਵੱਲੜੇ ਦਰਦ ਲਿਬਾਸ ਦੇ

2024 ਦੀਆਂ ਚੋਣਾਂ ਲਈ ਭਾਜਪਾ ਦੀ ਰਣਨੀਤੀ

2024 ਦੀਆਂ ਚੋਣਾਂ ਲਈ ਭਾਜਪਾ ਦੀ ਰਣਨੀਤੀ

ਕਾਗਜ਼ੀ ਆਜ਼ਾਦੀ ਅਤੇ ਗੁਲਾਮੀ ਦੀਆਂ ਜੜ੍ਹਾਂ

ਕਾਗਜ਼ੀ ਆਜ਼ਾਦੀ ਅਤੇ ਗੁਲਾਮੀ ਦੀਆਂ ਜੜ੍ਹਾਂ

ਐੱਸਵਾਈਐੱਲ: ਪਾਣੀਆਂ ਦੀ ਵੰਡ ’ਚ ਵਿਤਕਰਾ

ਐੱਸਵਾਈਐੱਲ: ਪਾਣੀਆਂ ਦੀ ਵੰਡ ’ਚ ਵਿਤਕਰਾ

ਮੁੱਖ ਖ਼ਬਰਾਂ

ਭਗਵੰਤ ਮਾਨ ਸਰਕਾਰ ਨੇ ਭਾਰੀ ਬਹੁਮਤ ਨਾਲ ਜਿੱਤਿਆ ਭਰੋਸਗੀ ਮਤਾ; ਪੰਜਾਬ ਵਿਧਾਨ ਸਭਾ ਸੈਸ਼ਨ ਸਮਾਪਤ

ਭਗਵੰਤ ਮਾਨ ਸਰਕਾਰ ਨੇ ਭਾਰੀ ਬਹੁਮਤ ਨਾਲ ਜਿੱਤਿਆ ਭਰੋਸਗੀ ਮਤਾ; ਪੰਜਾਬ ਵਿਧਾਨ ਸਭਾ ਸੈਸ਼ਨ ਸਮਾਪਤ

ਕਾਂਗਰਸ ਤੇ ਭਾਜਪਾ ਰਹੀਆਂ ਗ਼ੈਰਹਾਜ਼ਰ; 93 ਵਿਧਾਇਕਾਂ ਨੇ ਮਤੇ ਹੱਕ ਵਿੱਚ...

ਪੰਜਾਬ ਸਰਕਾਰ ਜਲਦੀ ਭਰੇਗੀ 990 ਫਾਇਰਮੈਨਾ ਤੇ 326 ਡਰਾਈਵਰਾਂ ਦੀਆਂ ਆਸਾਮੀਆਂ

ਪੰਜਾਬ ਸਰਕਾਰ ਜਲਦੀ ਭਰੇਗੀ 990 ਫਾਇਰਮੈਨਾ ਤੇ 326 ਡਰਾਈਵਰਾਂ ਦੀਆਂ ਆਸਾਮੀਆਂ

ਕੈਬਨਿਟ ਮੰਤਰੀ ਨਿੱਜਰ ਨੇ ਦਿੱਤੀ ਜਾਣਕਾਰੀ; ਮੀਂਹ ਜਾਂ ਵਾਇਰਸ ਕਾਰਨ ਫਸਲ...

ਗੁਰਦੁਆਰਾ ਪੰਜਾ ਸਾਹਿਬ ’ਚ ਬੇਅਦਬੀ; ਸਿੱਖ ਭਾਈਚਾਰੇ ਵਿੱਚ ਰੋਸ

ਗੁਰਦੁਆਰਾ ਪੰਜਾ ਸਾਹਿਬ ’ਚ ਬੇਅਦਬੀ; ਸਿੱਖ ਭਾਈਚਾਰੇ ਵਿੱਚ ਰੋਸ

ਫ਼ਿਲਮ ਅਮਲੇ ਨੇ ਜੋੜੇ ਪਹਿਨ ਕੇ ਗੁਰਦੁਆਰਾ ਕੰਪਲੈਕਸ ’ਚ ਸ਼ੂਟਿੰਗ ਕੀਤੀ; ...

ਭਾਰਤੀ ਹਵਾਈ ਖੇਤਰ ਤੋਂ ਲੰਘਦੇ ਈਰਾਨੀ ਜਹਾਜ਼ ’ਚ ਬੰਬ ਦੀ ਸੂਚਨਾ ਮਗਰੋਂ ਸੁਰੱਖਿਆ ਏਜੰਸੀਆਂ ਹੋਈਆਂ ਚੌਕਸ

ਭਾਰਤੀ ਹਵਾਈ ਖੇਤਰ ਤੋਂ ਲੰਘਦੇ ਈਰਾਨੀ ਜਹਾਜ਼ ’ਚ ਬੰਬ ਦੀ ਸੂਚਨਾ ਮਗਰੋਂ ਸੁਰੱਖਿਆ ਏਜੰਸੀਆਂ ਹੋਈਆਂ ਚੌਕਸ

ਪੰਜਾਬ ਅਤੇ ਜੋਧਪੁਰ ਏਅਰਬੇਸ ਤੋਂ ਭਾਰਤੀ ਫੌਜ ਦੇ ਲੜਾਕੂ ਜਹਾਜ਼ਾਂ ਨੇ ਕੀ...

ਸ਼ਹਿਰ

View All