ਪੰਜਾਬੀ ਟ੍ਰਿਬਿਊਨ ਵੈੱਬ ਡੈਸਕ
ਨਵੀਂ ਦਿੱਲੀ, 18 ਜੂਨ
ਕੇਂਦਰ ਸਰਕਾਰ ਦੀ ਅਗਨੀਪਥ ਯੋਜਨਾ ਖ਼ਿਲਾਫ਼ ਦੇਸ਼ ਵਿੱਚ ਹਿੰਸਕ ਪ੍ਰਦਰਸ਼ਨ ਹੋ ਰਹੇ ਹਨ। ਇਸੇ ਦੌਰਾਨ ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ ਨੇ ਇਸ ਯੋਜਨਾ ਤਹਿਤ ਭਰਤੀ ਹੋਣ ਵਾਲੇ ਅਗਨੀਵੀਰਾਂ ਲਈ ਕੇਂਦਰੀ ਰੱਖਿਆ ਮੰਤਰਾਲੇ ਵਿੱਚ ਯੋਗਤਾ ਸਬੰਧੀ ਸ਼ਰਤਾਂ ਪੂਰੀਆਂ ਕਰਨ ਵਾਲਿਆਂ ਲਈ 10 ਫੀਸਦ ਅਸਾਮੀਆਂ ਰਾਖਵੀਆਂ ਰੱਖਣ ਵਾਲੇ ਮਤੇ ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਇਹ ਰਾਖਵਾਂਕਰਨ ਨੀਤੀ ਇੰਡੀਅਨ ਕੋਸਟ ਗਾਰਡ ਤੇ ਰੱਖਿਆ ਖੇਤਰ ਨਾਲ ਸਬੰਧਤ 16 ਸਰਕਾਰੀ ਅਦਾਰਿਆਂ ਵਿੱਚ ਅਸਾਮੀਆਂ ਭਰਨ ਵੇਲੇ ਲਾਗੂ ਹੋਵੇਗੀ ਤੇ ਅਗਨੀਵੀਰਾਂ ਨੂੰ ਇਸ ਰਾਖਵਾਂਕਰਨ ਦਾ ਲਾਭ ਮਿਲੇਗਾ। ਇਹ ਰਾਖਵਾਂਕਰਨ ਸਾਬਕਾ ਸੈਨਿਕਾਂ ਲਈ ਰਾਖਵਾਂਕਰਨ ਨੀਤੀ ਤੋਂ ਵੱਖਰਾ ਹੋਵੇਗਾ।