ਰਾਜਨਾਥ ਭਾਰਤ-ਚੀਨ ਮੁੱਦੇ ’ਤੇ ਰਾਜ ਸਭਾ ’ਚ ਭਲਕੇ ਦੇਣਗੇ ਬਿਆਨ

ਵਿਰੋਧੀ ਧਿਰ ਦੇ ਆਗੂਆਂ ਨੂੰ ਬੋਲਣ ਦਾ ਮਿਲੇਗਾ ਮੌਕਾ, ਸਰਬ ਪਾਰਟੀ ਮੀਟਿੰਗ ਦੌਰਾਨ ਵਿਰੋਧੀ ਧਿਰਾਂ ਨੇ ਖੇਤੀ ਬਿਲਾਂ ਨੂੰ ਜਾਂਚ ਪੜਤਾਲ ਲਈ ਸੰਸਦੀ ਕਮੇਟੀਆਂ ਕੋਲ ਭੇਜਣ ਦੀ ਮੰਗ ਕੀਤੀ

ਰਾਜਨਾਥ ਭਾਰਤ-ਚੀਨ ਮੁੱਦੇ ’ਤੇ ਰਾਜ ਸਭਾ ’ਚ ਭਲਕੇ ਦੇਣਗੇ ਬਿਆਨ

ਨਵੀਂ ਦਿੱਲੀ, 16 ਸਤੰਬਰ

ਰੱਖਿਆ ਮੰਤਰੀ ਰਾਜਨਾਥ ਸਿੰਘ ਪੂਰਬੀ ਲੱਦਾਖ ਵਿੱਚ ਚੀਨ ਨਾਲ ਜਾਰੀ ਸਰਹੱਦੀ ਤਣਾਅ ਦਰਮਿਆਨ ਵੀਰਵਾਰ ਨੂੰ ਰਾਜ ਸਭਾ ਵਿੱਚ ਬਿਆਨ ਦੇਣਗੇ। ਸੂਤਰਾਂ ਮੁਤਾਬਕ ਰੱਖਿਆ ਮੰਤਰੀ ਦੇ ਬਿਆਨ ਮਗਰੋਂ ਵਿਰੋਧੀ ਧਿਰ ਦੇ ਆਗੂਆਂ ਨੂੰ ਬੋਲਣ ਦਾ ਮੌਕਾ ਦਿੱਤਾ ਜਾਵੇਗਾ ਅਤੇ ਲੋੜ ਪੈਣ ’ਤੇ ਰੱਖਿਆ ਮੰਤਰੀ ਸਪਸ਼ਟੀਕਰਨ ਵੀ ਦੇਣਗੇ। ਸੂਤਰਾਂ ਮੁਤਾਬਕ ਇਹ ਫੈਸਲਾ ਸੰਸਦੀ ਮਾਮਲਿਆਂ ਬਾਰੇ ਮੰਤਰੀ ਪ੍ਰਹਿਲਾਦ ਜੋਸ਼ੀ ਤੇ ਸਦਨ ਦੇ ਆਗੂ ਥਾਵਰਚੰਦ ਗਹਿਲੋਤ ਦੀ ਮੌਜੂਦਗੀ ਵਿੱਚ ਰਾਜ ਸਭਾ ਵਿੱਚ ਵੱਖ ਵੱਖ ਪਾਰਟੀਆਂ ਦੇ ਆਗੂਆਂ ਨਾਲ ਹੋਈ ਮੀਟਿੰਗ ’ਚ ਲਿਆ ਗਿਆ। ਇਸ ਤੋਂ ਪਹਿਲਾਂ ਰੱਖਿਆ ਮੰਤਰੀ ਮੰਗਲਵਾਰ ਨੂੰ ਇਸ ਮੁੱਦੇ ’ਤੇ ਲੋਕ ਸਭਾ ਵਿੱਚ ਬਿਆਨ ਦੇ ਚੁੱਕੇ ਹਨ। ਉਂਜ ਸਰਬ ਪਾਰਟੀ ਮੀਟਿੰਗ ਦੌਰਾਨ ਵਿਰੋਧੀ ਧਿਰਾਂ ਨੇ ਖੇਤੀ ਸੈਕਟਰ ਨਾਲ ਸਬੰਧਤ ਬਿਲਾਂ ਨੂੰ ਤਫ਼ਸੀਲੀ ਜਾਂਚ-ਪੜਤਾਲ ਲਈ ਸੰਸਦੀ ਕਮੇਟੀਆਂ ਕੋਲ ਭੇਜਣ ਦੀ ਮੰਗ ਕੀਤੀ। ਗੌਰਤਲਬ ਹੈ ਕਿ ਸਰਕਾਰ ਨੇ ਕਿਸਾਨ ਤੇ ਹੋਰਨਾਂ ਧਿਰਾਂ ਦੇ ਭਾਰੀ ਵਿਰੋਧ ਦੇ ਬਾਵਜੂਦ ਸੋਮਵਾਰ ਨੂੰ ਖੇਤੀ ਸੈਕਟਰ ਨਾਲ ਸਬੰਧਤ ਤਿੰਨ ਬਿਲਾਂ ਨੂੰ ਲੋਕ ਸਭਾ ਵਿੱਚ ਪੇਸ਼ ਕੀਤਾ ਸੀ। ਇਨ੍ਹਾਂ ਵਿੱਚੋਂ ਇਕ ਬਿੱਲ (ਜ਼ਰੂਰੀ ਵਸਤਾਂ (ਸੋਧ) ਬਿੱਲ) ਐੱਨਡੀਏ ਭਾਈਵਾਲ ਸ਼੍ਰੋਮਣੀ ਅਕਾਲੀ ਦਲ ਤੇ ਹੋਰਨਾਂ ਪਾਰਟੀਆਂ ਦੇ ਵਿਰੋਧ ਦੇ ਬਾਵਜੂਦ ਮੰਗਲਵਾਰ ਨੂੰ ਲੋਕ ਸਭਾ ਵਿੱਚ ਪਾਸ ਹੋ ਗਿਆ। ਸੂਤਰਾਂ ਮੁਤਾਬਕ ਸਰਕਾਰ ਤੇ ਵਿਰੋਧੀ ਧਿਰਾਂ ਨੇ ਜੀਐੱਸਟੀ, ਅਰਥਚਾਰੇ ਤੇ ਕੌਮੀ ਸਿੱਖਿਆ ਨੀਤੀ 2020 ’ਤੇ ਵਿਚਾਰ ਚਰਚਾ ਲਈ ਸਹਿਮਤੀ ਦਿੱਤੀ ਹੈ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਮੁੱਖ ਖ਼ਬਰਾਂ

