
ਜੈਪੁਰ, 28 ਮਈ
ਰਾਜਸਥਾਨ ਦੇ ਉਦੈਪੁਰ ਵਿੱਚ ਪੁਲੀਸ ਹਿਰਾਸਤ ਵਿੱਚ ਇੱਕ ਨੌਜਵਾਨ ਦੀ ਮੌਤ ਮਗਰੋਂ ਥਾਣੇਦਾਰ ਸਮੇਤ ਪੰਜ ਪੁਲੀਸ ਮੁਲਾਜ਼ਮਾਂ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ, ਜਦਕਿ ਕਈਆਂ ਨੂੰ ਪੁਲੀਸ ਲਾਈਨ ਵਿੱਚ ਤਬਦੀਲ ਕਰ ਦਿੱਤਾ ਗਿਆ ਹੈ। ਅਧਿਕਾਰੀਆਂ ਨੇ ਅੱਜ ਇਹ ਜਾਣਕਾਰੀ ਦਿੱਤੀ। ਖੀਰੀ ਦਾ ਰਹਿਣ ਵਾਲਾ ਸੁਰੇਂਦਰ ਸਿੰਘ ਦੇਵਰਾ (25) ਕਥਿਤ ਤੌਰ ’ਤੇ ਇੱਕ ਮਹਿਲਾ ਨਾਲ ਫ਼ਰਾਰ ਹੋ ਗਿਆ ਸੀ, ਜਿਸ ਮਗਰੋਂ ਮਹਿਲਾ ਦੇ ਪਰਿਵਾਰਕ ਮੈਂਬਰਾਂ ਨੇ ਉਸ ਖ਼ਿਲਾਫ਼ ਅਗਵਾ ਦਾ ਕੇਸ ਦਰਜ ਕਰਵਾਇਆ ਸੀ। ਰਾਜਸਥਾਨ ਪੁਲੀਸ ਦੀ ਇੱਕ ਟੀਮ ਦੇਵਰਾ ਨੂੰ ਗੁਜਰਾਤ ਤੋਂ ਹਿਰਾਸਤ ਵਿੱਚ ਲੈ ਕੇ ਉਦੈਪੁਰ ਦੇ ਗੋਗੁੰਦਾ ਥਾਣੇ ਲਿਆਈ ਸੀ। ਪੁੱਛ-ਪੜਤਾਲ ਦੌਰਾਨ ਉਹ ਬੇਹੋਸ਼ ਹੋ ਗਿਆ ਅਤੇ ਹਸਪਤਾਲ ਲਿਜਾਂਦਿਆਂ ਉਸ ਦੀ ਮੌਤ ਹੋ ਗਈ। -ਪੀਟੀਆਈ
ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