ਨਵੀਂ ਦਿੱਲੀ, 15 ਜੂਨ
ਰੱਖਿਆ ਮੰਤਰੀ ਰਾਜਨਾਥ ਸਿੰਘ ਵੀਰਵਾਰ ਤੋਂ ਜੰਮੂ ਕਸ਼ਮੀਰ ਦਾ ਦੋ ਰੋਜ਼ਾ ਦੌਰਾ ਕਰਨਗੇ। ਇਸ ਦੌਰਾਨ ਉਹ ਕੇਂਦਰ ਸ਼ਾਸਿਤ ਪ੍ਰਦੇਸ਼ ਵਿੱਚ ਸੰਪੂਰਨ ਸੁਰੱਖਿਆ ਸਥਿਤੀ ਦੀ ਸਮੀਖਿਆ ਕਰਨਗੇ। ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਰੱਖਿਆ ਮੰਤਰੀ ਵੱਖ-ਵੱਖ ਇਲਾਕਿਆਂ ਦਾ ਦੌਰਾ ਕਰਨਗੇ ਅਤੇ ਹਥਿਆਰਬੰਦ ਬਲਾਂ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣਗੇ। ਸੂਤਰਾਂ ਨੇ ਦੱਸਿਆ ਕਿ ਰੱਖਿਆ ਮੰਤਰੀ ਨੂੰ ਕੌਮਾਂਤਰੀ ਸਰਹੱਦ ’ਤੇ ਸਥਿਤੀ ਬਾਰੇ ਵੀ ਜਾਣਕਾਰੀ ਦਿੱਤੀ ਜਾਵੇਗੀ। -ਪੀਟੀਆਈ