ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਮੌਨਸੂਨ ਸੈਸ਼ਨ ਤੋਂ ਪਹਿਲਾਂ ਰਾਜਨਾਥ, ਸ਼ਾਹ ਤੇ ਹੋਰ ਮੰਤਰੀਆਂ ਨੇ ਰਣਨੀਤੀ ਘੜੀ

ਸੰਸਦ ਦੇ 21 ਜੁਲਾਈ ਤੋਂ ਸ਼ੁਰੂ ਹੋਣ ਵਾਲੇ ਮੌਨਸੂਨ ਸੈਸ਼ਨ ਤੋਂ ਪਹਿਲਾਂ ਰਣਨੀਤੀ ਘੜਨ ਲਈ ਅੱਜ ਰੱਖਿਆ ਮੰਤਰੀ ਰਾਜਨਾਥ ਸਿੰਘ ਦੀ ਰਿਹਾਇਸ਼ ’ਤੇ ਹੋਈ ਮੀਟਿੰਗ ’ਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ, ਜੇਪੀ ਨੱਢਾ ਤੇ ਕਿਰਨ ਰਿਜਿਜੂ ਸਣੇ ਕਈ ਹੋਰ ਕੇਂਦਰੀ...
Advertisement

ਸੰਸਦ ਦੇ 21 ਜੁਲਾਈ ਤੋਂ ਸ਼ੁਰੂ ਹੋਣ ਵਾਲੇ ਮੌਨਸੂਨ ਸੈਸ਼ਨ ਤੋਂ ਪਹਿਲਾਂ ਰਣਨੀਤੀ ਘੜਨ ਲਈ ਅੱਜ ਰੱਖਿਆ ਮੰਤਰੀ ਰਾਜਨਾਥ ਸਿੰਘ ਦੀ ਰਿਹਾਇਸ਼ ’ਤੇ ਹੋਈ ਮੀਟਿੰਗ ’ਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ, ਜੇਪੀ ਨੱਢਾ ਤੇ ਕਿਰਨ ਰਿਜਿਜੂ ਸਣੇ ਕਈ ਹੋਰ ਕੇਂਦਰੀ ਮੰਤਰੀ ਸ਼ਾਮਲ ਹੋਏ। ਇਹ ਮੀਟਿੰਗ ਐਤਵਾਰ ਨੂੰ ਹੋਣ ਵਾਲੀ ਸਰਬ-ਪਾਰਟੀ ਮੀਟਿੰਗ ਤੋਂ ਪਹਿਲਾਂ ਹੋਈ ਹੈ। ਮੰਨਿਆ ਜਾ ਰਿਹਾ ਹੈ ਕਿ ਮੀਟਿੰਗ ’ਚ ਮੰਤਰੀਆਂ ਨੇ ਪ੍ਰਸੰਗਿਕ ਮੁੱਦਿਆਂ ’ਤੇ ਸਰਕਾਰ ਦੇ ਰੁਖ਼ ਬਾਰੇ ਰਣਨੀਤੀ ਘੜੀ ਹੈ ਜਦਕਿ ਵਿਰੋਧੀ ਧਿਰ ਬਿਹਾਰ ’ਚ ਵੋਟਰ ਸੂਚੀਆਂ ਦੀ ਵਿਸ਼ੇਸ਼ ਪੜਤਾਲ (ਐੱਸਆਈਆਰ), ਪਹਿਲਗਾਮ ਹਮਲੇ ਤੇ ਆਪਰੇਸ਼ਨ ਸਿੰਧੂਰ ਸਣੇ ਕਈ ਮੁੱਦੇ ਸੰਸਦ ਦੇ ਮੌਨਸੂਨ ਸੈਸ਼ਨ ’ਚ ਉਠਾਉਣ ਦੀ ਤਿਆਰੀ ’ਚ ਜੁਟੀ ਹੈ। ਮੀਟਿੰਗ ਦੇ ਏਜੰਡੇ ’ਤੇ ਕੋਈ ਅਧਿਕਾਰਤ ਟਿੱਪਣੀ ਨਹੀਂ ਕੀਤੀ ਗਈ ਹੈ ਪਰ ਸੂਤਰਾਂ ਨੇ ਦੱਸਿਆ ਕਿ ਇਹ ਮੌਨਸੂਨ ਸੈਸ਼ਨ ਨਾਲ ਸਬੰਧਤ ਸੀ। ਕੈਬਨਿਟ ਮੰਤਰੀ ਪਿਯੂਸ਼ ਗੋਇਲ ਤੇ ਜੀ. ਕਿਸ਼ਨ ਰੈੱਡੀ ਵੀ ਮੀਟਿੰਗ ’ਚ ਸ਼ਾਮਲ ਹੋਏ।

Advertisement
Advertisement
Show comments