ਪੰਜਾਬੀ ਟ੍ਰਿਬਿਊਨ ਵੈੱਬ ਡੈੱਸਕ
ਚੰਡੀਗੜ੍ਹ, 10 ਨਵੰਬਰ
ਰਾਜਸਥਾਨ ਦੇ ਬਾੜਮੇਰ ਜ਼ਿਲ੍ਹੇ ਦੇ ਪਚਪਦਰਾ ਨੇੜੇ ਬੱਸ ਅਤੇ ਟਰੱਕ ਵਿਚਾਲੇ ਟੱਕਰ ’ਚ 11 ਲੋਕਾਂ ਦੀ ਮੌਤ ਹੋ ਗਈ ਤੇ ਕਈ ਜ਼ਖ਼ਮੀ ਹੋ ਗਏ। ਟੱਕਰ ਤੋਂ ਬਾਅਦ ਦੋਵਾਂ ਵਾਹਨਾਂ ਨੂੰ ਅੱਗ ਲੱਗ ਗਈ। ਸੂਤਰਾਂ ਮੁਤਾਬਕ ਹਾਦਸੇ ਵਿੱਚ 12 ਜਾਨਾਂ ਗਈਆਂ ਹਨ। ਮੁੱਖ ਮੰਤਰੀ ਅਸ਼ੋਕ ਗਹਿਲੋਤ ਨੇ ਰਾਹਤ ਅਤੇ ਬਚਾਅ ਕਾਰਜਾਂ ਬਾਰੇ ਜ਼ਿਲ੍ਹਾ ਕੁਲੈਕਟਰ ਨੂੰ ਨਿਰਦੇਸ਼ ਦਿੱਤੇ ਹਨ| ਹਾਦਸਾ ਉਦੋਂ ਹੋਇਆ ਜਦੋਂ ਕਥਿਤ ਤੌਰ ’ਤੇ ਗਲਤ ਦਿਸ਼ਾਂ ਵੱਲੋਂ ਆਉਂਦੇ ਟਰੱਕ ਨੇ ਬੱਸ ਨੂੰ ਟੱਕਰ ਮਾਰੀ। ਬੱਸ ਵਿੱਚ 25 ਯਾਤਰੀ ਸਨ।