ਕੇਂਦਰ ਸਰਕਾਰ ਨੇ ਕਣਕ ਦੀ ਐੱਮਐੱਸਪੀ 50 ਰੁਪਏ ਪ੍ਰਤੀ ਕੁਇੰਟਲ ਵਧਾਈ

ਕੇਂਦਰ ਸਰਕਾਰ ਨੇ ਕਣਕ ਦੀ ਐੱਮਐੱਸਪੀ 50 ਰੁਪਏ ਪ੍ਰਤੀ ਕੁਇੰਟਲ ਵਧਾਈ

ਮੋਦੀ ਦੀ ਅਗਵਾਈ ਵਾਲੀ ਆਰਥਿਕ ਮਾਮਲਿਆਂ ਬਾਰੇ ਕੈਬਨਿਟ ਕਮੇਟੀ ਨੇ ਲਿਆ ਫੈ...

ਵਿਰੋਧੀ ਪਾਰਟੀਆਂ ਵੱਲੋਂ ਰਾਸ਼ਟਰਪਤੀ ਨੂੰ ਤਜਵੀਜ਼ਤ ਖੇਤੀ ਕਾਨੂੰਨਾਂ ’ਤੇ ਸਹੀ ਨਾ ਪਾਉਣ ਦੀ ਅਪੀਲ

ਵਿਰੋਧੀ ਪਾਰਟੀਆਂ ਵੱਲੋਂ ਰਾਸ਼ਟਰਪਤੀ ਨੂੰ ਤਜਵੀਜ਼ਤ ਖੇਤੀ ਕਾਨੂੰਨਾਂ ’ਤੇ ਸਹੀ ਨਾ ਪਾਉਣ ਦੀ ਅਪੀਲ

ਗੈਰ-ਐੱਨਡੀਏ ਪਾਰਟੀਆਂ ਨੇ ਰਾਸ਼ਟਰਪਤੀ ਨੂੰ ਭੇਜਿਆ ਮੈਮੋਰੈਂਡਮ, ਮਿਲਣ ਦਾ ...

ਖੇਤੀ ਬਿੱਲ: ਵਿਰੋਧੀ ਧਿਰਾਂ ਵੱਲੋਂ ਸੰਸਦ ਦੇ ਅਹਾਤੇ ਵਿੱਚ ਪ੍ਰਦਰਸ਼ਨ

ਖੇਤੀ ਬਿੱਲ: ਵਿਰੋਧੀ ਧਿਰਾਂ ਵੱਲੋਂ ਸੰਸਦ ਦੇ ਅਹਾਤੇ ਵਿੱਚ ਪ੍ਰਦਰਸ਼ਨ

8 ਸੰਸਦ ਮੈਂਬਰਾਂ ਦੀ ਮੁਅੱਤਲੀ ਖਿਲਾਫ਼ ਜਤਾਇਆ ਰੋਸ

ਖੇਤੀ ਬਿੱਲ 21ਵੀਂ ਸਦੀ ਦੇ ਭਾਰਤ ਦੀ ਲੋੜ: ਮੋਦੀ

ਖੇਤੀ ਬਿੱਲ 21ਵੀਂ ਸਦੀ ਦੇ ਭਾਰਤ ਦੀ ਲੋੜ: ਮੋਦੀ

ਬਿਹਾਰ ’ਚ 14,258 ਕਰੋੜ ਰੁਪਏ ਦੇ ਪ੍ਰਾਜੈਕਟਾਂ ਦਾ ਰੱਖਿਆ ਨੀਂਹ ਪੱਥਰ

ਸ਼ਹਿਰ

View All