Rajouri Car Accident: ਜੰਮੂ-ਕਸ਼ਮੀਰ ਦੇ ਰਾਜੌਰੀ ਵਿੱਚ ਕਾਰ ਖਾਈ ਵਿੱਚ ਡਿੱਗੀ; ਦੋ ਹਲਾਕ; ਪੰਜ ਗੰਭੀਰ ਜ਼ਖ਼ਮੀ
Rajouri Car Accident: ਜੰਮੂ-ਕਸ਼ਮੀਰ ਦੇ ਰਾਜੌਰੀ ਜ਼ਿਲ੍ਹੇ ਵਿੱਚ ਐਤਵਾਰ ਸ਼ਾਮ ਨੂੰ ਹਾਦਸਾ ਵਾਪਰਿਆ। ਇਸ ਦੌਰਾਨ ਇੱਕ ਈਕੋ ਬੇਕਾਬੂ ਹੋ ਕੇ ਇੱਕ ਡੂੰਘੀ ਖਾਈ ਵਿੱਚ ਜਾ ਡਿੱਗੀ। ਅਧਿਕਾਰੀਆਂ ਨੇ ਦੱਸਿਆ ਕਿ ਇਹ ਹਾਦਸਾ ਉਸ ਸਮੇਂ ਹੋਇਆ ਜਦੋਂ ਗੱਡੀ ਕੋਟੜੰਕਾ ਉਪ-ਡਿਵੀਜ਼ਨ ਵਿੱਚ...
Rajouri Car Accident: ਜੰਮੂ-ਕਸ਼ਮੀਰ ਦੇ ਰਾਜੌਰੀ ਜ਼ਿਲ੍ਹੇ ਵਿੱਚ ਐਤਵਾਰ ਸ਼ਾਮ ਨੂੰ ਹਾਦਸਾ ਵਾਪਰਿਆ। ਇਸ ਦੌਰਾਨ ਇੱਕ ਈਕੋ ਬੇਕਾਬੂ ਹੋ ਕੇ ਇੱਕ ਡੂੰਘੀ ਖਾਈ ਵਿੱਚ ਜਾ ਡਿੱਗੀ। ਅਧਿਕਾਰੀਆਂ ਨੇ ਦੱਸਿਆ ਕਿ ਇਹ ਹਾਦਸਾ ਉਸ ਸਮੇਂ ਹੋਇਆ ਜਦੋਂ ਗੱਡੀ ਕੋਟੜੰਕਾ ਉਪ-ਡਿਵੀਜ਼ਨ ਵਿੱਚ ਕੰਡੀ ਮੋਹੜਾ ਰੋਡ 'ਤੇ ਜਾ ਰਹੀ ਸੀ ਅਤੇ ਅਚਾਨਕ ਖਾਈ ਵਿੱਚ ਜਾ ਡਿੱਗੀ। ਇਸ ਹਾਦਸੇ ਵਿੱਚ ਗੱਡੀ ਵਿੱਚ ਸਵਾਰ ਸਾਰੇ ਸੱਤੇ ਜਣੇ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਏ।
ਹਾਦਸੇ ਤੋਂ ਬਾਅਦ ਤੁਰੰਤ ਸਾਰੇ ਜ਼ਖ਼ਮੀਆਂ ਨੂੰ ਪਹਿਲਾਂ ਸਬ-ਡਿਸਟ੍ਰਿਕਟ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ, ਜਿੱਥੋਂ ਉਨ੍ਹਾਂ ਦੀ ਗੰਭੀਰ ਹਾਲਤ ਨੂੰ ਦੇਖਦਿਆਂ ਸਰਕਾਰੀ ਮੈਡੀਕਲ ਕਾਲਜ (ਜੀ.ਐੱਮ.ਸੀ.) ਹਸਪਤਾਲ, ਰਾਜੌਰੀ ਰੈਫਰ ਕਰ ਦਿੱਤਾ ਗਿਆ। ਜੀ.ਐੱਮ.ਸੀ. ਹਸਪਤਾਲ ਪਹੁੰਚਣ 'ਤੇ ਡਾਕਟਰਾਂ ਨੇ ਦੋ ਵਿਅਕਤੀਆਂ ਨੂੰ ਮ੍ਰਿਤਕ ਐਲਾਨ ਦਿੱਤਾ, ਜਿਨ੍ਹਾਂ ਦੀ ਪਛਾਣ ਖਾਦਮ ਹੁਸੈਨ (ਵਾਸੀ ਧਰ ਸਕਰੀ ਪਿੰਡ) ਅਤੇ ਸ਼ਮੀਮ ਅਖ਼ਤਰ (ਵਾਸੀ ਰੇਹਾਨ ਪਿੰਡ) ਵਜੋਂ ਹੋਈ ਹੈ। ਇਸ ਦੇ ਨਾਲ ਹੀ ਬਾਕੀ ਪੰਜ ਜ਼ਖ਼ਮੀਆਂ ਦੀ ਹਾਲਤ ਅਜੇ ਵੀ ਬਹੁਤ ਨਾਜ਼ੁਕ ਬਣੀ ਹੋਈ ਹੈ ਅਤੇ ਹਸਪਤਾਲ ਵਿੱਚ ਡਾਕਟਰਾਂ ਦੀ ਟੀਮ ਉਨ੍ਹਾਂ ਦਾ ਇਲਾਜ ਕਰਨ ਵਿੱਚ ਜੁਟੀ ਹੋਈ ਹੈ।

