ਨਵੀਂ ਦਿੱਲੀ: ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਅੱਜ ਅਮਰੀਕਾ ਦੇ ਨਵੇਂ ਰੱਖਿਆ ਮੰਤਰੀ ਲੌਇਡ ਔਸਟਿਨ ਨਾਲ ਗੱਲਬਾਤ ਕੀਤੀ। ਇਸ ਦੌਰਾਨ ਸਾਂਝੇ ਹਿੱਤਾਂ ਦੇ ਖੇਤਰੀ ਤੇ ਵਿਸ਼ਵ ਪੱਧਰੀ ਮੁੱਦਿਆਂ ’ਤੇ ਚਰਚਾ ਕੀਤੀ ਗਈ। ਪਿਛਲੇ ਹਫ਼ਤੇ ਜੋਅ ਬਾਇਡਨ ਵੱਲੋਂ ਅਮਰੀਕਾ ਦੇ 46ਵੇਂ ਰਾਸ਼ਟਰਪਤੀ ਵਜੋਂ ਅਹੁਦਾ ਸੰਭਾਲੇ ਜਾਣ ਤੋਂ ਬਾਅਦ ਦੋਹਾਂ ਦੇਸ਼ਾਂ ਵਿਚਾਲੇ ਹੋਈ ਇਹ ਪਹਿਲੀ ਉੱਚ ਪੱਧਰੀ ਗੱਲਬਾਤ ਹੈ। -ਪੀਟੀਆਈ