ਨਵੀਂ ਦਿੱਲੀ, 28 ਅਕਤੂਬਰ
ਦਿੱਲੀ ਦੇ ਸਾਬਕਾ ਮੰਤਰੀ ਰਾਜੇਂਦਰ ਪਾਲ ਗੌਤਮ ਨੇ ਅੱਜ ਦਾਅਵਾ ਕੀਤਾ ਹੈ ਕਿ ਉਨ੍ਹਾਂ ਨੂੰ ਕੁਝ ਸਾਧੂਆਂ ਤੋਂ ਜਾਨੋਂ ਮਾਰਨ ਦੀ ਧਮਕੀ ਮਿਲ ਰਹੀ ਹੈ। ਉਨ੍ਹਾਂ ਇਸ ਸਬੰਧੀ ਪੁਲੀਸ ਨੂੰ ਸ਼ਿਕਾਇਤ ਦਰਜ ਕਰਵਾਈ ਹੈ ਅਤੇ ਰਾਸ਼ਟਰਪਤੀ ਦਰੋਪਦੀ ਮੁਰਮੂ ਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਵੀ ਪੱਤਰ ਲਿਖਿਆ ਹੈ। -ਪੀਟੀਆਈ